ਕਰੀਬ 6 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਏ ਫਰੀਦਕੋਟ ਦੇ ਪਿੰਡ ਭਾਗਥਲਾਂ ਦੇ ਸਿਪਾਹੀ ਧਰਮਪ੍ਰੀਤ ਸਿੰਘ ਦੀ ਮ੍ਰਿਤਕ ਦੇਹ ਅੱਜ ਤਿਰੰਗੇ ਵਿੱਚ ਲਪੇਟੀ ਉਸ ਦੇ ਜੱਦੀ ਪਿੰਡ ਭਾਗਥਲਾਂ ਪੁੱਜੀ, ਜਿਸ ਨੂੰ ਦੇਖ ਕੇ ਹਰ ਅੱਖ ਨਮ ਹੋ ਗਈ। ਡਿਊਟੀ ਦੌਰਾਨ ਉੱਤਰ ਪ੍ਰਦੇਸ਼ ਦੇ ਫਤਿਹਗੜ੍ਹ ‘ਚ ਤਾਇਨਾਤ ਧਰਮਪ੍ਰੀਤ ਦੀ ਅਚਾਨਕ ਤਬੀਅਤ ਖਰਾਬ ਹੋ ਗਈ ਅਤੇ ਉਸ ਨੂੰ ਤੁਰੰਤ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਥੋੜ੍ਹੀ ਦੇਰ ਬਾਅਦ ਉਸ ਦੀ ਮੌਤ ਹੋ ਗਈ।
ਅੱਜ ਸ਼ਹੀਦ ਦਾ ਅੰਤਿਮ ਸੰਸਕਾਰ ਸਰਕਾਰੀ ਸਨਮਾਨਾਂ ਨਾਲ ਕੀਤਾ ਗਿਆ, ਜਿਸ ਨੂੰ ਉਸ ਦੇ ਪਿਤਾ ਨੇ ਮੁਖਾਗਨੀ ਦਿੱਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ ਤੋਂ ਇਲਾਵਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਵੀ ਪੁੱਜੇ ਅਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।
ਇਸ ਮੌਕੇ ਸ਼ਹੀਦ ਦੇ ਪਿਤਾ ਧਰਮਪ੍ਰੀਤ ਸਿੰਘ ਨੇ ਕਿਹਾ ਕਿ ਧਰਮਪ੍ਰੀਤ ਦੇਸ਼ ਦਾ ਹੋਣਹਾਰ ਸਿਪਾਹੀ ਸੀ। ਉਹ ਯੂਪੀ ਦੇ ਫਤਿਹਗੜ੍ਹ ਸੈਂਟਰ ਵਿੱਚ ਤਾਇਨਾਤ ਸੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਧਰਮਪ੍ਰੀਤ ਦੀ ਤਬੀਅਤ ਅਚਾਨਕ ਵਿਗੜਨ ਕਾਰਨ ਉਸ ਨੂੰ ਐਮਰਜੈਂਸੀ ‘ਚ ਭਰਤੀ ਕਰਵਾਇਆ ਗਿਆ ਸੀ ਪਰ ਕੁਝ ਸਮੇਂ ਬਾਅਦ ਉਨ੍ਹਾਂ ਨੂੰ ਧਰਮਪ੍ਰੀਤ ਦੀ ਮੌਤ ਦੀ ਖ਼ਬਰ ਮਿਲੀ। ਉਨ੍ਹਾਂ ਦੱਸਿਆ ਕਿ ਧਰਮਪ੍ਰੀਤ ਦੀ ਪਤਨੀ ਗਰਭਵਤੀ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਵੇਟ ਲਿਫਟਰ ਨੇ ਹਾਸਲ ਕੀਤੀ ਵੱਡੀ ਪ੍ਰਾਪਤੀ, ਆਸਟ੍ਰੇਲੀਆ ‘ਚ ਜਿੱਤਿਆ ਸੋਨ ਤਮਗਾ
ਵਿਧਾਇਕ ਗੁਰਦਿੱਤ ਸਿੰਘ ਨੇ ਵੀ ਇਸ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸ਼ਹੀਦ ਦੇ ਪਰਿਵਾਰ ਦੇ ਨਾਲ ਖੜ੍ਹੀ ਹੈ ਅਤੇ ਸ਼ਹੀਦ ਦੇ ਪਰਿਵਾਰ ਦੀ ਆਰਥਿਕ ਮਦਦ ਲਈ ਸਰਕਾਰ ਜੋ ਵੀ ਕਰ ਸਕਦੀ ਹੈ ਉਹ ਕਰੇਗੀ ਅਤੇ ਜੇਕਰ ਪਰਿਵਾਰ ਨੂੰ ਕਿਸੇ ਹੋਰ ਤਰ੍ਹਾਂ ਦੀ ਮਦਦ ਦੀ ਲੋੜ ਪਈ ਤਾਂ ਉਹ ਵੀ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -: