ਨੌਜਵਾਨ ਆਪਣੇ ਚੰਗੇ ਭਵਿੱਖ ਲਈ ਵਿਦੇਸ਼ ਜਾਣ ਦਾ ਰਾਹ ਚੁਣਦੇ ਹਨ ਪਰ ਉਸ ਵੇਲੇ ਮਾਪਿਆਂ ‘ਤੇ ਜਿਵੇਂ ਦੁੱਖਾਂ ਦਾ ਪਹਾੜ ਟੁੱਟ ਪੈਂਦਾ ਹੈ ਜਦੋਂ ਜਿਗਰ ਦੇ ਟੋਟੇ ਦੀ ਮੌਤ ਦੀ ਖਬਰ ਆ ਜਾਵੇ। UK ਵਿੱਚ ਪੜ੍ਹਾਈ ਕਰਨ ਗਏ 25 ਸਾਲਾਂ ਗੁਰਦਾਸਪੁਰ ਦੇ ਨੌਜਵਾਨ ਦੀ ਅੱਜ ਮ੍ਰਿਤਕ ਦੇਹ ਪੰਜਾਬ ਪਹੁੰਚੀ, ਜਿਥੇ ਪਰਿਵਾਰ ਵੱਲੋਂ ਉਸ ਦਾ ਅੰਤਿਮ ਸੰਸਕਾਰ ਕੀਤਾ ਗਿਆ।
ਉਸਦੇ ਪਰਿਵਾਰ ਵਾਲਿਆਂ ਨੇ ਦੱਸਿਆ ਕਿ ਏਕਰਮਜੀਤ ਸਿੰਘ ਕਰੀਬ 3 ਸਾਲ ਪਹਿਲਾਂ ਏਕਰਮਜੀਤ ਸਿੰਘ ਪੜ੍ਹਾਈ ਲਈ ਯੂ.ਕੇ ਗਿਆ ਸੀ ਜਿੱਥੇ ਕੰਮ ਕਰਦੇ ਸਮੇਂ ਕੰਧ ਡਿੱਗਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਦੱਸਿਆ ਕਿ ਉਸ ਨੇ ਇਸੇ ਸਾਲ ਘਰ ਆਉਣਾ ਸੀ। ਉਸ ਦਾ ਇਸੇ ਸਾਲ ਵਿਆਹ ਹੋਣਾ ਸੀ।
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਸਾਡੀ ਉਸ ਨਾਲ ਗੱਲ ਹੁੰਦੀ ਰਹਿੰਦੀ ਸੀ। ਉਹ ਕਾਫੀ ਖੁਸ਼ ਸੀ ਪਰ ਕੰਮ ਦੌਰਾਨ ਅਚਾਨਕ ਉਸ ਉੱਤੇ ਕੰਧ ਡਿੱਗ ਪਈ ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਨੌਕਰੀਆਂ ਨਹੀਂ ਦੇ ਰਹੀ, ਜਿਸ ਕਾਰਨ ਬੇਰੁਜ਼ਗਾਰੀ ਵਧ ਰਹੀ ਹੈ ਅਤੇ ਨੌਜਵਾਨ ਵਿਦੇਸ਼ ਜਾ ਰਹੇ ਹਨ।
ਇਹ ਵੀ ਪੜ੍ਹੋ : ਸਕੂਲ ਪ੍ਰਿੰਸੀਪਲ ਨੇ 20-25 ਹਜ਼ਾਰ ‘ਚ ਵੇਚੇ ਜਾਅਲੀ CBSE-PSEB ਸਰਟੀਫਿਕੇਟ, ਸਾਥੀ ਸਣੇ ਕਾਬੂ
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਬੇਰੁਜ਼ਗਾਰੀ ਖਤਮ ਕਰਨ ਲਈ ਪੰਜਾਬ ਵਿੱਚ ਨੌਕਰੀਆਂ ਪੈਦਾ ਕਰਨੀਆਂ ਚਾਹੀਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਏਕਮਜੀਤ ਸਿੰਘ ਦੀ 12 ਦਸੰਬਰ ਨੂੰ ਮੌਤ ਹੋ ਗਈ ਸੀ। ਅੱਜ ਕਰੀਬ 37 ਦਿਨਾਂ ਬਾਅਦ ਉਸ ਦੀ ਮ੍ਰਿਤਕ ਦੇਹ ਘਰ ਪਹੁੰਚੀ ਹੈ, ਜਿੱਥੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ। ਅੰਤਿਮ ਸੰਸਕਾਰ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”