ਪੰਜਾਬ ਤੋਂ ਹਰੇਕ ਸਾਲ ਬਹੁਤ ਵੱਡੀ ਗਿਣਤੀ ਵਿਚ ਨੌਜਵਾਨ ਵਿਦੇਸ਼ਾਂ ਨੂੰ ਜਾਂਦੇ ਹਨ। ਸੁਨਹਿਰੀ ਭਵਿੱਖ ਦੀ ਕਾਮਨਾ ਲਈ ਉਹ ਵਿਦੇਸ਼ਾਂ ਵਿਚ ਜਾ ਕੇ ਵਸਣ ਦਾ ਸੁਪਨਾ ਦੇਖਦੇ ਹਨ ਪਰ ਕਈ ਵਾਰ ਉਨ੍ਹਾਂ ਦੇ ਇਹ ਸੁਪਨੇ ਚਕਨਾਚੂਰ ਹੋ ਜਾਂਦੇ ਹਨ ਤੇ ਉਹ ਕਿਸੇ ਮੰਦਭਾਗੀ ਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ, ਜਿਸ ਨਾਲ ਉਨ੍ਹਾਂ ਦਾ ਸਾਰਾ ਪਰਿਵਾਰ ਪਿੱਛੋਂ ਰੁਲ ਜਾਂਦਾ ਹੈ। ਅਜਿਹਾ ਹੀ ਮਾਮਲਾ ਗੁਰਦਾਸਪੁਰ ਤੋਂ ਸਾਹਮਣੇ ਆਇਆ ਹੈ ਜਿਥੇ ਇਕ ਨੌਜਵਾਨ ਦੀ ਆਸਟ੍ਰੇਲੀਆ ਵਿਚ ਭੇਦਭਰੇ ਹਾਲਾਤਾਂ ਵਿਚ ਮੌਤ ਹੋ ਗਈ।
ਗੁਰਦਾਸਪੁਰ ਦੇ ਨਨੋਵਲ ਪਿੰਡ ਦੇ ਮਾਤਾ-ਪਿਤਾ ਦੇ ਇਕਲੌਤੇ ਬੇਟੇ ਦੀ ਆਸਟ੍ਰੇਲੀਆ ਵਿਚ ਮੌਤ ਹੋ ਗਈ। ਮੌਤ ਦੀ ਖਬਰ ਮਿਲਦਿਆਂ ਹੀ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਹੈ। ਜਸਪਾਲ ਸਿੰਘ ਦੇ ਪੁੱਤਰ ਅੰਮ੍ਰਿਤਪਾਲ ਸਿੰਘ 2017 ਵਿਚ ਉੱਚ ਸਿੱਖਿਆ ਹਾਸਲ ਕਰਨ ਲਈ ਆਸਟ੍ਰੇਲੀਆ ਦੇ ਪਰਥ ਗਿਆ ਸੀ। ਪੜ੍ਹਾਈ ਦੇ ਬਾਅਦ ਉਹ ਵਰਕ ਪਰਮਿਟ ‘ਤੇ ਸੀ।
ਇਹ ਵੀ ਪੜ੍ਹੋ : ਇੰਪਰਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਵਿਜੀਲੈਂਸ ਆਫਿਸ ‘ਚ ਪੇਸ਼, ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਹੋਈ ਪੁੱਛਗਿਛ
ਮ੍ਰਿਤਕ ਦੇ ਪਿਤਾ ਜਸਪਾਲ ਸਿੰਘ ਤੇ ਪਿਤਾ ਰਵਿੰਦਰ ਸਿੰਘ ਨੇ ਕਿਹਾ ਹੈ ਕਿ ਅੰਮ੍ਰਿਤਪਾਲ ਸਿੰਘ ਕੰਮ ਤੋਂ ਘਰ ਆਉਣ ਦੇ ਕੁਝ ਦੇਰ ਬਾਅਦ ਹੀ ਮਰ ਗਿਆ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਵਿਚ ਰਹਿਣ ਵਾਲੇ ਰਵਿੰਦਰ ਸਿੰਘ ਦੇ ਬੇਟੇ ਮਨਪ੍ਰੀਤ ਸਿੰਘ ਨੇ ਇਸ ਮੰਦਭਾਗੀ ਘਟਨਾ ਦੀ ਜਾਣਕਾਰੀ ਦਿੱਤੀ।
ਵੀਡੀਓ ਲਈ ਕਲਿੱਕ ਕਰੋ -: