ਹੁਸ਼ਿਆਰਪੁਰ ਦੇ ਹਲਕਾ ਮੁਕੇਰੀਆਂ ਤੋਂ ਬਹੁਤ ਹੀ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿਥੋਂ ਨਹਿਰ ਵਿਚੋਂ ਮੁੰਡੇ-ਕੁੜੀ ਦੀਆਂ ਮ੍ਰਿਤਕ ਦੇਹਾਂ ਬਰਾਮਦ ਹੋਈਆਂ ਹਨ। ਪਿੰਡ ਰੌਲੀ ਦੇ ਪਾਵਰਹਾਊਸ ਨੇੜੇ ਨਹਿਰ ਕੋਲੋਂ ਮੁੰਡੇ-ਕੁੜੀ ਦੀਆਂ ਲਾਸ਼ਾਂ ਮਿਲੀਆਂ ਹਨ।
ਪੁਲਿਸ ਅਧਿਕਾਰੀ ਘਟਨਾ ਵਾਲੀ ਥਾਂ ‘ਤੇ ਪਹੁੰਚ ਗਏ ਹਨ ਤੇ ਉਨ੍ਹਾਂ ਵੱਲੋਂ ਜਾਂਚ ਚੱਲ ਰਹੀ ਹੈ। ਬਰਾਮਦ ਹੋਈਆਂ ਮ੍ਰਿਤਕ ਦੇਹਾਂ ਦੀ ਸ਼ਨਾਖਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਨੌਜਵਾਨ ਦੀ ਉਮਰ 30 ਸਾਲ ਦੀ ਤੇ ਕੁੜੀ ਦੀ ਉਮਰ 25 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਦੇਹਾਂ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਗਿਆ ਹੈ। ਹਾਲਾਂਕਿ ਇਨ੍ਹਾਂ ਵੱਲੋਂ ਇਹ ਕਦਮ ਕਿਉਂ ਚੁੱਕਿਆ ਗਿਆ, ਅਜੇ ਤੱਕ ਇਸ ਬਾਰੇ ਪਤਾ ਨਹੀਂ ਲੱਗ ਸਕਿਆ ਹੈ।
ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”























