ਸੰਯੁਕਤ ਕਿਸਾਨ ਮੋਰਚਾ (SKM) ਦੇ ਦਿੱਲੀ ਵੱਲ ਮਾਰਚ ਤੋਂ ਪਹਿਲਾਂ ਪੰਜਾਬ ਅਤੇ ਕੇਂਦਰ ਸਰਕਾਰਾਂ ਹਰਕਤ ਵਿੱਚ ਆਈਆਂ। ਕਿਸਾਨਾਂ ਨੂੰ ਨਵਾਂ ਅੰਦੋਲਨ ਸ਼ੁਰੂ ਕਰਨ ਤੋਂ ਰੋਕਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਵਿੱਚ ਕਿਸਾਨ ਆਗੂਆਂ ਅਤੇ ਕੇਂਦਰੀ ਮੰਤਰੀਆਂ ਵਿਚਾਲੇ ਮੀਟਿੰਗ ਕਰਵਾਈ, ਜਿਸ ਵਿੱਚ ਕੇਂਦਰੀ ਮੰਤਰੀ ਪਿਊਸ਼ ਗੋਇਲ, ਅਰਜੁਨ ਮੁੰਡਾ ਅਤੇ ਨਿਤਿਆਨੰਦ ਰਾਏ ਨੇ ਸ਼ਿਰਕਤ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਅੰਦੋਲਨ ਦੌਰਾਨ ਕੀਤੇ ਗਏ ਵਾਅਦਿਆਂ ਦੀ ਚਰਚਾ ਕੀਤੀ ਗਈ। ਕਿਸਾਨਾਂ ਦੇ ਕੇਸ ਵਾਪਸ ਲੈਣ, ਨਕਲੀ ਬੀਜ ਅਤੇ ਸਪਰੇਅ ਬਣਾਉਣ ਵਾਲੀਆਂ ਕੰਪਨੀਆਂ ਖ਼ਿਲਾਫ਼ ਸਖ਼ਤ ਕਾਰਵਾਈ ਸਮੇਤ ਹੋਰ ਮੰਗਾਂ ’ਤੇ ਸਹਿਮਤੀ ਬਣੀ।
ਐਸ.ਕੇ.ਐਮ ਦੀ ਤਰਫੋਂ ਜਗਜੀਤ ਸਿੰਘ ਡੱਲੇਵਾਲ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਸਰਵਣ ਸਿੰਘ ਪੰਧੇਰ, ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਜਰਨੈਲ ਸਿੰਘ, ਦਿਲਬਾਗ ਹਰੀਗੜ੍ਹ, ਤੇਜਵੀਰ ਸਿੰਘ, ਰਮਨਦੀਪ ਸਿੰਘ ਅਤੇ ਗੁਰਮੀਤ ਸਿੰਘ ਹਾਜ਼ਰ ਸਨ।
CM ਭਗਵੰਤ ਮਾਨ ਮੀਟਿੰਗ ਮਗਰੋਂ ਦੱਸਿਆ ਕਿ ਕਿਸਾਨਾਂ ਨੇ ਕੇਂਦਰੀ ਮੰਤਰੀਆਂ ਅੱਗੇ ਆਪਣੀਆਂ ਮੰਗਾਂ ਰੱਖੀਆਂ ਅਤੇ ਮੰਤਰੀਆਂ ਨੇ ਉਨ੍ਹਾਂ ਨੂੰ ਹੱਲ ਕਰਨ ਦਾ ਭਰੋਸਾ ਦੁਆਇਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਵੇਲੇ ਦੇ ਕੇਸ ਵਾਪਿਸ ਲੈਣੇ ਜੋ ਵੱਖ-ਵੱਖ ਸੂਬਿਆਂ ‘ਚ ਦਰਜ ਨੇ, ਨਕਲੀ ਬੀਜ ਅਤੇ ਨਕਲੀ ਸਪਰੇ ਬਣਾਉਣ ਵਾਲਿਆਂ ਕੰਪਨੀਆਂ ਨੂੰ ਸਖਤ ਸਜ਼ਾ ਵਰਗੀਆਂ ਮੰਗਾਂ ‘ਤੇ ਸਹਿਮਤੀ ਬਣੀ ਹੈ। ਇਸ ਤੋਂ ਇਲਾਵਾ ਪਰਾਲੀ, MSP ਸਮੇਤ ਹੋਰ ਕਈ ਮੁੱਦੇ ਵਿਚਾਰੇ ਗਏ ਹਨ।
ਇਸ ਮੀਟਿੰਗ ਬਾਰੇ ਜਗਜੀਤ ਡੱਲੇਵਾਲ ਨੇ ਕਿਹਾ ਕਿ ਮੀਟਿੰਗ ਚੰਗੇ ਮਾਹੌਲ ‘ਚ ਹੋਈ, ਪਰ ਅਜੇ ਕਿਸੇ ਵੀ ਫੈਸਲੇ ‘ਤੇ ਕੋਈ ਸਹਿਮਤੀ ਨਹੀਂ ਬਣੀ ਅਸੀਂ ਆਪਣੀਆਂ ਮੰਗਾਂ ਉਨ੍ਹਾਂ ਅੱਗੇ ਰੱਖੀਆਂ ਹਨ। ਸਰਕਾਰ ਨੇ ਸਾਡੀ ਗੱਲ ਸੁਣੀ। ਉਨ੍ਹਾਂ ਕਿਹਾ ਕਿ ਮੰਤਰੀਆਂ ਨੇ ਕਿਹਾ ਕਿ ਉਹ ਇਸ ਇਨ੍ਹਾਂ ਤੱਥਾਂ ‘ਤੇ ਗੰਭੀਰਤਾ ਨਾਲ ਵਿਚਾਰ ਕਰਾਂਗੇ।
ਇਹ ਵੀ ਪੜ੍ਹੋ : ਸਾਬਕਾ CM ਚੰਨੀ ਦੇ ਭਤੀਜੇ ਨਾਲ ਜੁੜੀ ਵੱਡੀ ਖਬਰ, ਸੁਪਰੀਮ ਕੋਰਟ ਤੋਂ ਮਿਲੀ ਰਾਹਤ
ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਨੇ ਸਾਨੂੰ ਭਰੋਸਾ ਦਿਵਾਇਆ ਹੈ ਕਿ ਅਗਲੀ ਮੀਟਿੰਗ ਜਲਦ ਹੀ ਹੋਵੇਗੀ। ਜੇ ਸਰਕਾਰ 13 ਤੋਂ ਪਹਿਲਾਂ ਸਾਡੇ ਮਸਲੇ ਹੱਲ ਕਰ ਦਿੰਦੀ ਹੈ ਤਾਂ ਠੀਕ ਹੈ, ਨਹੀਂ ਤਾਂ 13 ਤਰੀਕ ਦਾ ਪ੍ਰੋਗਰਾਮ ਜਿਵੇਂ ਹੈ ਉਸੇ ਤਰ੍ਹਾਂ ਕਾਇਮ ਰਹੇਗਾ।
ਵੀਡੀਓ ਲਈ ਕਲਿੱਕ ਕਰੋ –