world records 1 million cases: ਵਾਸ਼ਿੰਗਟਨ: ਦੁਨੀਆ ਵਿੱਚ ਕੋਰੋਨਾ ਵਾਇਰਸ ਪਿਛਲੇ ਛੇ ਮਹੀਨਿਆਂ ਤੋਂ ਲਗਾਤਾਰ ਤਬਾਹੀ ਮਚਾ ਰਿਹਾ ਹੈ। ਪਿਛਲੇ 100 ਘੰਟਿਆਂ ਵਿੱਚ ਕੋਰੋਨਾ ਦੇ 10 ਲੱਖ ਨਵੇਂ ਮਾਮਲੇ ਸਾਹਮਣੇ ਆਏ ਹਨ। ਸ਼ੁੱਕਰਵਾਰ ਨੂੰ ਪੂਰੀ ਦੁਨੀਆ ਵਿੱਚ ਕੋਰੋਨਾ ਨਾਲ ਸੰਕਰਮਿਤ ਮਰੀਜ਼ਾਂ ਦੀ ਗਿਣਤੀ 1 ਕਰੋੜ 40 ਲੱਖ ਤੱਕ ਪਹੁੰਚ ਗਈ। ਰਿਪੋਰਟਾਂ ਅਨੁਸਾਰ ਇਹ ਪਹਿਲਾ ਮੌਕਾ ਹੈ ਜਦੋਂ 10 ਘੰਟਿਆਂ ਦੇ ਅੰਦਰ 10 ਲੱਖ ਲੋਕ ਕੋਵਿਡ -19 ਦਾ ਸ਼ਿਕਾਰ ਹੋ ਗਏ ।
ਦਰਅਸਲ, ਕੋਰੋਨਾ ਦਾ ਪਹਿਲਾ ਮਾਮਲਾ ਚੀਨ ਵਿੱਚ ਜਨਵਰੀ ਮਹੀਨੇ ਵਿੱਚ ਮਿਲਿਆ ਸੀ ਅਤੇ ਤਿੰਨ ਮਹੀਨਿਆਂ ਵਿੱਚ ਹੀ ਇਕ ਮਿਲੀਅਨ ਤੋਂ ਵੱਧ ਲੋਕ ਕੋਰੋਨਾ ਨਾਲ ਸੰਕਰਮਿਤ ਹੋ ਗਏ । 13 ਜੁਲਾਈ ਨੂੰ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 1 ਕਰੋੜ 30 ਲੱਖ ਦੇ ਨੇੜੇ ਸੀ, ਜੋ ਚਾਰ ਦਿਨਾਂ ਵਿੱਚ 1 ਕਰੋੜ 40 ਲੱਖ ਤੱਕ ਪਹੁੰਚ ਗਈ। ਪਿਛਲੇ ਸੱਤ ਮਹੀਨਿਆਂ ਵਿੱਚ ਕੋਰੋਨਾ ਵਾਇਰਸ ਕਾਰਨ ਮਰਨ ਵਾਲਿਆਂ ਦੀ ਗਿਣਤੀ 5,90,000 ਤੱਕ ਪਹੁੰਚ ਗਈ ਹੈ। ਭਾਰਤ ਵਿੱਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਸੰਖਿਆ 10 ਲੱਖ ਤੋਂ ਪਾਰ ਹੋ ਗਈ ਹੈ। ਪਿਛਲੇ ਹਫ਼ਤੇ ਹਰ ਰੋਜ਼ 30 ਹਜ਼ਾਰ ਤੋਂ ਵੱਧ ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋ ਰਹੇ ਹਨ।
ਉੱਥੇ ਹੀ, ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਵਿਡ-19 ਦੇ 77 ਹਜ਼ਾਰ ਮਾਮਲੇ ਸਾਹਮਣੇ ਆਏ ਹਨ। ਅਮਰੀਕਾ ਵਿੱਚ ਕੋਰੋਨਾ ਦੇ ਸੰਕ੍ਰਮਣ ਦਾ ਹਰ ਰੋਜ਼ ਨਵਾਂ ਰਿਕਾਰਡ ਬਣਾਇਆ ਜਾ ਰਿਹਾ ਹੈ। ਕੋਰੋਨਾ ਦੇ ਮਾਮਲੇ ਵਿੱਚ ਬ੍ਰਾਜ਼ੀਲ ਦੀ ਸਥਿਤੀ ਵੀ ਬਹੁਤ ਖਰਾਬ ਹੈ। ਸਵੀਡਨ ਵਿੱਚ ਹੁਣ ਤੱਕ 77,281 ਕੋਰੋਨਾ ਸੰਕਰਮਣ ਦੇ ਕੇਸ ਸਾਹਮਣੇ ਆ ਚੁੱਕੇ ਹਨ।
ਦੱਖਣੀ ਅਮਰੀਕਾ ਵਿੱਚ ਸਭ ਤੋਂ ਖਰਾਬ ਸਥਿਤੀ ਬ੍ਰਾਜ਼ੀਲ ਦੀ ਹੈ। ਹੁਣ ਤੱਕ 20 ਲੱਖ ਤੋਂ ਵੱਧ ਕੋਰੋਨਾ ਮਾਮਲੇ ਹੋ ਚੁੱਕੇ ਹਨ, ਜਦੋਂ ਕਿ ਇਸ ਵਾਇਰਸ ਕਾਰਨ 76,000 ਲੋਕਾਂ ਦੀ ਮੌਤ ਹੋ ਚੁੱਕੀ ਹੈ । ਇੱਥੇ ਮਈ ਤੋਂ ਹਰ ਦਿਨ ਇੱਕ ਹਜ਼ਾਰ ਤੋਂ ਵੱਧ ਮੌਤਾਂ ਹੋ ਰਹੀਆਂ ਹਨ । ਅਮਰੀਕਾ ਵਿੱਚ ਪਿਛਲੇ 24 ਘੰਟਿਆਂ ਦੌਰਾਨ 969 ਲੋਕਾਂ ਦੀ ਮੌਤ ਹੋ ਚੁੱਕੀ ਹੈ । ਅਮਰੀਕਾ ਵਿੱਚ ਕੋਰੋਨਾ ਵਾਇਰਸ ਕਾਰਨ 1,38,000 ਲੋਕ ਆਪਣੀਆਂ ਜਾਨਾਂ ਗੁਆ ਚੁੱਕੇ ਹਨ, ਜਦੋਂ ਕਿ ਇੱਥੇ 35 ਲੱਖ ਤੋਂ ਵੱਧ ਲੋਕ ਪੀੜਤ ਹੋਏ ਹਨ।
ਕੋਰੋਨਾ ਵਾਇਰਸ ਕਾਰਨ ਅਮਰੀਕਾ ਦੀ ਹਾਲਤ ਖ਼ਰਾਬ ਹੋਣ ਦੇ ਬਾਵਜੂਦ ਵ੍ਹਾਈਟ ਹਾਊਸ ਲਗਾਤਾਰ ਲਾਕਡਾਊਨ ਅਤੇ ਹਰ ਤਰਾਂ ਦੀਆਂ ਪਾਬੰਦੀਆਂ ਹਟਾਉਣ ਦੀ ਵਕਾਲਤ ਕਰਦਾ ਆ ਰਿਹਾ ਹੈ । ਵ੍ਹਾਈਟ ਹਾਊਸ ਦੀ ਤਰਜ਼ਮਾਨ ਕੈਲੀ ਮੈਕਨੀ ਦਾ ਕਹਿਣਾ ਹੈ ਕਿ ਵਿਗਿਆਨ ਸਾਡੇ ਪੱਖ ਵਿੱਚ ਹੈ । ਅਸੀਂ ਨਿਯਮਾਂ ਦੀ ਪਾਲਣਾ ਕਰਦਿਆਂ ਸਥਾਨਕ ਪ੍ਰਸ਼ਾਸਨ ਅਤੇ ਰਾਜ ਪ੍ਰਸ਼ਾਸਨ ਨਾਲ ਸਕੂਲ ਦੁਬਾਰਾ ਖੋਲ੍ਹ ਸਕਦੇ ਹਾਂ। ਇਸ ਨਾਲ ਸਾਡੇ ਬੱਚਿਆਂ ਦਾ ਬਹੁਤ ਨੁਕਸਾਨ ਹੋ ਰਿਹਾ ਹੈ।