India Reports 86508 new cases: ਨਵੀਂ ਦਿੱਲੀ: ਭਾਰਤ ਸਮੇਤ ਦੁਨੀਆ ਭਰ ਦੇ 180 ਤੋਂ ਵੱਧ ਦੇਸ਼ਾਂ ਵਿੱਚ ਕੋਰੋਨਾ ਵਾਇਰਸ ਦਾ ਡਰ ਪਾਇਆ ਜਾ ਰਿਹਾ ਹੈ। ਹੁਣ ਤੱਕ 3.18 ਕਰੋੜ ਤੋਂ ਵੱਧ ਲੋਕ ਇਸ ਲਾਗ ਦੀ ਚਪੇਟ ਵਿੱਚ ਆ ਚੁੱਕੇ ਹਨ । ਇਸ ਵਾਇਰਸ ਨੇ 9.76 ਲੱਖ ਤੋਂ ਵੱਧ ਸੰਕਰਮਿਤ ਲੋਕਾਂ ਦੀ ਜਾਨ ਲੈ ਲਈ ਹੈ । ਭਾਰਤ ਵਿੱਚ ਵੀ ਹਰ ਰੋਜ਼ ਕੋਵਿਡ -19 ਦੇ ਮਾਮਲੇ ਵੱਧ ਰਹੇ ਹਨ। ਸਿਹਤ ਮੰਤਰਾਲੇ ਵੱਲੋਂ ਵੀਰਵਾਰ ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਵਿੱਚ ਸੰਕਰਮਿਤ ਲੋਕਾਂ ਦੀ ਗਿਣਤੀ ਵੱਧ ਕੇ 57,32,518 ਹੋ ਗਈ ਹੈ। ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ ਕੋਰੋਨਾ ਦੇ 86,508 ਨਵੇਂ ਕੇਸ ਸਾਹਮਣੇ ਆਏ ਹਨ, ਜਦਕਿ ਇਸ ਦੌਰਾਨ 87,374 ਮਰੀਜ਼ ਠੀਕ ਹੋਏ ਹਨ।
ਦਰਅਸਲ, ਇਹ ਲਗਾਤਾਰ ਛੇਵਾਂ ਦਿਨ ਹੈ, ਜਦੋਂ ਕੋਰੋਨਾ ਤੋਂ ਠੀਕ ਹੋਣ ਵਾਲੇ ਲੋਕਾਂ ਦੀ ਗਿਣਤੀ ਸੰਕਰਮਿਤ ਲੋਕਾਂ ਨਾਲੋਂ ਵਧੇਰੇ ਹੈ। 24 ਘੰਟਿਆਂ ਵਿੱਚ ਦੇਸ਼ ਵਿੱਚ 1129 ਲੋਕ ਕੋਰੋਨਾ ਕਾਰਨ ਆਪਣੀ ਜਾਨ ਵੀ ਗੁਆ ਬੈਠੇ ਹਨ। ਹੁਣ ਤੱਕ ਕੁੱਲ 46,74,987 ਮਰੀਜ਼ ਠੀਕ ਹੋ ਚੁੱਕੇ ਹਨ ਤੇ 91,149 ਲੋਕਾਂ ਦੀ ਮੌਤ ਹੋ ਗਈ ਹੈ। ਦੇਸ਼ ਹੁਣ 9,66,382 ਐਕਟਿਵ ਕੇਸ ਹਨ। ਰਿਕਵਰੀ ਰੇਟ ਦੀ ਗੱਲ ਕਰੀਏ ਤਾਂ ਇਹ ਮਾਮੂਲੀ ਵਾਧੇ ਤੋਂ ਬਾਅਦ 81.55 ਪ੍ਰਤੀਸ਼ਤ ਤੱਕ ਪਹੁੰਚ ਗਈ ਹੈ। ਜਿਸ ਵਿੱਚ ਸਕਾਰਾਤਮਕਤਾ ਦਰ 7.47 ਪ੍ਰਤੀਸ਼ਤ ਹੈ। 23 ਸਤੰਬਰ ਨੂੰ 11,56,569 ਕੋਰੋਨਾ ਨਮੂਨੇ ਦੇ ਟੈਸਟ ਕੀਤੇ ਗਏ ਸਨ। ਜਿਸ ਤੋਂ ਬਾਅਦ ਦੇਸ਼ ਵਿੱਚ ਹੁਣ ਤੱਕ ਕੁੱਲ 6,74,36,031 ਨਮੂਨੇ ਦੇ ਟੈਸਟ ਕੀਤੇ ਜਾ ਚੁੱਕੇ ਹਨ।
ਦੱਸ ਦੇਈਏ ਕਿ ਸਤੰਬਰ ਮਹੀਨੇ ਵਿੱਚ ਹੁਣ ਤੱਕ ਕੋਵਿਡ -19 ਦੇ 21,11,273 ਨਵੇਂ ਕੇਸ ਸਾਹਮਣੇ ਆਏ ਹਨ । ਜਿਸ ਵਿੱਚੋਂ 19,00,186 ਲੋਕ ਠੀਕ ਹੋ ਗਏ ਹਨ ਤੇ 26,680 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ 2 ਸਤੰਬਰ ਤੋਂ ਹੁਣ ਤੱਕ ਰੋਜ਼ਾਨਾ 1000 ਤੋਂ ਵੱਧ ਮੌਤਾਂ ਹੋ ਰਹੀਆਂ ਹਨ। ਕੋਰੋਨਾ ਦੇ ਮਰੀਜ਼ ਦੇਸ਼ ਦੇ ਲਗਭਗ ਸਾਰੇ ਰਾਜਾਂ ਤੋਂ ਆ ਰਹੇ ਹਨ। ਬਹੁਤ ਸਾਰੇ ਰਾਜ ਅਜਿਹੇ ਹਨ, ਜੋ ਇਸ ਮਹਾਂਮਾਰੀ ਤੋਂ ਮੁਕਤ ਹੋਏ ਸਨ, ਪਰ ਰਾਜ ਵਿੱਚ ਪ੍ਰਵਾਸੀਆਂ ਦੇ ਦਾਖਲ ਹੋਣ ਕਾਰਨ ਉਹ ਫਿਰ ਇਸ ਸੰਕਰਮਣ ਵਿੱਚ ਫਸ ਗਏ ਹਨ । ਦੇਸ਼ ਵਿੱਚ ਕੋਰੋਨਾ ਨਾਲ ਸੂਬਾ ਸਭ ਤੋਂ ਪ੍ਰਭਾਵਿਤ ਸੂਬਾ ਮਹਾਂਰਾਸ਼ਟਰ ਹੈ, ਜਿੱਥੇ ਪਿਛਲੇ 24 ਘੰਟਿਆਂ ਵਿੱਚ 21,029 ਲੋਕ ਪੀੜਤ ਮਿਲੇ ਹਨ ਤੇ 19,476 ਲੋਕ ਰਿਕਵਰ ਹੋਏ ਹਨ। ਰਾਜ ਵਿੱਚ ਹੁਣ ਤੱਕ 12 ਲੱਖ 63 ਹਜ਼ਾਰ 799 ਲੋਕ ਪੀੜਤ ਹੋ ਚੁੱਕੇ ਹਨ। ਇਨ੍ਹਾਂ ਵਿਚੋਂ 9 ਲੱਖ 56 ਹਜ਼ਾਰ 30 ਲੋਕ ਠੀਕ ਵੀ ਹੋ ਚੁੱਕੇ ਹਨ, ਜਦਕਿ 2 ਲੱਖ 73 ਹਜ਼ਾਰ 477 ਮਰੀਜ਼ਾਂ ਦਾ ਇਲਾਜ਼ ਚੱਲ ਰਿਹਾ ਹੈ।