ਲੁਧਿਆਣਾ ਦੇ ਨਿਊ ਕੁੰਦਨਪੁਰੀ ਇਲਾਕੇ ਵਿੱਚ ਉਸ ਵੇਲੇ ਸਨਸਨੀ ਫੈਲ ਗਈ ਜਦੋਂ ਇੱਕ ਗੰਦੇ ਨਾਲੇ ਵਿੱਚੋਂ ਇੱਕ ਔਰਤ ਦੀ ਲਾਸ਼ ਬਰਾਮਦ ਹੋਈ। ਲੋਕਾਂ ਵਿਚ ਡਰ ਫੈਲ ਗਿਆ। ਨਗਰ ਨਿਗਮ ਦੇ ਸਫ਼ਾਈ ਕਰਮਚਾਰੀ ਜੇਸੀਬੀ ਦੀ ਮਦਦ ਨਾਲ ਡਰੇਨ ਦੀ ਸਫ਼ਾਈ ਕਰ ਰਹੇ ਸਨ ਤਾਂ ਅਚਾਨਕ ਔਰਤ ਦੀ ਲਾਸ਼ ਜੇਸੀਬੀ ਦੇ ਪੰਜੇ ਵਿੱਚ ਫਸ ਗਈ।
ਨਿਗਮ ਅਧਿਕਾਰੀਆਂ ਨੇ ਗੋਤਾਖੋਰਾਂ ਦੀ ਮਦਦ ਨਾਲ ਲਾਸ਼ ਨੂੰ ਨਾਲੇ ‘ਚੋਂ ਬਾਹਰ ਕੱਢਿਆ। ਲਾਸ਼ ਦੀ ਹਾਲਤ ਤੋਂ ਜਾਪਦਾ ਹੈ ਕਿ ਔਰਤ ਦੀ ਮੌਤ ਨੂੰ ਬਹੁਤਾ ਸਮਾਂ ਨਹੀਂ ਹੋਇਆ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਥਾਣਾ ਡਿਵੀਜ਼ਨ ਨੰਬਰ 8 ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਕੀਤੀ।
ਇਹ ਵੀ ਪੜ੍ਹੋ : SSF ਨੂੰ ਵੇਖ CM ਮਾਨ ਨੇ ਅਚਾਨਕ ਰੋਕਿਆ ਕਾਫਲਾ, ਗੱਡੀ ਤੇ ਡੱਬੇ ਕੀਤੇ ਚੈੱਕ, ਮੁਲਾਜ਼ਮਾਂ ਨਾਲ ਕੀਤੀ ਗੱਲਬਾਤ
ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਲਿਆ ਹੈ। ਲਾਸ਼ ਨੂੰ ਸ਼ਨਾਖਤ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। ਪੁਲਿਸ ਸ਼ਹਿਰ ਦੇ ਸਾਰੇ ਥਾਣਿਆਂ ਵਿੱਚ ਲਾਪਤਾ ਵਿਅਕਤੀਆਂ ਦੀਆਂ ਫੋਟੋਆਂ ਨਾਲ ਔਰਤ ਦਾ ਚਿਹਰਾ ਵੀ ਮਿਲਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਔਰਤ ਦੇ ਪੋਸਟਮਾਰਟਮ ਤੋਂ ਬਾਅਦ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗੇਗਾ।
ਵੀਡੀਓ ਲਈ ਕਲਿੱਕ ਕਰੋ -: