ਆਬਕਾਰੀ ਨੀਤੀ ਨਾਲ ਜੁੜੇ ਮਾਮਲੇ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ‘ਆਪ’ ਨੇਤਾ ਮਨੀਸ਼ ਸਿਸੋਦੀਆ ਦੀ ਨਿਆਂਇਕ ਹਿਰਾਸਤ ਵਧਾ ਦਿੱਤੀ ਗਈ ਹੈ। ਦਿੱਲੀ ਦੀ ਰਾਉਸ ਐਵੇਨਿਊ ਅਦਾਲਤ ਨੇ ਸਿਸੋਦੀਆ ਦੀ ਨਿਆਂਇਕ ਹਿਰਾਸਤ 12 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ 17 ਅਪ੍ਰੈਲ ਨੂੰ ਅਦਾਲਤ ਨੇ ਸਿਸੋਦੀਆ ਦੀ ਹਿਰਾਸਤ 10 ਦਿਨਾਂ ਲਈ 27 ਅਪ੍ਰੈਲ ਤੱਕ ਵਧਾਈ ਗਈ ਸੀ।
ਇਸ ਨੂੰ ਪੂਰਾ ਕਰਨ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਸੁਣਵਾਈ ਕਰਦਿਆਂ ਨਿਆਇਕ ਹਿਰਾਸਤ ਵਿੱਚ ਵਾਧਾ ਕਰ ਦਿੱਤਾ। ਆਬਕਾਰੀ ਨੀਤੀ ਮਾਮਲੇ ‘ਚ ਨਿਆਂਇਕ ਹਿਰਾਸਤ ‘ਚ ਰੱਖੇ ਸਿਸੋਦੀਆ ਨੇ ਆਪਣੀ ਪਤਨੀ ਦੀ ਖਰਾਬ ਸਿਹਤ ਅਤੇ ਬੇਟੇ ਦੇ ਵਿਦੇਸ਼ ‘ਚ ਹੋਣ ਦਾ ਹਵਾਲਾ ਦਿੰਦੇ ਹੋਏ ਅਦਾਲਤ ‘ਚ ਜ਼ਮਾਨਤ ਪਟੀਸ਼ਨ ਵੀ ਦਾਖਲ ਕੀਤੀ ਸੀ।
ਸਿਸੋਦੀਆ ਦੀ ਪਤਨੀ ‘ਆਟੋਇਮਿਊਨ ਡਿਸਆਰਡਰ’ ਤੋਂ ਪੀੜਤ ਹੈ ਅਤੇ ਉਨ੍ਹਾਂ ਨੂੰ ਇੱਥੇ ਇਕ ਨਿੱਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੀਮਾ ਸਿਸੋਦੀਆ (49) ਨੂੰ ਇੰਦਰਪ੍ਰਸਥ ਅਪੋਲੋ ਹਸਪਤਾਲ ਦੇ ਨਿਊਰੋਲੋਜੀ ਵਿਭਾਗ ਵਿੱਚ ਦਾਖਲ ਕਰਵਾਇਆ ਗਿਆ ਹੈ ਅਤੇ ਉਸ ਦੀ ਜਾਂਚ ਕੀਤੀ ਜਾ ਰਹੀ ਹੈ।
ਉਸ ਨੂੰ 2000 ਵਿੱਚ ਮਲਟੀਪਲ ਸਕਲੇਰੋਸਿਸ, ਇੱਕ ਗੰਭੀਰ ਆਟੋਇਮਿਊਨ ਬਿਮਾਰੀ ਦਾ ਪਤਾ ਲਗਾਇਆ ਗਿਆ ਸੀ। ਉਹ ਪਿਛਲੇ 23 ਸਾਲਾਂ ਤੋਂ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਇਹ ਆਮ ਤੌਰ ‘ਤੇ ਮੰਨਿਆ ਜਾਂਦਾ ਹੈ ਕਿ ਸਮੇਂ ਦੇ ਬੀਤਣ ਅਤੇ ਹੋਰ ਕਾਰਕਾਂ ਜਿਵੇਂ ਕਿ ਸਰੀਰਕ ਅਤੇ ਭਾਵਨਾਤਮਕ ਤਣਾਅ ਵਿੱਚ ਵਾਧਾ ਦੇ ਨਾਲ ਬਿਮਾਰੀ ਦੇ ਪ੍ਰਭਾਵ ਤੇਜ਼ ਹੋ ਜਾਂਦੇ ਹਨ।
ਦੂਜੇ ਪਾਸੇ ਮਨੀਸ਼ ਸਿਸੋਦੀਆ ਨੂੰ ਦਿੱਲੀ ਦੇ ਕਥਿਤ ਆਬਕਾਰੀ ਨੀਤੀ ਮਾਮਲੇ ਵਿੱਚ ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਸੀਬੀਆਈ ਨੇ ਹਿਰਾਸਤ ਵਿੱਚ ਲਿਆ ਸੀ। ਮਨੀਸ਼ ਫਿਲਹਾਲ ਤਿਹਾੜ ਜੇਲ੍ਹ ‘ਚ ਬੰਦ ਹਨ। ਈਡੀ ਸ਼ਰਾਬ ਨੀਤੀ ਮਾਮਲੇ ਵਿੱਚ ਮਨੀ ਲਾਂਡਰਿੰਗ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ : ਭਾਰਤੀ ਫੌਜ ਜ਼ਿੰਦਾਬਾਦ…ਸੁਡਾਨ ਤੋਂ ਭਾਰਤ ਪਰਤੇ ਲੋਕਾਂ ਨੇ ਲਾਏ ਨਾਅਰੇ, 613 ਲੋਕਾਂ ਨੂੰ ਕੀਤਾ ਗਿਆ ਏਅਰਲਿਫਟ
ਇਸ ਮਾਮਲੇ ‘ਚ 25 ਅਪ੍ਰੈਲ ਨੂੰ ਸੀਬੀਆਈ ਨੇ ਰੌਸ ਐਵੇਨਿਊ ਕੋਰਟ ‘ਚ ਸਪਲੀਮੈਂਟਰੀ ਚਾਰਜਸ਼ੀਟ ਦਾਇਰ ਕੀਤੀ ਸੀ, ਜਿਸ ‘ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦਾ ਨਾਂ ਪਹਿਲੀ ਵਾਰ ਸ਼ਾਮਲ ਕੀਤਾ ਗਿਆ ਹੈ।
ਦਿੱਲੀ ਸਰਕਾਰ ਦੀ 2021-22 ਦੀ ਆਬਕਾਰੀ ਨੀਤੀ ਵਿੱਚ ਸ਼ਰਾਬ ਦੇ ਵਪਾਰੀਆਂ ਨੂੰ ਲਾਇਸੈਂਸ ਦੇਣ ਲਈ ਕੁਝ ਡੀਲਰਾਂ ਨੂੰ ਫਾਇਦਾ ਹੋਇਆ, ਜਿਨ੍ਹਾਂ ਨੇ ਇਸ ਲਈ ਕਥਿਤ ਤੌਰ ‘ਤੇ ਰਿਸ਼ਵਤ ਦਿੱਤੀ। ਇਸ ਨੀਤੀ ਨੂੰ ਬਾਅਦ ਵਿੱਚ ਰੱਦ ਕਰ ਦਿੱਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -: