ਸ਼ੰਭੂ ਤੇ ਖਨੌਰੀ ਬਾਰਡਰ ਉਤੇ ਕਿਸਾਨੀ ਸੰਘਰਸ਼ ਜਾਰੀ ਹੈ। ਖਨੌਰੀ ਬਾਰਡਰ ਤੋਂ ਇਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਕ ਹੋਰ ਕਿਸਾਨ ਦੀ ਸੰਘਰਸ਼ ਦੌਰਾਨ ਮੌਤ ਹੋ ਗਈ ਹੈ।
ਦੱਸ ਦੇਈਏ ਕਿ ਸਬ ਡਵੀਜ਼ਨ ਤਲਵੰਡੀ ਸਾਬੋ ਦੇ ਪਿੰਡ ਨਥੇਹਾ ਦਾ ਕਿਸਾਨ ਸਿਕੰਦਰ ਸਿੰਘ (55 ਸਾਲ) ਕਿਸਾਨੀ ਸੰਘਰਸ਼ ਲਈ 11 ਫਰਵਰੀ ਨੂੰ ਖਨੌਰੀ ਗਿਆ ਸੀ ਪਰ ਵਿਖੇ 25 ਫਰਵਰੀ ਨੂੰ ਧੂੰਏ ਕਾਰਨ ਉਸਦੀ ਹਾਲਤ ਥੋੜ੍ਹੀ ਖਰਾਬ ਹੋ ਗਈ ਸੀ ਜਿਸ ਕਰਕੇ ਉਹ ਪਿੰਡ ਨਥੇਹਾ ਵਿਖੇ ਵਾਪਸ ਆ ਗਿਆ ਸੀ, ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਕਿਸਾਨੀ ਸੰਘਰਸ਼ ਨੂੰ ਲੈ ਕੇ ਚਿੰਤਾ ਵਿੱਚ ਸੀ, ਜਿਸ ਕਰਕੇ ਰੋਟੀ ਖਾ ਕੇ ਉਹ ਘਰੋਂ ਗਿਆ ਹੈ ਉਸ ਦੀ ਲਾਸ਼ ਨਹਿਰ ਦੇ ਕਿਨਾਰੇ ਤੋਂ ਮਿਲੀ ਹੈ।
ਇਹ ਵੀ ਪੜ੍ਹੋ : ‘SKM ਤੇ ਕਿਸਾਨ ਮਜ਼ਦੂਰ ਮੋਰਚਾ ਦਿੱਲੀ ਕੂਚ ‘ਤੇ ਅੱਜ ਕਰਨਗੇ ਚਰਚਾ, ਭਲਕੇ ਲਿਆ ਜਾਵੇਗਾ ਆਖਰੀ ਫੈਸਲਾ’
ਪਿੰਡ ਵਾਸੀਆਂ ਅਤੇ ਕਿਸਾਨ ਆਗੂਆਂ ਨੇ ਹੁਣ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਮੁਆਵਜ਼ਾ ਦੇਣ ਦੀ ਮੰਗ ਉਠਾਈ ਹੈ ਜਦੋਂ ਕਿ ਤਲਵੰਡੀ ਸਾਬੋ ਪੁਲਿਸ ਨੇ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ