India reports over 1.68 lakh new corona cases: ਨਵੀਂ ਦਿੱਲੀ: ਦੇਸ਼ ਵਿੱਚ ਕੋਰੋਨਾ ਦੇ ਮਾਮਲੇ ਹਰ ਦਿਨ ਨਵੇਂ ਰਿਕਾਰਡ ਬਣ ਰਹੇ ਹਨ। ਪਿਛਲੇ 24 ਘੰਟਿਆਂ ਵਿੱਚ 1 ਲੱਖ 68 ਹਜ਼ਾਰ 912 ਲੋਕ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ । ਇਹ ਦੇਸ਼ ਵਿੱਚ ਇੱਕ ਦਿਨ ਵਿੱਚ ਮਿਲਣ ਵਾਲੇ ਪੀੜਤਾਂ ਦਾ ਸਭ ਤੋਂ ਵੱਡਾ ਅੰਕੜਾ ਹੈ । ਇਸ ਤੋਂ ਪਹਿਲਾਂ 10 ਅਪ੍ਰੈਲ ਨੂੰ 1 ਲੱਖ 52 ਹਜ਼ਾਰ 565 ਮਾਮਲੇ ਸਾਹਮਣੇ ਆਏ ਸਨ । ਦੇਸ਼ ਦੇ ਚਾਰ ਰਾਜਾਂ ਵਿੱਚ ਇੱਕ ਦਿਨ ਵਿੱਚ ਸਭ ਤੋਂ ਵੱਧ ਨਵੇਂ ਕੇਸ ਮਿਲੇ । ਇਨ੍ਹਾਂ ਵਿੱਚ ਮਹਾਰਾਸ਼ਟਰ, ਦਿੱਲੀ, ਯੂਪੀ ਅਤੇ ਮੱਧ ਪ੍ਰਦੇਸ਼ ਸ਼ਾਮਿਲ ਹਨ। ਮਹਾਰਾਸ਼ਟਰ ਵਿੱਚ ਪਹਿਲੀ ਵਾਰ ਇਹ ਗਿਣਤੀ 63 ਹਜ਼ਾਰ ਨੂੰ ਪਾਰ ਕਰ ਗਈ । ਇੱਥੇ 63,294 ਨਵੇਂ ਮਾਮਲੇ ਸਾਹਮਣੇ ਆਏ ਹਨ । ਰਾਜ ਵਿਚ 349 ਮੌਤਾਂ ਹੋ ਚੁੱਕੀਆਂ ਹਨ।
ਦਰਅਸਲ, ਦੇਸ਼ ਵਿੱਚ ਨਵੇਂ ਪੀੜਤਾਂ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ ਵੀ ਵੱਧ ਰਹੀ ਹੈ । ਪਿਛਲੇ ਦਿਨ 904 ਲੋਕਾਂ ਦੀ ਮੌਤ ਕੋਰੋਨਾ ਕਾਰਨ ਹੋਈ ਸੀ । ਇਹ ਪਿਛਲੇ 6 ਮਹੀਨਿਆਂ ਵਿੱਚ ਇੱਕ ਦਿਨ ਵਿੱਚ ਜਾਨ ਗੁਆਉਣ ਵਾਲਿਆਂ ਦਾ ਸਭ ਤੋਂ ਵੱਡਾ ਅੰਕੜਾ ਹੈ। ਬੀਤੇ ਦਿਨ ਐਕਟਿਵ ਕੇਸ ਵਿੱਚ 93,590 ਦਾ ਵਾਧਾ ਹੋਇਆ। ਹੁਣ ਇਲਾਜ ਕਰਵਾ ਰਹੇ ਰਹੇ ਮਰੀਜ਼ਾਂ ਦੀ ਗਿਣਤੀ ਵੀ 12 ਲੱਖ ਨੂੰ ਪਾਰ ਕਰ ਗਈ ਹੈ । ਇਸ ਸਮੇਂ ਦੇਸ਼ ਵਿੱਚ 12 ਲੱਖ 1 ਹਜ਼ਾਰ 9 ਕੋਰੋਨਾ ਸਰਗਰਮ ਮਰੀਜ਼ ਹਨ।
ਦੁਨੀਆ ਭਰ ਵਿੱਚ ਨਵੇਂ ਕੋਰੋਨਾ ਦੇ ਮਰੀਜ਼ ਮਿਲਣ ਦੇ ਮਾਮਲੇ ਵਿੱਚ ਭਾਰਤ ਅਮਰੀਕਾ ਅਤੇ ਬ੍ਰਾਜ਼ੀਲ ਨੂੰ ਪਿੱਛੇ ਛੱਡ ਕੇ ਪਹਿਲੇ ਨੰਬਰ ‘ਤੇ ਆ ਗਿਆ ਹੈ। ਕੋਰੋਨਾ ਤੋਂ ਸਭ ਤੋਂ ਪ੍ਰਭਾਵਿਤ ਦੇਸ਼ਾਂ ਦੀ ਸੂਚੀ ਵਿੱਚ ਅਮਰੀਕਾ ਪਹਿਲੇ ਨੰਬਰ ‘ਤੇ, ਬ੍ਰਾਜ਼ੀਲ ਦੂਜੇ ਨੰਬਰ ‘ਤੇ ਅਤੇ ਭਾਰਤ ਤੀਜੇ ਨੰਬਰ ‘ਤੇ ਸੀ । ਭਾਰਤ ਬ੍ਰਾਜ਼ੀਲ ਨੂੰ ਪਿੱਛੇ ਛੱਡ ਕੇ ਦੂਜੇ ਨੰਬਰ ‘ਤੇ ਆ ਗਿਆ ਹੈ। ਸੋਮਵਾਰ ਨੂੰ ਅਮਰੀਕਾ ਵਿੱਚ 47,864, ਭਾਰਤ ਵਿੱਚ 69,914 ਅਤੇ ਬ੍ਰਾਜ਼ੀਲ ਵਿੱਚ 37,537 ਨਵੇਂ ਮਰੀਜ਼ ਪਾਏ ਗਏ । ਦੱਸ ਦੇਈਏ ਕਿ ਭਾਰਤ ਦੁਨੀਆ ਦਾ ਇਕਲੌਤਾ ਦੇਸ਼ ਹੈ, ਜਿੱਥੇ ਫਿਲਹਾਲ ਡੇਢ ਲੱਖ ਤੋਂ ਵੱਧ ਨਵੇਂ ਕੋਰੋਨਾ ਦੇ ਮਰੀਜ਼ ਪਾਏ ਜਾ ਰਹੇ ਹਨ।
ਇਹ ਵੀ ਦੇਖੋ: ਡਾਕਟਰ ਲੈਂਦੇ ਲੱਖਾਂ ਰੁਪਏ, ਅੰਮ੍ਰਿਤਸਰ ਦਾ ਇਹ ਬਜੁਰਗ ਮਿੰਟਾਂ ‘ਚ ਫਰੀ ਠੀਕ ਕਰਦਾ ਹੈ ਅਧਰੰਗ/ਲਕਵਾ!