ਚੰਡੀਗੜ੍ਹ ਮੇਅਰ ਦੀ ਚੋਣ ਦੇ ਮਾਮਲੇ ‘ਚ ਸੁਪਰੀਮ ਕੋਰਟ ‘ਚ ਸੁਣਵਾਈ ਚੱਲ ਰਹੀ ਹੈ। ਸੀਜੇਆਈ ਡੀਵਾਈ ਚੰਦਰਚੂੜ ਦੀ ਅਗਵਾਈ ਵਾਲੀ ਤਿੰਨ ਮੈਂਬਰੀ ਬੈਂਚ ਮਾਮਲੇ ਦੀ ਸੁਣਵਾਈ ਕਰ ਰਹੀ ਹੈ। ਰਿਟਰਨਿੰਗ ਅਫ਼ਸਰ ਅਨਿਲ ਮਸੀਹ ਅਦਾਲਤ ਵਿੱਚ ਪੇਸ਼ ਹੋਏ। ਦਲੀਲਾਂ ਦਿੱਤੀਆਂ ਜਾ ਰਹੀਆਂ ਹਨ। ਸੀਜੇਆਈ ਖੁਦ ਸਾਥੀ ਜੱਜਾਂ ਜਸਟਿਸ ਮਨੋਜ ਮਿਸ਼ਰਾ ਅਤੇ ਜਸਟਿਸ ਜੇਬੀ ਪਾਰਦੀਵਾਲਾ ਦੇ ਨਾਲ ਬੈਲਟ ਦੇਖ ਰਹੇ ਹਨ। ਸੀਜੇਆਈ ਨੇ ਕਿਹਾ ਕਿ ਅੱਠ ਵੋਟਾਂ ਨੂੰ ਜਾਇਜ਼ ਮੰਨਿਆ ਜਾਵੇਗਾ।
ਸੁਣਵਾਈ ਦੌਰਾਨ ਸੀਜੇਆਈ ਨੇ ਕਿਹਾ ਕਿ ਵੋਟਾਂ ਦੀ ਮੁੜ ਗਿਣਤੀ ਕੀਤੀ ਜਾਵੇਗੀ ਅਤੇ ਇਨ੍ਹਾਂ 8 ਵੋਟਾਂ ਨੂੰ ਜਾਇਜ਼ ਮੰਨਿਆ ਜਾਵੇਗਾ ਅਤੇ ਉਸ ਦੇ ਆਧਾਰ ‘ਤੇ ਹੀ ਨਤੀਜੇ ਐਲਾਨੇ ਜਾਣਗੇ। ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਉਨ੍ਹਾਂ ਬੈਲਟ ਪੇਪਰਾਂ ਨੂੰ ਦੇਖਣਾ ਚਾਹੁੰਦੇ ਹਾਂ ਜੋ ਰੱਦ ਕੀਤੇ ਗਏ ਸਨ। ਸਿਖਰਲੀ ਅਦਾਲਤ ਨੇ ਬੈਲਟ ਪੇਪਰਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ‘ਆਪ’ ਉਮੀਦਵਾਰ ਦੇ ਹੱਕ ਵਿੱਚ ਪਈਆਂ ਅੱਠ ਵੋਟਾਂ ‘ਤੇ ਵਾਧੂ ਨਿਸ਼ਾਨ ਸਨ।
ਚੀਫ਼ ਜਸਟਿਸ ਨੇ ਕਿਹਾ ਕਿ ਅਸੀਂ ਉਨ੍ਹਾਂ ਬੈਲਟ ਪੇਪਰਾਂ ਨੂੰ ਦੇਖਣਾ ਚਾਹੁੰਦੇ ਹਾਂ ਜੋ ਰੱਦ ਕੀਤੇ ਗਏ ਸਨ। ਸਿਖਰਲੀ ਅਦਾਲਤ ਨੇ ਬੈਲਟ ਪੇਪਰਾਂ ਦੀ ਜਾਂਚ ਕੀਤੀ ਅਤੇ ਕਿਹਾ ਕਿ ‘ਆਪ’ ਉਮੀਦਵਾਰ ਦੇ ਹੱਕ ਵਿੱਚ ਪਈਆਂ ਅੱਠ ਵੋਟਾਂ ‘ਤੇ ਵਾਧੂ ਨਿਸ਼ਾਨ ਸਨ। ਸੀਜੇਆਈ ਚੰਦਰਚੂੜ ਨੇ ਆਮ ਆਦਮੀ ਪਾਰਟੀ ਦੇ ਵਕੀਲ ਗੁਰਮਿੰਦਰ ਨੂੰ ਉਮੀਦਵਾਰਾਂ ਬਾਰੇ ਪੁੱਛਿਆ। ਸੀਜੇਆਈ ਨੇ ਕਿਹਾ ਕਿ ਰਿਟਰਨਿੰਗ ਅਫਸਰ ਨੇ ਇਨ੍ਹਾਂ ਅੱਠ ਬੈਲੇਟਾਂ ‘ਤੇ ਸਿੰਗਲ ਲਾਈਨ ਬਣਾ ਦਿੱਤੀ ਹੈ। ਸੀਜੇਆਈ ਨੇ ਮਸੀਹ ਨੂੰ ਪੁੱਛਿਆ, ਤੁਸੀਂ ਕਿਹਾ ਕਿ ਬੈਲਟ ਖਰਾਬ ਕੀਤੇ ਜਾ ਰਹੇ ਹਨ ਤਾਂ ਨਿਸ਼ਾਨ ਬਣਾਏ?
ਦੱਸ ਦੇਈਏ ਕਿ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਰਿਟਰਨਿੰਗ ਅਫਸਰ ਅਨਿਲ ਮਸੀਹ ਨੂੰ ਸਖਤ ਝਾੜ ਪਾਈ ਸੀ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਚੋਣ ਪ੍ਰਕਿਰਿਆ ਵਿੱਚ ਦਖਲ ਦੇਣ ਦੇ ਦੋਸ਼ ਵਿੱਚ ਅਨਿਲ ਮਸੀਹ ਖ਼ਿਲਾਫ਼ ਕੇਸ ਚਲਾਇਆ ਜਾਵੇਗਾ। ਅਦਾਲਤ ਨੇ ਕਿਹਾ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ ਨਵੀਂ ਕਰਵਾਉਣ ਦੀ ਬਜਾਏ 30 ਜਨਵਰੀ ਨੂੰ ਹੋਣ ਵਾਲੀ ਵੋਟਿੰਗ ਦੇ ਆਧਾਰ ‘ਤੇ ਕੀਤੀ ਜਾਵੇ।
ਇਹ ਵੀ ਪੜ੍ਹੋ : ਬ੍ਰਿਟੇਨ ਦੇ ਸਕੂਲਾਂ ‘ਚ ਮੋਬਾਈਲ ਫੋਨ ‘ਤੇ ਲੱਗਾ ਬੈਨ, PM ਰਿਸ਼ੀ ਸੁਨਕ ਕ੍ਰਿਏਟਿਵ ਵੀਡੀਓ ਸ਼ੇਅਰ ਕਰ ਕੀਤਾ ਐਲਾਨ
ਦੱਸ ਦੇਈਏ ਕਿ ਚੰਡੀਗੜ੍ਹ ਦੇ ਮੇਅਰ ਦੀ ਚੋਣ 30 ਜਨਵਰੀ ਨੂੰ ਹੋਈ ਸੀ। ਇਸ ਚੋਣ ਵਿੱਚ ਕਾਂਗਰਸ-ਆਪ ਗਠਜੋੜ ਦੀਆਂ ਕੁੱਲ 20 ਅਤੇ ਭਾਜਪਾ ਦੀਆਂ 16 ਵੋਟਾਂ ਸਨ। ਜੇ ਅਸੀਂ ਗਿਣਤੀ ਦੀ ਤਾਕਤ ‘ਤੇ ਨਜ਼ਰ ਮਾਰੀਏ ਤਾਂ ਇਹ ‘ਆਪ’ ਅਤੇ ਕਾਂਗਰਸ ਦੇ ਹੱਕ ‘ਚ ਸੀ ਪਰ ਭਾਜਪਾ ਨੇ ਚੋਣ ਜਿੱਤੀ। ਦਰਅਸਲ ਰਿਟਰਨਿੰਗ ਅਫਸਰ ਨੇ ਕਾਂਗਰਸ-ਆਪ ਗਠਜੋੜ ਦੀਆਂ 8 ਵੋਟਾਂ ਨੂੰ ਅਯੋਗ ਕਰਾਰ ਦੇ ਕੇ ਭਾਜਪਾ ਦੇ ਮਨੋਜ ਸੋਨਕਰ ਨੂੰ ਜੇਤੂ ਕਰਾਰ ਦਿੱਤਾ ਸੀ। ਇਸ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਇਕ ਵੀਡੀਓ ਵੀ ਸ਼ੇਅਰ ਕੀਤੀ ਗਈ ਸੀ ਅਤੇ ਉਸ ਦੇ ਆਧਾਰ ‘ਤੇ ਦੋਸ਼ ਲਗਾਇਆ ਜਾ ਰਿਹਾ ਸੀ ਕਿ ਅਧਿਕਾਰੀ ਅਨਿਲ ਮਸੀਹ ਨੇ ਬੈਲਟ ਪੇਪਰ ਨਾਲ ਛੇੜਛਾੜ ਕੀਤੀ ਹੈ।