India reports 74383 new cases: ਨਵੀਂ ਦਿੱਲੀ: ਭਾਰਤ ਸਮੇਤ 180 ਤੋਂ ਵੱਧ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਵਧਦਾ ਹੀ ਜਾ ਰਿਹਾ ਹੈ। ਹੁਣ ਤੱਕ ਇਸ ਸੰਕਰਮਣ ਤੋਂ 3.71 ਕਰੋੜ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ, ਜਦਕਿ ਇਸ ਵਾਇਰਸ ਨੇ 10.72 ਲੱਖ ਤੋਂ ਵੱਧ ਸੰਕਰਮਿਤ ਲੋਕਾਂ ਦੀ ਜਾਨ ਲੈ ਲਈ ਹੈ । ਇਥੋਂ ਤੱਕ ਕਿ ਭਾਰਤ ਵਿੱਚ ਵੀ ਕੋਵਿਡ-19 ਦੇ ਮਾਮਲੇ ਹਰ ਰੋਜ਼ ਵੱਧ ਰਹੇ ਹਨ। ਸੰਕਰਮਿਤ ਮਰੀਜ਼ਾਂ ਦੀ ਗਿਣਤੀ 70 ਲੱਖ ਨੂੰ ਪਾਰ ਕਰ ਗਈ ਹੈ। ਸਿਹਤ ਮੰਤਰਾਲੇ ਵੱਲੋਂ ਐਤਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਪੀੜਤ ਮਰੀਜ਼ਾਂ ਦੀ ਕੁੱਲ ਗਿਣਤੀ 70,53,806 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 74,383 ਨਵੇਂ ਕੇਸ ਸਾਹਮਣੇ ਆਏ ਹਨ।
ਦਰਅਸਲ, ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 89,154 ਮਰੀਜ਼ ਠੀਕ ਹੋਏ ਹਨ। ਇਸ ਦੌਰਾਨ ਦੇਸ਼ ਵਿੱਚ 918 ਮਰੀਜ਼ਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਦੇਸ਼ ਵਿੱਚ ਮੌਤਾਂ ਦਾ ਅੰਕੜਾ 1,08,334 ਹੋ ਗਿਆ ਹੈ। ਦੇਸ਼ ਵਿੱਚ ਹੁਣ ਤੱਕ ਕੁੱਲ 60,77,976 ਮਰੀਜ਼ ਕੋਰੋਨਾ ਤੋਂ ਠੀਕ ਹੋ ਚੁੱਕੇ ਹਨ। ਜਿਸ ਤੋਂ ਬਾਅਦ ਹੁਣ ਦੇਸ਼ ਵਿੱਚ 8,67,496 ਐਕਟਿਵ ਕੇਸ ਹਨ। ਇੱਥੇ ਜੇਕਰ ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਥੋੜੇ ਜਿਹੇ ਵਾਧੇ ਤੋਂ ਬਾਅਦ 86.16 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ। ਦੇਸ਼ ਦੀ ਸਕਾਰਾਤਮਕਤਾ ਦਰ 6.89 ਪ੍ਰਤੀਸ਼ਤ ਹੈ ਤੇ ਮੌਤ ਦਰ 1.53 ਪ੍ਰਤੀਸ਼ਤ ਹੈ। ICMR ਅਨੁਸਾਰ ਦੇਸ਼ ਵਿੱਚ 10 ਅਕਤੂਬਰ ਨੂੰ, 10,78,544 ਕੋਰੋਨਾ ਨਮੂਨੇ ਦੇ ਟੈਸਟ ਕੀਤੇ ਗਏ ਸਨ। ਜਿਸ ਕਾਰਣ ਟੈਸਟਾਂ ਦੀ ਕੁੱਲ ਗਿਣਤੀ 8,68,77,242 ਹੋ ਗਈ ਹੈ ।
ਦੱਸ ਦੇਈਏ ਕਿ ਦੁਨੀਆਂ ਵਿੱਚ ਅਮਰੀਕਾ ਤੋਂ ਬਾਅਦ ਭਾਰਤ ਦੂਜਾ ਸਭ ਤੋਂ ਵੱਧ ਟੈਸਟ ਕਰਨ ਵਾਲਾ ਦੇਸ਼ ਬਣ ਗਿਆ ਹੈ। ਹਾਲਾਂਕਿ, ਭਾਰਤ ਦੀ ਆਬਾਦੀ ਨੂੰ ਵੇਖਦਿਆਂ ਪ੍ਰਤੀ 1 ਮਿਲੀਅਨ ਟੈਸਟਾਂ ਦੀ ਗਿਣਤੀ ਅਜੇ ਵੀ ਬਹੁਤ ਘੱਟ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿੱਚ ਕੁੱਲ 255 ਦਿਨਾਂ ਵਿੱਚ 70 ਲੱਖ ਕੋਰੋਨਾ ਮਾਮਲੇ ਸਾਹਮਣੇ ਆਏ ਹਨ। ਭਾਰਤ ਦੁਨੀਆ ਦਾ ਇਕਲੌਤਾ ਅਜਿਹਾ ਦੇਸ਼ ਹੈ ਜਿੱਥੇ ਕੋਰੋਨਾ ਦੇ 70 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ । ਹੁਣ ਤੱਕ, ਅਮਰੀਕਾ ਵਿੱਚ ਸਭ ਤੋਂ ਵੱਧ ਕੋਰੋਨਾ ਦੇ ਕੇਸ ਸਾਹਮਣੇ ਆਏ ਹਨ। ਭਾਰਤ ਅਤੇ ਅਮਰੀਕਾ ਵਿੱਚ ਹੁਣ 5 ਲੱਖ ਤੋਂ ਘੱਟ ਮਾਮਲਿਆਂ ਦਾ ਅੰਤਰ ਹੈ।