ਮਾਨਸਾ ਬੱਸ ਸਟੈਂਡ ਤੋਂ ਇਕ ਬੱਚੇ ਦੀ ਮ੍ਰਿਤਕ ਦੇਹ ਮਿਲਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਕਤਲ ਦੀ ਗੁੱਥੀ ਨੂੰ ਮਾਨਸਾ ਪੁਲਿਸ ਵੱਲੋਂ ਸੁਲਝਾ ਲਿਆ ਗਿਆ ਹੈ। ਪੁਲਿਸ ਵੱਲੋਂ ਇਸ ਸਬੰਧੀ ਵੱਡਾ ਖੁਲਾਸਾ ਕੀਤਾ ਗਿਆ ਹੈ। ਮਾਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਉਸ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਅਜੇ ਇਹ ਗੱਲ ਸਪੱਸ਼ਟ ਨਹੀਂ ਹੋ ਸਕੀ ਹੈ ਕਿ ਮਾਂ ਵੱਲੋਂ ਇਸ ਤਰ੍ਹਾਂ ਦੀ ਘਿਨਾਉਣੀ ਹਰਕਤ ਨੂੰ ਕਿਉਂ ਅੰਜਾਮ ਦਿੱਤਾ ਗਿਆ।
ਪੁਲਿਸ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾਵੇਗੀ ਜਿਸ ਵਿਚ ਵੱਡੇ ਖੁਲਾਸੇ ਕੀਤੇ ਜਾਣਗੇ। ਮਾਂ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਉਸ ਨੇ ਆਪਣੇ ਹੀ ਬੱਚੇ ਦਾ ਕਤਲ ਕਿਉਂ ਕੀਤਾ।
ਦੱਸ ਦੇਈਏ ਕਿ 2 ਕੁ ਦਿਨ ਪਹਿਲਾਂ ਮਾਨਸਾ ਬੱਸ ਸਟੈਂਡ ‘ਤੇ ਇਕ ਮੇਜ਼ ਦੇ ਉਪਰ 10 ਸਾਲਾ ਬੱਚੇ ਦੀ ਮ੍ਰਿਤਕ ਦੇਹ ਬਰਾਮਦ ਹੋਈ ਸੀ। ਬੱਚੇ ਦੀ ਮ੍ਰਿਤਕ ਦੇਹ ਮਿਲਣ ਨਾਲ ਹੜਕੰਪ ਮਚ ਗਿਆ ਸੀ ਤੇ ਉਦੋਂ ਤੋਂ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਸੀ ਤੇ ਅੱਜ ਇਸ ਸਬੰਧੀ ਵੱਡੀ ਸਫਲਤਾ ਹਾਸਲ ਕਰਦੇ ਹੋਏ ਬੱਚੇ ਦੀ ਕਾਤਲ ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: