ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਮੱਠੀ ਪੈ ਰਹੀ ਹੈ। ਅਪ੍ਰੈਲ ਤੋਂ ਬਾਅਦ ਲਗਾਤਾਰ ਦੂਜੀ ਵਾਰ ਕੋਰੋਨਾ ਮਾਮਲੇ ਇੱਕ ਲੱਖ ਤੋਂ ਘੱਟ ਦਰਜ ਕੀਤੇ ਗਏ ਹਨ। ਇਸਦੇ ਨਾਲ ਹੀ ਦੇਸ਼ ਵਿੱਚ ਕੋਰੋਨਾ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵੀ ਘੱਟ ਗਈ ਹੈ ।
ਬੁੱਧਵਾਰ ਸਵੇਰੇ ਜਾਰੀ ਕੀਤੇ ਗਏ ਕੋਰੋਨਾ ਦੇ ਅੰਕੜਿਆਂ ਅਨੁਸਾਰ ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 92,596 ਨਵੇਂ ਕੇਸ ਸਾਹਮਣੇ ਆਏ ਹਨ । ਜਿਸਤੋਂ ਬਾਅਦ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 2,90,89,069 ਹੋ ਗਈ ਹੈ।
ਉੱਥੇ ਹੀ ਇਸ ਦੌਰਾਨ 2219 ਨਵੀਂਆਂ ਮੌਤਾਂ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਕਾਰਨ ਹੋਈਆਂ ਮੌਤਾਂ ਦੀ ਕੁੱਲ ਗਿਣਤੀ 3,53,528 ਹੋ ਗਈ ਹੈ। ਮੰਗਲਵਾਰ ਨੂੰ ਕੋਰੋਨਾ ਦੇ 1,62,664 ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ, ਜਿਸ ਤੋਂ ਬਾਅਦ ਠੀਕ ਹੋਏ ਮਰੀਜ਼ਾਂ ਦੀ ਕੁੱਲ ਗਿਣਤੀ 2,75,04,126 ਤੱਕ ਪਹੁੰਚ ਗਈ ਹੈ। ਇਸ ਸਮੇਂ ਦੇਸ਼ ਵਿੱਚ ਸਰਗਰਮ ਮਾਮਲਿਆਂ ਦੀ ਕੁੱਲ ਗਿਣਤੀ 12,31,415 ਹੈ।
ਜੇਕਰ ਇੱਥੇ ਰਾਜਧਾਨੀ ਦਿੱਲੀ ਦੀ ਗੱਲ ਕੀਤੀ ਜਾਵੇ ਤਾਂ ਦਿੱਲੀ ਵਿੱਚ ਕੋਰੋਨਾ ਦੇ ਮਾਮਲੇ ਤੇਜ਼ੀ ਨਾਲ ਘੱਟ ਰਹੇ ਹਨ। 24 ਘੰਟਿਆਂ ਵਿੱਚ ਦਿੱਲੀ ਵਿੱਚ ਕੋਰੋਨਾ ਦੇ 316 ਨਵੇਂ ਮਰੀਜ਼ ਸਾਹਮਣੇ ਆਏ, ਜਦੋਂ ਕਿ ਮਰਨ ਵਾਲਿਆਂ ਦੀ ਗਿਣਤੀ ਵੀ 50 ਤੋਂ ਘੱਟ ਸੀ। ਇੱਥੇ ਇੱਕ ਦਿਨ ਵਿੱਚ ਕੋਰੋਨਾ ਨਾਲ 41 ਲੋਕਾਂ ਦੀ ਮੌਤ ਹੋਈ।
ਦੱਸ ਦੇਈਏ ਕਿ ਕੋਰੋਨਾ ਕਾਰਨ ਸਭ ਤੋਂ ਵੱਧ ਪ੍ਰਭਾਵਿਤ ਰਾਜ ਮਹਾਰਾਸ਼ਟਰ ਵਿੱਚ ਵੀ ਕੋਰੋਨਾ ਦੀ ਦੂਜੀ ਲਹਿਰ ਕਮਜ਼ੋਰ ਹੋ ਗਈ ਹੈ । ਇੱਥੇ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 10,891 ਨਵੇਂ ਮਰੀਜ਼ ਸਾਹਮਣੇ ਆਏ, ਜਦਕਿ ਮਰਨ ਵਾਲਿਆਂ ਦੀ ਗਿਣਤੀ ਵਿੱਚ ਵੀ ਕਮੀ ਆਈ ਹੈ। ਮਹਾਰਾਸ਼ਟਰ ਵਿੱਚ ਇੱਕ ਦਿਨ ਵਿੱਚ 295 ਲੋਕਾਂ ਦੀ ਮੌਤ ਹੋਈ।
ਇਹ ਵੀ ਦੇਖੋ: ਰਹੱਸਮਈ ਕਹਾਣੀ, ਚੰਡੀਗੜ੍ਹ ਤੋਂ ਦਿੱਲੀ ਜਾਂਦਾ ਪਰਿਵਾਰ ਲਾਪਤਾ ! ਆਖਿਰ ਪਰਿਵਾਰ ਕਿੱਥੇ ਹੋਇਆ ਗਾਇਬ ?