ਚੀਨ ਵਿੱਚ ਕੋਰੋਨਾ ਮਹਾਮਾਰੀ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੀ ਨਵੀਂ ਲਹਿਰ ਵਿੱਚ ਲਾਕਡਾਊਨ ਦੀ ਸ਼ੁਰੂਆਤ ਹੋਣ ਤੋਂ ਬਾਅਦ ਸ਼ੰਘਾਈ ਵਿੱਚ ਪਹਿਲੀ ਵਾਰ ਤਿੰਨ ਲੋਕਾਂ ਦੀ ਮੌਤ ਹੋ ਗਈ ਹੈ। ਸ਼ਹਿਰ ਦੇ ਅਧਿਕਾਰੀਆਂ ਮੁਤਾਬਕ ਇਨਫੈਕਸ਼ਨ ਤੋਂ ਬਾਅਦ ਹਸਪਤਾਲ ਜਾਣ ਤੋਂ ਬਾਅਦ ਤਿੰਨ ਲੋਕਾਂ ਦੀ ਹਾਲਤ ਨਾਜ਼ੁਕ ਹੋ ਗਈ ਅਤੇ ਉਨ੍ਹਾਂ ਨੂੰ ਠੀਕ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਨਾਕਾਮ ਰਹੀਆਂ । ਜਿਸ ਤੋਂ ਬਾਅਦ ਤਿੰਨਾਂ ਦੀ ਮੌਤ ਹੋ ਗਈ। ਨਿਊਜ਼ ਏਜੰਸੀ ਅਨੁਸਾਰ, ਐਤਵਾਰ ਨੂੰ ਕੋਵਿਡ -19 ਨਾਲ ਸੰਕਰਮਿਤ ਤਿੰਨ ਲੋਕਾਂ ਦੀ ਮੌਤ ਹੋ ਗਈ। ਮੌਜੂਦਾ ਪ੍ਰਕੋਪ ਦੇ ਦੌਰਾਨ ਪਹਿਲੀ ਵਾਰ ਚੀਨ ਦੇ ਸ਼ੰਘਾਈ ਵਿੱਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਮੌਤ ਦੀ ਰਿਪੋਰਟ ਕੀਤੀ ਗਈ ਹੈ। ਸ਼ੰਘਾਈ ਵਿੱਚ 17 ਅਪ੍ਰੈਲ ਨੂੰ ਕੋਰੋਨਾ ਦੇ 19,831 ਮਾਮਲੇ ਦਰਜ ਕੀਤੇ ਗਏ, ਜਦਕਿ ਇਸ ਤੋਂ ਪਹਿਲਾਂ ਸ਼ਨੀਵਾਰ ਯਾਨੀ 16 ਅਪ੍ਰੈਲ ਨੂੰ 21,582 ਮਾਮਲੇ ਦਰਜ ਕੀਤੇ ਗਏ ਸਨ।
ਦੱਸ ਦੇਈਏ ਕਿ ਚੀਨ ਵਿੱਚ ਲਗਾਤਾਰ ਵੱਧ ਰਹੇ ਕੋਰੋਨਾ ਮਾਮਲਿਆਂ ਦੇ ਮੱਦੇਨਜ਼ਰ ਜ਼ੀਰੋ ਕੋਵਿਡ ਨੀਤੀ ਲਾਗੂ ਹੈ। ਸ਼ੰਘਾਈ ਸਮੇਤ ਕਈ ਸ਼ਹਿਰਾਂ ਵਿੱਚ ਲਾਕਡਾਊਨ ਦੀ ਸਥਿਤੀ ਕਾਰਨ ਕਰੋੜਾਂ ਲੋਕ ਘਰਾਂ ਵਿੱਚ ਕੈਦ ਹਨ। ਇਕੱਲੇ ਸ਼ੰਘਾਈ ਵਿੱਚ ਹੀ ਲਗਭਗ 2.5 ਕਰੋੜ ਲੋਕ ਆਪਣੇ ਘਰਾਂ ਵਿਚ ਕੈਦ ਰਹਿਣ ਲਈ ਮਜਬੂਰ ਹਨ। ਨਵੀਂ ਲਹਿਰ ਤੋਂ ਬਾਅਦ ਪਹਿਲੀ ਵਾਰ ਸ਼ੰਘਾਈ ਵਿੱਚ ਕੋਰੋਨਾ ਇਨਫੈਕਸ਼ਨ ਕਾਰਨ ਮੌਤ ਦੀ ਸੂਚਨਾ ਮਿਲੀ ਹੈ। ਤਿੰਨ ਮਰੀਜ਼ਾਂ ਦੀ ਮੌਤ ਕਾਰਨ ਸਿਹਤ ਵਿਭਾਗ ਦੀ ਚਿੰਤਾ ਵੀ ਵਧ ਗਈ ਹੈ, ਜਦਕਿ ਲੋਕਾਂ ਵਿੱਚ ਡਰ ਦਾ ਮਾਹੌਲ ਹੈ।
ਇਹ ਵੀ ਪੜ੍ਹੋ: ਪੰਜਾਬੀਆਂ ਲਈ ਮੁਫ਼ਤ ਬਿਜਲੀ ਦਾ ਐਲਾਨ ‘ਆਪ’ ਸਰਕਾਰ ਦਾ ਇਤਿਹਾਸਕ ਕਦਮ : ਕੁਲਤਾਰ ਸੰਧਵਾਂ
ਜ਼ਿਕਰਯੋਗ ਹੈ ਕਿ ਸ਼ੰਘਾਈ ਵਿੱਚ ਕੋਰੋਨਾ ਸੰਕਰਮਣ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। 28 ਮਾਰਚ ਨੂੰ ਚੀਨ ਦੇ ਸਭ ਤੋਂ ਵੱਡੇ ਸ਼ਹਿਰ ਨੇ ਓਮੀਕ੍ਰੋਨ ਵੇਰੀਐਂਟ ਨਾਲ ਸੰਕ੍ਰਮਣ ਨੂੰ ਕੰਟਰੋਲ ਕਰਨ ਲਈ ਦੋ-ਪੜਾਅ ਵਿੱਚ ਲਾਕਡਾਊਨ ਲਗਾਇਆ ਗਿਆ ਸੀ । ਸ਼ੰਘਾਈ ਸਮੇਤ ਕਈ ਹੋਰ ਸ਼ਹਿਰਾਂ ਵਿੱਚ ਕੋਰੋਨਾ ਇਨਫੈਕਸ਼ਨ ਦੇ ਵਧਦੇ ਮਾਮਲਿਆਂ ਤੋਂ ਬਾਅਦ ਹੋਰ ਪਾਬੰਦੀਆਂ ਲਗਾਈਆਂ ਜਾ ਰਹੀਆਂ ਹਨ । ਕੋਰੋਨਾ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਸਥਾਨਕ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਘਰੋਂ ਬਾਹਰ ਨਿਕਲਣ ਤੋਂ ਬਚਣ ਦੀ ਹਦਾਇਤ ਦਿੱਤੀ ਗਈ ਹੈ ।
p>ਵੀਡੀਓ ਲਈ ਕਲਿੱਕ ਕਰੋ -:
“PTC ਦੇ MD ਨੂੰ ਤਿੱਖੇ ਸਵਾਲ, ਇੱਕਲਾ ਪੀਟੀਸੀ ਹੀ ਕਿਉਂ ਕਰਦੈ ਸ਼੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਦਾ ਪ੍ਰਸਾਰਣ ?”