ਅੱਜ ਭੈਣਾਂ ਵੱਲੋਂ ਰੱਖੜੀ ਦਾ ਤਿਉਹਾਰ ਬੜੀ ਖੁਸ਼ੀਆਂ ਨਾਲ ਮਨਾਇਆ ਜਾ ਰਿਹਾ ਹੈ। ਰੱਖੜੀ ਦੇ ਤਿਉਹਾਰ ਦੀਆਂ ਖੁਸ਼ੀਆਂ ਉਸ ਵੇਲੇ ਗ਼ਮ ‘ਚ ਬਦਲ ਗੀਆਂ ਜਦੋਂ ਰੱਖੀ ਬੰਨ੍ਹ ਕੇ ਵਾਪਸ ਪਰਤ ਰਹੀ ਭੈਣ ਤੇ ਉਸ ਦੇ ਪਤੀ ਦੀ ਹਾਦਸੇ ਦੌਰਾਨ ਮੌਤ ਹੋ ਗਈ। ਹਾਦਸੇ ਵਿੱਚ ਦੋ ਬੱਚੇ ਗੰਭੀਰ ਜ਼ਖ਼ਮੀ ਹੋ ਗਏ। ਮਾਮਲਾ ਬਟਾਲਾ ਜ਼ਿਲ੍ਹੇ ਅਧੀਨ ਪੈਂਦੇ ਕੈਦੀਆਂ ਤੋਂ ਸਾਹਮਣੇ ਆਇਆ।
ਜਾਣਕਾਰੀ ਦਿੰਦਿਆਂ ਮ੍ਰਿਤਕ ਗੁਰਜੀਤ ਕੌਰ ਦੇ ਭਰਾ ਅਤੇ ਮਾਂ ਨੇ ਦੱਸਿਆ ਕਿ ਗੁਰਜੀਤ ਕੌਰ ਆਪਣੇ ਪਤੀ ਸਤਨਾਮ ਸਿੰਘ ਅਤੇ ਆਪਣੇ ਦੋ ਬੱਚਿਆਂ ਦੇ ਨਾਲ ਰੱਖੜੀ ਬੰਨ੍ਹਣ ਲਈ ਕੱਲ੍ਹ ਸ਼ਾਮ ਪਿੰਡ ਭਾਮੜੀ ਆਈ ਸੀ। ਅੱਜ ਤੜਕੇ ਸਾਢੇ ਚਾਰ ਵਜੇ ਜਦੋਂ ਉਹ ਵਾਪਸ ਆਪਣੇ ਪਿੰਡ ਜਾ ਰਹੇ ਸੀ ਤਾਂ ਰਸਤੇ ਵਿਚ ਉਨ੍ਹਾਂ ਦੀ ਕਾਰ ਦਾ ਐਕਸੀਡੈਂਟ ਹੋ ਗਿਆ, ਜਿਸ ਨਾਲ ਗੁਰਜੀਤ ਕੌਰ ਅਤੇ ਉਸ ਦੇ ਪਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੇ ਬੱਚੇ ਗੰਭੀਰ ਜ਼ਖ਼ਮੀ ਹੋ ਗਏ।
ਬੱਚਿਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ ਹੈ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਵੇਖਣ ‘ਤੇ ਲੱਗਦਾ ਹੈ ਕਿ ਜਿਸ ਤਰ੍ਹਾਂ ਕਿਸੇ ਅਣਪਛਾਤੇ ਵਾਹਨ ਨੇ ਸਾਈਡ ਮਾਰੀ ਹੋਵੇ ਅਤੇ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟਕਰਾਅ ਗਈ ਹੋਵੇ, ਪਰਿਵਾਰ ਨੇ ਦੱਸਿਆ ਕਿ ਕਾਰ ਦੀ ਹਾਲਤ ਇੰਨੀ ਬੁਰੀ ਸੀ ਕਿ ਲਾਸ਼ਾਂ ਨੂੰ ਟਰੈਕਟਰ-ਟਰਾਲੀ ਦੇ ਨਾਲ ਬਾਹਰ ਕੱਢਣਾ ਪਿਆ, ਉੱਥੇ ਹੀ ਪਰਿਵਾਰ ਵੱਲੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਦਸੂਹਾ : ਭੈਣ ਨੂੰ ਮਿਲਣ ਜਾ ਰਹੇ ਭਰਾ-ਭਰਜਾਈ ਦੀ ਦਰਦਨਾਕ ਸੜਕ ਹਾਦਸੇ ‘ਚ ਮੌਤ, 3 ਬੱਚੇ ਹੋਏ ਅਨਾਥ
ਉਥੇ ਹੀ ਇਸ ਹਾਦਸੇ ਬਾਰੇ ਹਰਚੋਵਾਲ ਦੇ ਚੌਕੀ ਇੰਚਾਰਜ ਵਿਜੇ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਵੇਰੇ ਇਸ ਬਾਰੇ ਜਾਣਕਾਰੀ ਮਿਲੀ ਸੀ, ਜਿਸ ‘ਤੇ ਅਸੀਂ ਮੌਕੇ ‘ਤੇ ਪਹੁੰਚ ਕੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਭੇਜ ਦਿੱਤਾ ਗਿਆ ਹੈ ਬਾਕੀ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਜੋ ਵੀ ਬਣਦੀ ਕਾਰਵਾਈ ਕੀਤੀ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
ਰੋਜ਼ਗਾਰ ਲਈ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਨੌਜਵਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਅਜਿਹੇ ਧਰਨੇ ਲਾ ਰਹੇ ਪ੍ਰਦਰਸ਼ਨਕਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਅਪੀਲ ਕੀਤੀ ਹੈ ਉਨ੍ਹਾਂ ਨੂੰ ਲੱਗਦਾ ਹੈ ਕਿ ਮਾਨ ਸਰਕਾਰ ਵੀ ਪੁਰਾਣੀਆਂ ਸਰਕਾਰਾਂ ਵਾਂਗ ਆਪਣੇ ਵਾਅਦੇ ਭੁੱਲ ਜਾਵੇਗੀ ਪਰ ਅਸੀਂ ਵਾਅਦੇ ਨਹੀਂ ਭੁੱਲਦੇ ਪਰ ਕਾਹਲੀ ਵੀ ਨਹੀਂ ਕਰਨਾ ਚਾਹੁੰਦੇ। ਉਨ੍ਹਾਂ ਕਿਹਾ ਕਿ ਅਸੀਂ ਪੱਕੇ ਪੈਰੀਂ ਕੰਮ ਕਰਾਂਗੇ। ਅਸੀਂ ਵਾਅਦਾ ਕਰਦੇ ਹਾਂ ਕਿ ਉਮਰ ਹੱਦ ਵਿੱਚ ਵਾਧਾ ਕਰਾਂਗੇ ਪਰ ਤੁਹਾਨੂੰ ਵਹਿਲਾ ਨਹੀਂ ਰਹਿਣ ਦਿਆਂਗੇ।