ਪੰਜਾਬ ਵਿੱਚ ਇੱਕ ਵਾਰ ਫਿਰ ਤੋਂ ਕੋਰੋਨਾ ਜਾਨਲੇਵਾ ਹੁੰਦਾ ਜਾ ਰਿਹਾ ਹੈ । ਮੋਹਾਲੀ ਵਿੱਚ ਕੋਰੋਨਾ ਕਾਰਨ ਇੱਕ ਹੋਰ ਮਰੀਜ਼ ਦੀ ਮੌਤ ਹੋ ਗਈ ਹੈ । ਇਸ ਦੇ ਨਾਲ ਹੀ ਸੂਬੇ ਵਿੱਚ 24 ਘੰਟਿਆਂ ਵਿੱਚ 60 ਨਵੇਂ ਮਰੀਜ਼ ਮਿਲੇ ਹਨ। ਜਿਸ ਤੋਂ ਬਾਅਦ ਐਕਟਿਵ ਕੇਸ ਵਧ ਕੇ 299 ਹੋ ਗਏ ਹਨ। ਸੂਬੇ ਵਿੱਚ ਕੋਰੋਨਾ ਦੀ ਸਕਾਰਤਮਕਤਾ ਦਰ ਵੀ ਵਧਣੀ ਸ਼ੁਰੂ ਹੋ ਗਈ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਹਾਲੇ ਤੱਕ ਕੋਈ ਪਾਬੰਦੀ ਨਹੀਂ ਲਗਾਈ ਗਈ ਹੈ । ਹਾਲਾਂਕਿ ਮਰੀਜ਼ਾਂ ਦੀ ਵਧਦੀ ਗਿਣਤੀ ਦੇ ਮੱਦੇਨਜ਼ਰ ਇਸ ਸਬੰਧੀ ਕੋਈ ਫੈਸਲਾ ਲਿਆ ਜਾ ਸਕਦਾ ਹੈ। ਸੋਮਵਾਰ ਨੂੰ ਰਾਜ ਵਿੱਚ 3513 ਸੈਂਪਲ ਲੈ ਕੇ 6847 ਦੀ ਟੈਸਟਿੰਗ ਕੀਤੀ ਗਈ।
ਸੂਬੇ ਵਿੱਚ ਸੋਮਵਾਰ ਨੂੰ ਮੋਹਾਲੀ ਵਿੱਚ 14 ਨਵੇਂ ਮਰੀਜ਼ ਮਿਲੇ ਹਨ । ਇੱਥੇ ਸਕਾਰਤਮਕਤਾ ਦਰ 8% ਪਹੁੰਚ ਗਈ ਹੈ। ਇਸ ਤੋਂ ਇਲਾਵਾ ਜਲੰਧਰ ਵਿੱਚ 16 ਅਤੇ ਲੁਧਿਆਣਾ ਵਿੱਚ 15 ਮਰੀਜ਼ ਮਿਲੇ ਹਨ। ਬਾਕੀ ਜ਼ਿਲ੍ਹਿਆਂ ਵਿੱਚ ਕੋਰੋਨਾ ਦੇ ਮਾਮਲੇ 10 ਤੋਂ ਘੱਟ ਹਨ। ਹਾਲਾਂਕਿ ਇਨ੍ਹਾਂ ਤਿੰਨਾਂ ਜ਼ਿਲ੍ਹਿਆਂ ਵਿੱਚ ਸਥਿਤੀ ਚਿੰਤਾਜਨਕ ਹੋਣ ਲੱਗੀ ਹੈ । ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਸਥਿਤ ਗੁਰਦੇਵ ਨਗਰ ਦੇ ਇੱਕ ਘਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸੂਬੇ ਵਿੱਚ ਕੋਰੋਨਾ ਇੱਕ ਵਾਰ ਫਿਰ ਤੋਂ ਖਤਰਨਾਕ ਰੂਪ ਧਾਰਨ ਕਰਦਾ ਜਾ ਰਿਹਾ ਹੈ । ਇਸ ਗੱਲ ਦਾ ਅੰਦਾਜ਼ਾ ਇਸ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਪੰਜਾਬ ਵਿੱਚ ਇਸ ਸਮੇਂ 9 ਮਰੀਜ਼ਾਂ ਨੂੰ ਲਾਈਫ ਸੇਵਿੰਗ ਸਪੋਰਟ ‘ਤੇ ਰੱਖਿਆ ਗਿਆ ਹੈ। ਇਨ੍ਹਾਂ ਵਿੱਚੋਂ 7 ਮਰੀਜ਼ਾਂ ਨੂੰ ਆਕਸੀਜਨ ਤੇ 2 ਨੂੰ ਆਈਸੀਯੂ ਵਿੱਚ ਰੱਖਿਆ ਗਿਆ ਹੈ। ਪੰਜਾਬ ਵਿੱਚ ਪਿਛਲੇ ਢਾਈ ਮਹੀਨਿਆਂ ਵਿੱਚ ਕੋਰੋਨਾ ਕਾਰਨ 10 ਮੌਤਾਂ ਹੋ ਚੁੱਕੀਆਂ ਹਨ। ਸਭ ਤੋਂ ਵੱਧ 3 ਮੌਤਾਂ ਲੁਧਿਆਣਾ ਵਿੱਚ ਹੋਈਆਂ ਹਨ । ਇਸ ਤੋਂ ਇਲਾਵਾ ਮੋਹਾਲੀ ਵਿੱਚ 2 ਅਤੇ ਜਲੰਧਰ, ਗੁਰਦਾਸਪੁਰ, ਕਪੂਰਥਲਾ, ਮਾਨਸਾ ਅਤੇ ਮੋਗਾ ਵਿੱਚ 1-1 ਮਰੀਜ਼ ਦੀ ਮੌਤ ਹੋ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: