ਸਿੱਧਵਾਂ ਬੇਟ ਨੇੜਲੇ ਪਿੰਡ ਦੇ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਦੀ 10ਵੀਂ ਜਮਾਤ ਵਿੱਚ ਪੜ੍ਹਦੀ ਵਿਦਿਆਰਥਣ ਨਾਲ ਸਕੂਲ ਅਧਿਆਪਕ ਵੱਲੋਂ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਦਰ ਜਗਰਾਉਂ ਵਿੱਚ ਮਾਮਲਾ ਦਰਜ ਕਰ ਲਿਆ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਮਾਮਲਾ ਪੁਲਿਸ ਨੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵਿੰਦਰ ਕੌਰ ਦੀ ਪੜਤਾਲ ਮਗਰੋਂ ਦਰਜ ਕੀਤਾ ਹੈ। ਸਹਾਇਕ ਸਟੇਸ਼ਨ ਇੰਚਾਰਜ ਸੁਰਜੀਤ ਸਿੰਘ ਨੇ ਦੱਸਿਆ ਕਿ ਕਰੀਬ 2 ਮਹੀਨੇ ਪਹਿਲਾਂ ਵਿਦਿਆਰਥਣ ਨੇ ਆਪਣੇ ਸਕੂਲ ਦੇ ਅਧਿਆਪਕ ਮਨਦੀਪ ਸਿੰਘ ਜੋ ਕਿ ਸਕੂਲ ਵਿਚ ਲਾਇਬ੍ਰੇਰੀ ਰੀਸਟੋਰਰ ਹੈ ‘ਤੇ ਦੋਸ਼ ਲਗਾਏ ਸਨ ਕਿ ਪਿਛਲੇ 6 ਮਹੀਨਿਆਂ ਤੋਂ ਜਦੋਂ ਉਹ ਲਾਇਬ੍ਰੇਰੀ ਤੋਂ ਕਿਤਾਬਾਂ ਲੈਣ ਜਾਂਦੀ ਸੀ ਤਾਂ ਅਧਿਆਪਕ ਉਸ ਨਾਲ ਛੇੜਛਾੜ ਕਰਦਾ ਸੀ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਨ੍ਹਾਂ ਹੀ ਨਹੀਂ ਇਕ ਵਾਰ ਦੋਸ਼ੀ ਉਸ ਨੂੰ ਪਿੰਡ ਦੇ ਲੀਲਾ ਮੇਘ ਸਿੰਘ ਦੇ ਮੋਟਰ ‘ਤੇ ਲੈ ਕੇ ਗਿਆ ਜਿੱਥੇ ਮਨਦੀਪ ਨੇ ਉਸ ਨਾਲ ਬਲਾਤਕਾਰ ਵੀ ਕੀਤਾ ਸੀ। ਵਿਦਿਆਰਥਣ ਵੱਲੋਂ ਲਗਾਏ ਗਏ ਜਬਰ ਜਨਾਹ ਦੇ ਦੋਸ਼ ਸਹੀ ਪਾਏ ਗਏ। ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਮੁਲਜ਼ਮ ਅਧਿਆਪਕ ਖ਼ਿਲਾਫ਼ ਕਾਰਵਾਈ ਕੇਸ ਦਰਜ ਕਰ ਲਿਆ ਗਿਆ ਹੈ।