ਚੰਡੀਗੜ੍ਹ :ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਚੰਨੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਸੂਬੇ ‘ਚ ਪਿਛਲੇ ਦੋ ਮਹੀਨਿਆਂ ਦੌਰਾਨ ਭ੍ਰਿਸ਼ਟਾਚਾਰ ਵਧਿਆ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਹ ਵੀ ਦੋਸ਼ ਲਾਇਆ ਕਿ ਸੂਬਾ ਸਰਕਾਰ ਲੋਕ ਭਲਾਈ ਕੰਮਾਂ ਦਾ ਡਰਾਮਾ ਕਰ ਰਹੀ ਹੈ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਜ਼ਿਆਦਾਤਰ ਚੋਣ ਵਾਅਦੇ ਪੂਰੇ ਕੀਤੇ ਗਏ ਹਨ।
ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਸੈਕਟਰ 9 ਵਿੱਚ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੇ ਨਵੇਂ ਦਫ਼ਤਰ ਦਾ ਉਦਘਾਟਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਅਮਰਿੰਦਰ ਸਿੰਘ ਨੂੰ ਸਤੰਬਰ ਵਿੱਚ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਕਾਂਗਰਸ ਛੱਡ ਕੇ ਪੰਜਾਬ ਲੋਕ ਕਾਂਗਰਸ ਨਾਂ ਦੀ ਆਪਣੀ ਪਾਰਟੀ ਬਣਾਈ ਸੀ। ਚੰਨੀ ਸਰਕਾਰ ਦੇ ਦਾਅਵਿਆਂ ਬਾਰੇ ਪੁੱਛੇ ਜਾਣ ‘ਤੇ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਅਖਬਾਰਾਂ ਵਿਚ ਸਰਕਾਰ ਦੇ ਪੂਰੇ ਪੰਨਿਆਂ ਦੇ ਇਸ਼ਤਿਹਾਰਾਂ ‘ਤੇ ਹਾਸਾ ਆਉਂਦਾ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਚੰਨੀ ਸਿਰਫ਼ ਦਿਖਾਵਾ ਕਰ ਰਹੇ ਹਨ। ਉਹ ਚੰਗੀ ਤਰ੍ਹਾਂ ਜਾਣਦੇ ਹਨ ਕਿ ਕੁਝ ਨਹੀਂ ਹੋਣ ਵਾਲਾ ਹੈ ਅਤੇ ਚੋਣ ਜ਼ਾਬਤਾ ਸਿਰਫ਼ ਦੋ ਹਫ਼ਤਿਆਂ ਵਿੱਚ ਲਾਗੂ ਹੋ ਜਾਵੇਗਾ। ਰੇਤ ਦੀ ਗੈਰ-ਕਾਨੂੰਨੀ ਖਣਨ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਉਨ੍ਹਾਂ ਨੇ ਇਸ ਦੀ ਜਾਂਚ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਸੀ। ਆਮ ਆਦਮੀ ਪਾਰਟੀ ਵੱਲੋਂ ਚਮਕੌਰ ਸਾਹਿਬ ‘ਚ ਗੈਰ-ਕਾਨੂੰਨੀ ਮਾਈਨਿੰਗ ਦੇ ਦਾਅਵੇ ‘ਤੇ ਉਨ੍ਹਾਂ ਕਿਹਾ ਕਿ ਕੱਲ੍ਹ ਮੁੱਖ ਮੰਤਰੀ ਦੇ ਹਲਕੇ ‘ਚ ਨਾਜਾਇਜ਼ ਮਾਈਨਿੰਗ ਦਾ ਮਾਮਲਾ ਸਾਹਮਣੇ ਆਇਆ ਹੈ।
ਆਮ ਆਦਮੀ ਪਾਰਟੀ (ਆਪ) ‘ਤੇ ਨਿਸ਼ਾਨਾ ਸਾਧਦੇ ਹੋਏ ਸਿੰਘ ਨੇ ਸਵਾਲ ਕੀਤਾ ਕਿ ਜੇਕਰ ਉਸ ਦੇ ਵਿਧਾਇਕ ਜ਼ਮੀਨ ‘ਤੇ ਮਜ਼ਬੂਤ ਹਨ ਤਾਂ ਉਨ੍ਹਾਂ ਦੇ ਵਿਧਾਇਕ ਪਾਰਟੀ ਕਿਉਂ ਛੱਡ ਰਹੇ ਹਨ। ‘ਆਪ’ ਵਿਧਾਇਕਾ ਰੁਪਿੰਦਰ ਕੌਰ ਰੂਬੀ ਅਤੇ ਜਗਤਾਰ ਸਿੰਘ ਹਾਲ ਹੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਹਨ।