13 ਸਤੰਬਰ ਬੁੱਧਵਾਰ ਨੂੰ ਅਨੰਤਨਾਗ ‘ਚ ਅੱਤਵਾਦੀਆਂ ਨਾਲ ਮੁਕਾਬਲੇ ‘ਚ ਸ਼ਹੀਦ ਹੋਏ ਨਿਊ ਚੰਡੀਗੜ੍ਹ ਦੇ ਕਰਨਲ ਮਨਪ੍ਰੀਤ ਸਿੰਘ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਭੜੌਜੀਆਂ ‘ਚ ਕੀਤਾ ਗਿਆ। ਇੱਥੇ ਉਨ੍ਹਾਂ ਨੂੰ ਪੂਰੇ ਫੌਜੀ ਸਨਮਾਨਾਂ ਨਾਲ ਵਿਦਾਇਗੀ ਦਿੱਤੀ ਗਈ।
7 ਸਾਲ ਦੇ ਬੇਟੇ ਕਬੀਰ ਨੇ ਆਪਣੇ ਸ਼ਹੀਦ ਪਿਤਾ ਨੂੰ ਮੁਖਾਗਨੀ ਦਿੱਤੀ। ਉਸ ਨੇ ਸਿਪਾਹੀ ਦੀ ਵਰਦੀ ਪਾਈ ਹੋਈ ਸੀ। ਆਖਰੀ ਵਾਰ ਉਸ ਨੇ ਆਪਣੇ ਪਿਤਾ ਨੂੰ ਕਿਹਾ- ਪਾਪਾ ਜੈ ਹਿੰਦ।
ਸ਼ਹੀਦ ਕਰਨਲ ਦੀ ਅੰਤਿਮ ਯਾਤਰਾ ਨੂੰ ਘਰ ਤੋਂ 200 ਮੀਟਰ ਦੀ ਦੂਰੀ ਤੈਅ ਕਰਨ ਲਈ 20 ਮਿੰਟ ਦਾ ਸਮਾਂ ਲੱਗਾ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ਼ਹੀਦ ਕਰਨਲ ਮਨਪ੍ਰੀਤ ਨੂੰ ਸ਼ਰਧਾਂਜਲੀ ਦੇਣ ਪਹੁੰਚੇ।
ਜਦੋਂ ਸ਼ਹੀਦ ਦੀ ਮ੍ਰਿਤਕ ਦੇਹ ਨੂੰ ਚੰਡੀਗੜ੍ਹ ਤੋਂ ਭੜੌਜੀਆਂ ਲਿਆਂਦਾ ਗਿਆ ਤਾਂ ਉਨ੍ਹਾਂ ਦੇ ਘਰ ਦੇ ਬਾਹਰ ਲੋਕਾਂ ਦੀ ਭੀੜ ਇਕੱਠੀ ਹੋ ਗਈ। ਕਰਨਲ ਮਨਪ੍ਰੀਤ ਦੀ ਪਤਨੀ ਉਸ ਦੇ ਤਾਬੂਤ ‘ਤੇ ਸਿਰ ਰੱਖ ਕੇ ਰੋਂਦੀ ਰਹੀ।
ਪਿੰਡ ਵਾਲਿਆਂ ਨੇ ਖੁਦ ਉਹ ਰਸਤਾ ਸਾਫ਼ ਕਰ ਦਿੱਤਾ ਜਿਥੋਂ ਕਰਨਲ ਦੀ ਆਖਰੀ ਸਫ਼ਰ ਪਿੰਡ ਪੁੱਜਣਾ ਸੀ। ਜਦੋਂ ਮ੍ਰਿਤਕ ਦੇਹ ਘਰ ਪਹੁੰਚੀ ਤਾਂ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਸ਼ਹੀਦ ਕਰਨਲ ਮਨਪ੍ਰੀਤ ਨੂੰ ਸ਼ਰਧਾਂਜਲੀ ਦੇਣ ਲਈ ਸ਼ਮਸ਼ਾਨਘਾਟ ਪਹੁੰਚੇ ਤਾਂ ਜਵਾਨਾਂ ਨੇ ਉਨ੍ਹਾਂ ਨੂੰ ਤੋਪਾਂ ਦੀ ਸਲਾਮੀ ਦਿੱਤੀ।
ਇਹ ਵੀ ਪੜ੍ਹੋ : ਮੌਸਮ ਵਿਭਾਗ ਨੇ ਪੰਜਾਬ ‘ਚ ਅੱਜ ਮੀਂਹ ਦਾ ਯੈਲੋ ਅਲਰਟ ਕੀਤਾ ਜਾਰੀ, ਲੋਕਾਂ ਨੂੰ ਗਰਮੀ ਤੋਂ ਮਿਲੇਗੀ ਰਾਹਤ
ਸ਼ਹੀਦ ਕਰਨਲ ਮਨਪ੍ਰੀਤ ਸਿੰਘ ਦੀ ਮਾਤਾ ਮਨਜੀਤ ਕੌਰ ਨੇ ਦੱਸਿਆ ਕਿ ਉਹ ਅਕਸਰ ਟੀਵੀ ‘ਤੇ ਜੰਮੂ-ਕਸ਼ਮੀਰ ਦੀਆਂ ਖ਼ਬਰਾਂ ਦੇਖਦੀ ਸੀ। ਜਦੋਂ ਤੋਂ ਉਸ ਦਾ ਬੇਟਾ ਜੰਮੂ-ਕਸ਼ਮੀਰ ਵਿਚ ਤਾਇਨਾਤ ਸੀ, ਉਸ ਨੂੰ ਲੱਗਦਾ ਸੀ ਕਿ ਕਿਸੇ ਦਿਨ ਉਹ ਉਸ ਨੂੰ ਟੀਵੀ ‘ਤੇ ਦੇਖ ਲਵੇਗੀ, ਪਰ ਜਿਸ ਦਿਨ ਉਸ ਦੇ ਪੁੱਤਰ ਦੀ ਖ਼ਬਰ ਟੀਵੀ ‘ਤੇ ਆਈ, ਉਹ ਕਿਸੇ ਕਾਰਨ ਟੀਵੀ ਨਹੀਂ ਦੇਖ ਸਕੀ। ਆਪਣੇ ਬੇਟੇ ਨੂੰ ਟੀਵੀ ‘ਤੇ ਦੇਖਣ ਦੀ ਉਨ੍ਹਾਂ ਦੀ ਇੱਛਾ ਹੁਣ ਹਮੇਸ਼ਾ ਲਈ ਅਧੂਰੀ ਰਹਿ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ