ਚੰਡੀਗੜ੍ਹ : ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਹੋਰ ਵੀ ਵੱਧ ਸਕਦੀਆਂ ਹਨ। ਫਾਜ਼ਿਲਕਾ ਦੀ ਜ਼ਿਲ੍ਹਾ ਅਦਾਲਤ ਨੇ ਵਿਧਾਇਕ ਖਿਲਾਫ ਰਿਵਿਊ ਪਟੀਸ਼ਨ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਰਿਵਿਊ ਪਟੀਸ਼ਨ ਪੰਜਾਬ ਸਰਕਾਰ ਨੇ ਪਾਈ ਸੀ। ਅੱਜ ਅਕਤੂਬਰ ਨੂੰ ਜਲਾਲਾਬਾਦ ਕੋਰਟ ਵਿੱਚ ਮੁੜ ਸੁਣਵਾਈ ਹੋਵੇਗੀ।
ਰਿਪੋਰਟ ਮੁਤਾਬਕ ਖਹਿਰਾ ਨੇ ਆਪਣੀ ਪਟੀਸ਼ਨ ‘ਚ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਿਆ ਹੈ ਅਤੇ ਕਾਰਵਾਈ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਉਸ ਨੂੰ ਨਿਆਇਕ ਹਿਰਾਸਤ ਵਿੱਚ ਭੇਜਣ ਦੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ।
ਦੱਸ ਦੇਈਏ ਕਿ ਸੁਖਪਾਲ ਖਹਿਰਾ ਨੂੰ 2015 ਦੇ ਡਰੱਗ ਮਾਮਲੇ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ ਵਿਚ 2021 ਵਿਚ ਈਡੀ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ। 2022 ਵਿਚ ਉਨ੍ਹਾਂ ਨੂੰ ਜ਼ਮਾਨਤ ਮਿਲ ਗਈ। ਫਰਵਰੀ 2023 ਵਿਚ ਚੋਟੀ ਦੀ ਅਦਾਲਤ ਨੇ ਡਰੱਗਸ ਮਾਮਲੇ ਵਿਚ ਉਨ੍ਹਾਂ ਖਿਲਾਫ ਸੰਮਨ ਹੁਕਮ ਨੂੰ ਰੱਦ ਕਰ ਦਿੱਤਾ। ਇਸ ਦੇ ਬਾਅਦ ਹੁਣ 28 ਸਤੰਬਰ ਨੂੰ ਪੰਜਾਬ ਪੁਲਿਸ ਨੇ ਉਨ੍ਹਾਂ ਦੇ ਚੰਡੀਗੜ੍ਹ ਸਥਿਤ ਰਿਹਾਇਸ਼ ਤੋਂ ਗ੍ਰਿਫਤਾਰ ਕੀਤਾ ਸੀ।
ਇਹ ਵੀ ਪੜ੍ਹੋ : ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਮੀਂਹ ਨੇ ਕਰਾਇਆ ਠੰਡ ਦਾ ਅਹਿਸਾਸ, ਜਾਣੋ ਅੱਗੇ ਦਾ ਹਾਲ
ਇਸ ਦੌਰਾਨ ਮਾਮਲਾ ਜਸਟਿਸ ਵਿਕਾਸ ਬਹਿਲ ਕੋਲ ਸੁਣਵਾਈ ਲਈ ਪਹੁੰਚਿਆ ਪਰ ਉਨ੍ਹਾਂ ਨੇ ਸੁਣਵਾਈ ਤੋਂ ਇਨਕਾਰ ਕਰ ਦਿੱਤਾ ਤੇ ਕੇਸ ਨੂੰ ਮੁੱਖ ਜਸਟਿਸ ਕੋਲ ਵਾਪਸ ਭੇਜ ਦਿੱਤਾ। ਜਸਟਿਸ ਬਹਿਲ ਦਾ ਕਹਿਣਾ ਸੀ ਕਿ ਇਕ ਵਕੀਲ ਵਜੋਂ ਉਹ ਇਕ ਅਜਿਹੇ ਕੇਸ ਵਿਚ ਪੇਸ਼ ਹੋਏ ਸਨ, ਜਿਸ ਵਿਚ ਵਿਧਾਇਕ ਖਹਿਰਾ ਜਵਾਬਦੇਹ ਸਨ।
ਵੀਡੀਓ ਲਈ ਕਲਿੱਕ ਕਰੋ -: