India reports 82170 new cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਵਾਇਰਸ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਭਾਰਤ ਵਿੱਚ ਕੋਵਿਡ-19 ਦੇ ਮਰੀਜ਼ਾਂ ਦਾ ਅੰਕੜਾ 60 ਲੱਖ ਦੇ ਪਾਰ ਪਹੁੰਚ ਗਿਆ ਹੈ। ਕੋਰੋਨਾ ਦੀ ਲਾਗ ਦੇ 60 ਲੱਖ ਮਾਮਲਿਆਂ ਦੀ ਰਿਪੋਰਟ ਕਰਨ ਵਾਲਾ ਭਾਰਤ ਦੁਨੀਆ ਦਾ ਦੂਜਾ ਦੇਸ਼ ਬਣ ਗਿਆ ਹੈ। ਅਮਰੀਕਾ ਪਹਿਲਾ ਦੇਸ਼ ਹ। ਸਿਹਤ ਮੰਤਰਾਲੇ ਵੱਲੋਂ ਸੋਮਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ 82,170 ਮਾਮਲੇ ਸਾਹਮਣੇ ਆਏ ਹਨ । ਇਸਦੇ ਨਾਲ ਹੀ ਸੰਕਰਮਿਤ ਮਰੀਜ਼ਾਂ ਦੀ ਕੁੱਲ ਗਿਣਤੀ 60,74,702 ਤੱਕ ਪਹੁੰਚ ਗਈ ਹੈ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਦੌਰਾਨ 1,039 ਲੋਕਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਮੌਤਾਂ ਦਾ ਅੰਕੜਾ 95542 ਤੱਕ ਪਹੁੰਚ ਗਿਆ ਹੈ।
ਹਾਲਾਂਕਿ, ਇਹ ਰਾਹਤ ਦੀ ਗੱਲ ਹੈ ਕਿ ਦੇਸ਼ ਵਿੱਚ 50 ਲੱਖ ਤੋਂ ਵੱਧ ਲੋਕ ਕੋਰੋਨਾ ਵਾਇਰਸ ਨੂੰ ਮਾਤ ਦੇਣ ਵਿੱਚ ਕਾਮਯਾਬ ਹੋਏ ਹਨ। ਅੰਕੜਿਆਂ ਅਨੁਸਾਰ ਹੁਣ ਤੱਕ ਕੁੱਲ 50,16,520 ਲੋਕਾਂ ਨੂੰ ਛੁੱਟੀ ਦਿੱਤੀ ਜਾ ਚੁੱਕੀ ਹੈ । ਪਿਛਲੇ 24 ਘੰਟਿਆਂ ਵਿੱਚ 74,893 ਮਰੀਜ਼ ਠੀਕ ਹੋਏ ਹਨ । ਜਿਸ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੇ ਸਰਗਰਮ ਮਾਮਲਿਆਂ ਦੀ ਗਿਣਤੀ 9,62,640 ਹੈ। ਇਸਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਰਿਕਵਰੀ ਦੀ ਦਰ 82.58 ਪ੍ਰਤੀਸ਼ਤ ਹੈ। ਉੱਥੇ ਹੀ ਕਿਰਿਆਸ਼ੀਲ ਮਰੀਜ਼ 15.84 ਪ੍ਰਤੀਸ਼ਤ ਅਤੇ ਮੌਤ ਦਰ 1.57 ਪ੍ਰਤੀਸ਼ਤ ਹੈ। ਦੇਸ਼ ਵਿੱਚ ਪਾਜ਼ਿਟਿਵਿਟੀ ਰੇਟ 11.58 ਪ੍ਰਤੀਸ਼ਤ ਹੈ। ICMR ਵੱਲੋਂ ਪਿਛਲੇ 24 ਘੰਟਿਆਂ ਵਿੱਚ 7,09,394 ਟੈਸਟ ਕੀਤੇ ਗਏ ਸਨ। ਦੇਸ਼ ਵਿੱਚ ਹੁਣ ਤੱਕ ਕੁੱਲ 7,19,67,230 ਨਮੂਨਿਆਂ ਦੀ ਜਾਂਚ ਕੀਤੀ ਜਾ ਚੁੱਕੀ ਹੈ।
ਦਰਅਸਲ, ਦੇਸ਼ ਵਿੱਚ ਮਹਾਰਾਸ਼ਟਰ ਵਿੱਚ ਸਭ ਤੋਂ ਵੱਧ ਕਿਰਿਆਸ਼ੀਲ ਕੇਸ ਹਨ । ਮਹਾਰਾਸ਼ਟਰ ਕੋਰੋਨਾ ਨਾਲ ਸਭ ਤੋਂ ਵੱਧ ਪ੍ਰਭਾਵਿਤ ਹੋਇਆ ਹੈ । ਇੱਥੇ 13 ਲੱਖ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਬਾਅਦ ਆਂਧਰਾ ਪ੍ਰਦੇਸ਼, ਤਾਮਿਲਨਾਡੂ, ਕਰਨਾਟਕ ਅਤੇ ਉੱਤਰ ਪ੍ਰਦੇਸ਼ ਹਨ। ਇਨ੍ਹਾਂ ਪੰਜ ਰਾਜਾਂ ਵਿੱਚ ਸਭ ਤੋਂ ਵੱਧ ਕਿਰਿਆਸ਼ੀਲ ਕੇਸ ਹਨ। ਸਰਗਰਮ ਮਾਮਲਿਆਂ ਵਿੱਚ ਭਾਰਤ ਦਾ ਦੁਨੀਆ ਵਿੱਚ ਦੂਜਾ ਸਥਾਨ ਹੈ।
ਇੱਥੇ ਰਾਹਤ ਦੀ ਗੱਲ ਹੈ ਕਿ ਮੌਤ ਦਰ ਅਤੇ ਕਿਰਿਆਸ਼ੀਲ ਕੇਸ ਦਰ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ। ਮੌਤ ਦੀ ਦਰ ਡਿੱਗ ਕੇ 1.58% ਤੱਕ ਆ ਗਈ। ਇਸ ਤੋਂ ਇਲਾਵਾ ਇਲਾਜ ਅਧੀਨ ਚੱਲ ਰਹੇ ਸਰਗਰਮ ਮਾਮਲਿਆਂ ਦੀ ਦਰ ਵੀ ਘੱਟ ਕੇ 16% ਰਹਿ ਗਈ ਹੈ। ਇਸ ਦੇ ਨਾਲ, ਰਿਕਵਰੀ ਦੀ ਦਰ 83% ਹੈ।