ਪੰਜਾਬ ਵਿੱਚ ਸੀਤ ਲਹਿਰ ਦਾ ਕਹਿਰ ਜਾਰੀ ਹੈ। ਧੁੰਦ ਕਾਰਨ ਪਟਿਆਲਾ ਵਿੱਚ ਦੋ ਅਤੇ ਮੋਹਾਲੀ ਵਿੱਚ ਇੱਕ ਦੀ ਮੌਤ ਹੋ ਗਈ ਹੈ। ਸ਼ੁੱਕਰਵਾਰ ਨੂੰ ਹੀ ਮੌਸਮ ਵਿਭਾਗ ਨੇ ਪੰਜਾਬ ਵਿੱਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਕੜਾਕੇ ਦੀ ਠੰਡ ਨੇ ਠਾਰ ਨੂੰ ਵਧਾ ਦਿੱਤਾ ਹੈ। ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ, ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿੱਚ ਅੱਧੀ ਰਾਤ ਤੋਂ ਹੀ ਧੁੰਦ ਛਾਈ ਹੋਈ ਸੀ। ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕਈ ਸ਼ਹਿਰਾਂ ਵਿੱਚ ਵਿਜ਼ੀਬਿਲਟੀ 25 ਮੀਟਰ ਤੋਂ ਹੇਠਾਂ ਪਹੁੰਚ ਚੁੱਕੀ ਹੈ। ਅੱਜ ਵੀ ਸੂਰਜ ਨਿਕਲਣ ਦੇ ਕੋਈ ਆਸਾਰ ਨਹੀਂ ਹਨ। ਸੋਮਵਾਰ ਤੱਕ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਤੋਂ ਰਾਹਤ ਨਹੀਂ ਮਿਲਦੀ ਦਿਸ ਰਹੀ।
ਧੁੰਦ ਕਾਰਨ ਮੌਸਮ ਵਿਭਾਗ ਨੇ ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ ਅਤੇ ਤਰਨਤਾਰਨ ਤੋਂ ਇਲਾਵਾ ਦੋਆਬੇ ਦੇ ਹੁਸ਼ਿਆਰਪੁਰ, ਨਵਾਂ ਸ਼ਹਿਰ, ਕਪੂਰਥਲਾ, ਜਲੰਧਰ ਵਿੱਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਮਾਲਵੇ ਦੇ ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਆਰੇਂਜ ਅਲਰਟ ਦਿੱਤਾ ਗਿਆ ਹੈ।
ਪੰਜਾਬ ਦੇ ਤਿੰਨ ਜ਼ਿਲ੍ਹਿਆਂ ਵਿੱਚ ਸੀਤ ਲਹਿਰ ਦਾ ਜ਼ਿਆਦਾ ਅਸਰ ਦੇਖਣ ਨੂੰ ਮਿਲਿਆ ਹੈ। ਇੱਥੇ ਦਿਨ ਅਤੇ ਰਾਤ ਦੇ ਤਾਪਮਾਨ ਵਿੱਚ ਸਿਰਫ਼ 3 ਡਿਗਰੀ ਦਾ ਫ਼ਰਕ ਸੀ। ਬੀਤੀ ਸ਼ਾਮ ਅੰਮ੍ਰਿਤਸਰ ਵਿੱਚ ਦਿਨ ਦਾ ਤਾਪਮਾਨ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਸਭ ਤੋਂ ਘੱਟ ਰਿਹਾ। ਇੱਥੇ ਦਿਨ ਦਾ ਵੱਧ ਤੋਂ ਵੱਧ ਤਾਪਮਾਨ ਸਿਰਫ਼ 9.5 ਡਿਗਰੀ ਦਰਜ ਕੀਤਾ ਗਿਆ ਜਦੋਂਕਿ ਰਾਤ ਦਾ ਤਾਪਮਾਨ 5.9 ਡਿਗਰੀ ਦਰਜ ਕੀਤਾ ਗਿਆ।
ਪੰਜਾਬ ‘ਚ ਸ਼ਨੀਵਾਰ ਨੂੰ ਕਰੀਬ ਦੋ ਘੰਟੇ ਧੁੱਪ ਨਿਕਲਣ ਨਾਲ ਵੱਧ ਤੋਂ ਵੱਧ ਤਾਪਮਾਨ ‘ਚ 1.1 ਡਿਗਰੀ ਦਾ ਵਾਧਾ ਹੋਇਆ ਪਰ ਫਿਰ ਵੀ ਇਹ ਆਮ ਨਾਲੋਂ 7.4 ਡਿਗਰੀ ਘੱਟ ਰਿਹਾ। ਅੰਮ੍ਰਿਤਸਰ 9.2 ਡਿਗਰੀ ਤਾਪਮਾਨ ਨਾਲ ਸਭ ਤੋਂ ਠੰਢਾ ਰਿਹਾ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਜ਼ਿਆਦਾਤਰ ਥਾਵਾਂ ‘ਤੇ ਸੰਘਣੀ ਧੁੰਦ ਅਤੇ ਠੰਡੇ ਰਹਿਣ ਦੀ ਭਵਿੱਖਬਾਣੀ ਕੀਤੀ ਹੈ।
ਸੋਮਵਾਰ ਅਤੇ ਮੰਗਲਵਾਰ ਨੂੰ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਮੌਸਮ ਵਿਭਾਗ ਮੁਤਾਬਕ ਮੀਂਹ ਤੋਂ ਬਾਅਦ ਘੱਟੋ-ਘੱਟ ਤਾਪਮਾਨ ਵੀ ਆਮ ਨਾਲੋਂ ਹੇਠਾਂ ਜਾਣ ਦੀ ਸੰਭਾਵਨਾ ਹੈ। ਜਦੋਂ ਕਿ ਹੁਣ ਤੱਕ ਪੰਜਾਬ ਦਾ ਘੱਟੋ-ਘੱਟ ਤਾਪਮਾਨ ਆਮ ਦੇ ਨੇੜੇ ਹੀ ਰਿਹਾ ਹੈ। ਸ਼ਨੀਵਾਰ ਨੂੰ ਘੱਟੋ-ਘੱਟ ਪਾਰਾ ‘ਚ 0.1 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ : ਸੂਬੇ ਦੇ ਸ਼ਹਿਰਾਂ ‘ਚ ਚੀਤਿਆਂ ਦੀ ਐਂਟਰੀ ‘ਤੇ ਸਰਕਾਰ ਅਲਰਟ, ਬਣਾਇਆ ਮੈਗਾ ਪਲਾਨ
ਸ਼ਨੀਵਾਰ ਨੂੰ ਅੰਮ੍ਰਿਤਸਰ ਦਾ ਵੱਧ ਤੋਂ ਵੱਧ ਤਾਪਮਾਨ ਆਮ ਨਾਲੋਂ 7.4 ਡਿਗਰੀ ਘੱਟ ਗਿਆ। ਜਿੱਥੇ ਲੁਧਿਆਣਾ ਵਿੱਚ ਤਾਪਮਾਨ 13.0 ਡਿਗਰੀ ਰਿਹਾ ਜੋ ਕਿ ਆਮ ਨਾਲੋਂ 4.1 ਡਿਗਰੀ ਘੱਟ ਸੀ, ਜਦਕਿ ਪਟਿਆਲਾ ਵਿੱਚ ਤਾਪਮਾਨ 13.3 ਡਿਗਰੀ ਰਿਹਾ ਜੋ ਆਮ ਨਾਲੋਂ 4.4 ਡਿਗਰੀ ਘੱਟ ਸੀ। ਬਠਿੰਡਾ ਦਾ ਪਾਰਾ 10.0 ਡਿਗਰੀ ਦਰਜ ਕੀਤਾ ਗਿਆ। ਇਹ ਆਮ ਨਾਲੋਂ ਵੱਧ ਤੋਂ ਵੱਧ 11.2 ਡਿਗਰੀ ਘੱਟ ਸੀ। ਪਠਾਨਕੋਟ ਵਿੱਚ 12.7 ਡਿਗਰੀ ਅਤੇ ਗੁਰਦਾਸਪੁਰ ਵਿੱਚ 9.5 ਡਿਗਰੀ ਰਿਹਾ। ਸਮਰਾਲਾ ਵਿੱਚ ਸਭ ਤੋਂ ਵੱਧ ਤਾਪਮਾਨ 14.6 ਡਿਗਰੀ ਰਿਹਾ।
ਸਭ ਤੋਂ ਘੱਟ ਤਾਪਮਾਨ 5.2 ਡਿਗਰੀ – ਗੁਰਦਾਸਪੁਰ।
ਅੰਮ੍ਰਿਤਸਰ-5.9
ਲੁਧਿਆਣਾ-6.8
ਪਟਿਆਲਾ-6.3
ਬਠਿੰਡਾ-6.4
ਫਰੀਦਕੋਟ-8.3
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”