ਵਿਦੇਸ਼ਾਂ ਵਿਚ ਪੰਜਾਬੀ ਨੌਜਵਾਨਾਂ ਦੇ ਮਾਰੇ ਜਾਣ ਦਾ ਸਿਲਸਿਲਾ ਜਾਰੀ ਹੈ। ਆਏ ਦਿਨ ਕੋਈ ਨਾ ਕੋਈ ਅਜਿਹੀ ਮੰਦਭਾਗੀ ਖਬਰ ਸਾਹਮਣੇ ਆ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ ਹੁਸ਼ਿਆਰਪੁਰ ਦੇ ਦਸੂਹਾ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ ਨੌਜਵਾਨ ਦੀ ਅਰਮੀਨੀਆ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਮੰਗਤ ਰਾਮ ਵਜੋਂ ਹੋਈ ਹੈ। ਉਹ ਅਜੇ 1 ਮਹੀਨਾ ਪਹਿਲਾਂ ਹੀ ਰੋਜੀ-ਰੋਟੀ ਕਮਾਉਣ ਲਈ ਵਿਦੇਸ਼ ਗਿਆ ਸੀ ਤੇ ਉਥੇ ਲੇਬਰ ਦਾ ਕੰਮ ਕਰਦਾ ਸੀ। ਪਰਿਵਾਰ ਵਾਲਿਆਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਨੂੰ ਫੋਨ ਆਇਆ ਕਿ ਉਨ੍ਹਾਂ ਦੇ ਮੁੰਡੇ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਮੰਗਤ ਰਾਮ ਪਰਿਵਾਰ ਦਾ ਇਕੌਲਤਾ ਪੁੱਤਰ ਸੀ ਤੇ ਘਰ ਦੀ ਸਾਰੀ ਜ਼ਿੰਮੇਵਾਰੀ ਉਸ ਦੇ ਸਿਰ ‘ਤੇ ਹੀ ਸੀ।
ਇਹ ਵੀ ਪੜ੍ਹੋ : CM ਕੇਜਰੀਵਾਲ ਨੇ ਜੇਲ੍ਹ ਤੋਂ ਆਪਣਾ ਪਹਿਲਾ ਹੁਕਮ ਕੀਤਾ ਜਾਰੀ, ਪਾਣੀ ਦੀ ਸਮੱਸਿਆ ਨੂੰ ਲੈ ਕੇ ਜਲ ਮੰਤਰੀ ਨੂੰ ਦਿੱਤੇ ਆਦੇਸ਼
ਦੱਸ ਦੇਈਏ ਕਿ ਮ੍ਰਿਤਕ ਮੰਗਤ ਰਾਮ ਬਹੁਤ ਹੀ ਗਰੀਬ ਪਰਿਵਾਰ ਤੋਂ ਹੈ ਤੇ ਉਸ ਦੇ ਪਿਤਾ ਨੇ ਕਰਜ਼ਾ ਲੈ ਕੇ ਉਸ ਨੂੰ ਵਿਦੇਸ਼ ਭੇਜਿਆ ਸੀ ਤਾਂ ਉਹ ਉਥੇ ਜਾ ਕੇ ਪੈਸੇ ਕਮਾ ਸਕੇ ਤੇ ਪਰਿਵਾਰ ਦਾ ਪਾਲਣ-ਪੋਸ਼ਣ ਵਧੀਆ ਤਰੀਕੇ ਨਾਲ ਹੋ ਸਕੇ ਪਰ ਰੱਬ ਨੂੰ ਕੁਝ ਹੋਰ ਹੀ ਮਨਜ਼ੂਰ ਸੀ। ਪਰਿਵਾਰ ਵਾਲਿਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਮੰਗਤ ਰਾਮ ਦੀ ਮ੍ਰਿਤਕ ਦੇਹ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ ਤਾਂ ਜੋ ਉਸ ਦਾ ਸਸਕਾਰ ਧਾਰਮਿਕ ਰੀਤੀ-ਰਿਵਾਜਾਂ ਮੁਤਾਬਕ ਕੀਤਾ ਜਾ ਸਕੇ।
ਵੀਡੀਓ ਲਈ ਕਲਿੱਕ ਕਰੋ -: