ਵਿਦੇਸ਼ ਦੀ ਧਰਤੀ ‘ਤੇ ਇੱਕ ਹੋਰ ਪੰਜਾਬ ਦੇ ਪੁੱਤ ਦੀ ਮੌਤ ਹੋ ਜਾਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। UK ਵਿੱਚ ਕੰਮ ਕਰਦੇ ਸਮੇਂ ਕੰਧ ਡਿੱਗਣ ਕਾਰਨ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਇਕਰਮਣ ਸਿੰਘ (26) ਪੁੱਤਰ ਮੋਹਨ ਸਿੰਘ ਵਾਸੀ ਪ੍ਰੇਮ ਨਗਰ ਗੁਰਦਾਸਪੁਰ ਵਜੋਂ ਹੋਈ ਹੈ। ਮੌਤ ਦੀ ਖਬਰ ਮਿਲਣ ਤੋਂ ਬਾਅਦ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਕਰਮਨ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ ਵਿੱਚ ਪੜ੍ਹਾਈ ਕਰਨ ਗਿਆ ਸੀ।
ਮ੍ਰਿਤਕ ਦੇ ਪਿਤਾ ਮੋਹਨ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਲੜਕਾ 2020 ‘ਚ ਸਟੱਡੀ ਵੀਜ਼ੇ ‘ਤੇ ਯੂ.ਕੇ ਗਿਆ ਸੀ। ਉਸ ਨੂੰ ਭਾਰਤੀ ਦੂਤਾਵਾਸ ਤੋਂ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਕੰਮ ਦੌਰਾਨ ਕੰਧ ਡਿੱਗਣ ਨਾਲ ਉਸ ਦੇ ਪੁੱਤਰ ਦੀ ਮੌਤ ਹੋ ਗਈ ਹੈ। ਉਸ ਨੇ ਦੱਸਿਆ ਕਿ ਕੁਝ ਦਿਨ ਪਹਿਲਾਂ ਹੀ ਉਸ ਨੂੰ ਘਰੋਂ ਆਪਣੇ ਲੜਕੇ ਦਾ ਫੋਨ ਆਇਆ ਸੀ ਅਤੇ ਉਹ ਬਹੁਤ ਖੁਸ਼ ਸੀ। ਅੱਜ ਉਸ ਦੀ ਮੌਤ ਦੀ ਖ਼ਬਰ ਸੁਣਦਿਆਂ ਹੀ ਪੂਰੇ ਪਰਿਵਾਰ ਦੇ ਪੈਰਾਂ ਹੇਠੋਂ ਜਿਵੇਂ ਜ਼ਮੀਨ ਹੀ ਖਿਸਕ ਗਈ ਹੋਵੇ।
ਇਹ ਵੀ ਪੜ੍ਹੋ : ‘ਜਿਗਰੀ ਦੋਸਤ’ ਬਣਿਆ ‘ਜਾ.ਨੀ ਦੁਸ਼ਮਣ’, ਕਦੇ ਇਕੱਠ ਉਠਦੇ-ਬੈਠਦੇ ਸੀ, ਹੁਣ ਨਿੱਕੀ ਜਿਹੀ ਗੱਲ ‘ਤੇ ਲੈ ਲਈ ਜਾ.ਨ
ਉਨ੍ਹਾਂ ਕਿਹਾ ਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਕਿ ਉਸ ਦੀ ਮੌਤ ਉਸ ਸਮੇਂ ਹੋਈ ਜਾਂ ਇਲਾਜ ਦੌਰਾਨ, ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਉਨ੍ਹਾਂ ਦੱਸਿਆ ਕਿ ਉਸ ਦੇ ਲੜਕੇ ਨੇ ਅਗਲੇ ਸਾਲ ਘਰ ਪਰਤਣਾ ਸੀ ਪਰ ਉਸ ਤੋਂ ਪਹਿਲਾਂ ਹੀ ਉਸ ਦੀ ਮੌਤ ਹੋ ਗਈ। ਪੀੜਤ ਪਰਿਵਾਰ ਨੇ ਪੰਜਾਬ ਅਤੇ ਕੇਂਦਰ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਂਦਾ ਜਾਵੇ ਤਾਂ ਜੋ ਉਹ ਉਸਦਾ ਅੰਤਿਮ ਸੰਸਕਾਰ ਕਰ ਸਕਣ।
ਵੀਡੀਓ ਲਈ ਕਲਿੱਕ ਕਰੋ : –