ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਤਿਆਰੀਆਂ ਵਿਚ ਜੁਟ ਗਈਆਂ ਹਨ। ਕਾਂਗਰਸੀ ਨੇਤਾ ਤੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੀ ਆਪਣੇ ਵਿਧਾਨ ਸਭਾ ਖੇਤਰ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਈ ਚੋਣ ਐਲਾਨ ਕੀਤੇ। ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਆਉਣ ‘ਤੇ 6000 ਬੁਢਾਪਾ ਪੈਨਸ਼ਨ, ਕਿਸਾਨਾਂ ਨੂੰ MSP ਦੀ ਗਾਰੰਟੀ ਤੇ 500 ਤੋਂ ਘੱਟ ਕੀਮਤ ਵਿਚ ਗੈਸ ਸਿਲੰਡਰ ਦਿੱਤਾ ਜਾਵੇਗਾ।
ਸਾਬਕਾ ਮੁੱਖ ਮੰਤਰੀ ਹੁੱਡਾ ਇਨ੍ਹੀਂ ਦਿਨੀਂ ਲੋਕਾਂ ਦੀਆਂ ਸਮੱਸਿਆਵਾਂ ਸੁਣ ਰਹੇ ਹਨ। ਨਾਲ ਹੀ ਲੋਕਾਂ ਤੋਂ 2024 ਦੀਆਂ ਚੋਣਾਂ ਲਈ ਤਿਆਰ ਹੋਣ ਦੀ ਗੱਲ ਵੀ ਕਹਿ ਰਹੇ ਹਨ। ਨਾਲ ਹੀ ਉਨ੍ਹਾਂ ਨੇ ਮੌਜੂਦਾ ਭਾਜਪਾ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਵਿਗੜੀ ਹੈ। ਦੂਜੇ ਪਾਸੇ ਸੂਬੇ ਵਿਚ ਬੇਰੋਜ਼ਗਾਰੀ ਵੀ ਚਰਮ ਸੀਮਾ ‘ਤੇ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਨੇ 22 ਜ਼ਿਲ੍ਹਿਆਂ ‘ਚ 1201 ਨਵੇਂ ਰਾਸ਼ਨ ਡਿਪੂ ਅਲਾਟ ਕਰਨ ਸਬੰਧੀ ਨੋਟੀਫਿਕੇਸ਼ਨ ਕੀਤਾ ਜਾਰੀ
ਉਨ੍ਹਾਂ ਕਿਹਾ ਕਿ ਸੂਬੇ ਵਿਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਵੀ ਚੀਜ਼ ਨਹੀਂ ਹੈ ਜਿਸ ਨਾਲ ਸੂਬੇ ਦੇ ਲੋਕ ਡਰੇ ਹੋਏ ਹਨ ਤੇ ਮੌਜੂਦਾ ਭਾਜਪਾ ਸਰਕਾਰ ਨੂੰ ਉਖਾੜ ਕੇ ਸੁੱਟਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਗਿਾ ਹੈ ਕਿ ਲੋਕ 2024 ਚੋਣਾਂ ਲਈ ਤਿਆਰ ਰਹਿਣ। ਆਪਣੇ ਭਾਸ਼ਣ ਦੌਰਾਨ ਉਨ੍ਹਾਂ ਨੇ ਲੋਕਾਂ ਤੋਂ ਇਹ ਵੀ ਪੁੱਛਿਆ ਕਿ ਜੇਕਰ ਜਨਤਾ ਚਾਹੇ ਤਾਂ 2024 ਚੋਣਾਂ ਲਈ ਤਿਆਰੀਆਂ ਸ਼ੁਰੂ ਕਰ ਦੇਣ, ਲੋਕਾਂ ਨੇ ਹੱਥ ਚੁੱਕ ਕੇ ਭੁਪਿੰਦਰ ਸਿੰਘ ਹੁੱਡਾ ਦੀਆਂ ਗੱਲਾਂ ਦਾ ਸਮਰਥਨ ਕੀਤਾ।
ਵੀਡੀਓ ਲਈ ਕਲਿੱਕ ਕਰੋ -: