Ward boy dies 24 hours: ਉੱਤਰ ਪ੍ਰਦੇਸ਼ ਦੇ ਮੁਰਾਦਾਬਾਦ ਵਿਚ ਇਕ ਸਿਹਤ ਕਰਮਚਾਰੀ ਦੀ ਮੌਤ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਪਰਿਵਾਰ ਨੇ ਦੋਸ਼ ਲਗਾਇਆ ਹੈ ਕਿ ਉਸ ਦੀ ਮੌਤ ਟੀਕਾ ਲਗਵਾਉਣ ਤੋਂ ਬਾਅਦ ਹੋਈ ਹੈ। ਤੁਹਾਨੂੰ ਦੱਸ ਦਈਏ ਕਿ 16 ਜਨਵਰੀ ਨੂੰ ਮੁਰਾਦਾਬਾਦ ਜ਼ਿਲ੍ਹਾ ਹਸਪਤਾਲ ਦੇ ਵਾਰਡ ਬੁਆਏ ਮਹੀਪਾਲ ਸਿੰਘ ਨੂੰ ਕੋਰੋਨਾ ਟੀਕਾ ਲਗਾਇਆ ਗਿਆ ਸੀ। ਮਹੀਪਾਲ ਸਿੰਘ ਦੇ ਪਰਿਵਾਰ ਦਾ ਦੋਸ਼ ਹੈ ਕਿ ਕੋਰੋਨਾ ਟੀਕਾ ਲਗਾਉਣ ਤੋਂ ਬਾਅਦ ਉਸ ਦੀ ਸਿਹਤ ਵਿਗੜ ਗਈ। ਉਸਨੂੰ ਤੁਰੰਤ ਜ਼ਿਲਾ ਹਸਪਤਾਲ ਲਿਜਾਇਆ ਗਿਆ, ਜਿਥੇ ਉਸਨੇ ਦਮ ਤੋੜ ਦਿੱਤਾ। ਪਰਿਵਾਰ ਨੇ ਕਿਹਾ ਕਿ ਉਹ ਕਦੇ ਵੀ ਕੋਵਿਡ -19 ਤੋਂ ਸੰਕਰਮਿਤ ਨਹੀਂ ਹੋਇਆ ਸੀ ਅਤੇ ਰਾਸ਼ਟਰੀ ਟੀਕਾਕਰਨ ਮੁਹਿੰਮ ਦੇ ਹਿੱਸੇ ਵਜੋਂ ਸ਼ਨੀਵਾਰ ਨੂੰ ਉਸ ਨੂੰ ਟੀਕਾ ਲਗਾਇਆ ਗਿਆ ਸੀ।
ਹਸਪਤਾਲ ਦੇ ਚੀਫ ਮੈਡੀਕਲ ਅਫਸਰ ਦੇ ਹਵਾਲੇ ਨਾਲ ਕਿਹਾ, ਵਾਰਡ ਬੁਆਏ ਮਹੀਪਾਲ ਨੂੰ ਸ਼ਨੀਵਾਰ ਦੁਪਹਿਰ 12 ਵਜੇ ਕੋਵੀਸ਼ਿਲਡ ਟੀਕਾ ਲਗਾਇਆ ਗਿਆ। ਇੱਕ ਦਿਨ ਬਾਅਦ ਐਤਵਾਰ ਨੂੰ ਉਸਨੂੰ ਛਾਤੀ ਵਿੱਚ ਦਰਦ ਅਤੇ ਸਾਹ ਲੈਣ ਵਿੱਚ ਮੁਸ਼ਕਲ ਆਈ। ਵਾਰਡ ਬੁਆਏ ਨੇ ਟੀਕਾ ਲਗਵਾਉਣ ਤੋਂ ਬਾਅਦ ਨਾਈਟ ਸ਼ਿਫਟ ਵਿਚ ਕੰਮ ਕੀਤਾ ਸੀ। ਉਨ੍ਹਾਂ ਕਿਹਾ ਸਾਨੂ ਨਹੀਂ ਲੱਗਦਾ ਕਿ ਟੀਕੇ ਦੇ ਮਾੜੇ ਪ੍ਰਭਾਵਾਂ ਨਾਲ ਮੌਤ ਹੋਈ ਹੈ। ਅਸੀਂ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੇ ਹਾਂ।
ਦੇਖੋ ਵੀਡੀਓ : 26 ਜਨਵਰੀ ਦੀ ਕੀ ਹੈ ਵੱਡੀ ਰਣਨੀਤੀ ? ਕਿਸਾਨ ਜਥੇਬੰਦੀਆਂ ਦੇ ਵੱਡੇ ਐਲਾਨ, ਸੁਣੋ ਪ੍ਰੈਸ ਕਾਨਫਰੰਸ Live