ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ ‘ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਅੱਜ ਸੁਣਵਾਈ ਹੋਈ। ਹਾਈਕੋਰਟ ਨੇ ਦੋਵੇਂ ਪੱਖਾਂ ਦੀ ਦਲੀਲ ਸੁਣਨ ਦੇ ਬਾਅਦ ਮਾਮਲੇ ਵਿਚ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਗੁਲਾਟੀ ਨੇ ਉਨ੍ਹਾਂ ਨੂੰ ਚੇਅਰਪਰਸਨ ਦੇ ਅਹੁਦੇ ਤੋਂ ਹਟਾਉਣ ‘ਤੇ ਸੂਬਾ ਸਰਕਾਰ ਦੇ ਹੁਕਮ ਨੂੰ ਹਾਈਕੋਰਟ ਵਿਚ ਚੁਣੌਤੀ ਦਿੱਤੀ ਹੈ। ਗੁਲਾਟੀ ਨੇ ਸਰਕਾਰੀ ਫੈਸਲੇ ਵਿਚ ਕਾਰਨ ਸਪੱਸ਼ਟ ਨਾ ਹੋਣ ਤੇ ਤਕਨੀਕੀ ਕਾਰਨਾਂ ਨੂੰ ਆਧਾਰ ਬਣਾਉਂਦੇ ਹੋਏ ਹੁਕਮ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਮਨੀਸ਼ਾ ਗੁਲਾਟੀ ਨੇ ਸੀਨੀਅਰ ਐਡਵੋਕੇਟ ਚੇਤਨ ਮਿੱਤਲ ਰਾਹੀਂ ਪਟੀਸ਼ਨ ਦਾਖਲ ਕੀਤੀ ਸੀ। ਇਸ ਵਿਚ ਹਾਈਕੋਰਟ ਨੂੰ ਦੱਸਿਆ ਕਿ ਉਸ ਦੀ ਨਿਯੁਕਤੀ ਤੈਅ ਪ੍ਰਕਿਰਿਆ ਤਹਿਤ ਤਿੰਨ ਸਾਲ ਲਈ 13 ਮਾਰਚ 2018 ਨੂੰ ਕੀਤੀ ਗਈ। ਉਨ੍ਹਾਂ ਨੇ 18 ਸਤੰਬਰ 2020 ਤੋਂ 19 ਮਾਰਚ 2021 ਅਤੇ 18 ਮਾਰਚ 2024 ਤੱਕ ਐਕਸਟੈਂਸ਼ਨ ਤੈਅ ਪ੍ਰਕਿਰਿਆ ਤਹਿਤ ਦਿੱਤੀ ਗਈ ਸੀ। ਪਟੀਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 31 ਜਨਵਰੀ ਨੂੰ ਉਨ੍ਹਾਂ ਦੀ ਐਕਸਟੈਨਸ਼ਨ ਦਾ ਹੁਕਮ ਰੱਦ ਕਰਦੇ ਹੋਏ ਉਨ੍ਹਾਂ ਨੂੰ ਐਕਟ ਦਾ ਉਲੰਘਣ ਕਰੇਕ ਸੇਵਾ ਵਿਸਤਾਰ ਦਿੱਤੇ ਜਾਣ ਦੀ ਗੱਲ ਕਹੀ ਸੀ।
ਦਾਇਰ ਪਟੀਸ਼ਨ ਵਿਚ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਜਿਸ ਅਥਾਰਟੀ ਤੇ ਐਕਟ ਤਹਿਤ ਉਨ੍ਹਾਂ ਨੂੰ ਨਿਯੁਕਤੀ ਦਿੱਤੀ ਗਈ ਉਸ ਤਹਿਤ ਉਨ੍ਹਾਂ ਨੂੰ ਸੇਵਾ ਵਿਸਤਾਰ ਵੀ ਦਿੱਤਾ ਜਾ ਸਕਦਾ ਹੈ। ਅਜਿਹੇ ਵਿਚ ਐਕਸਟੈਨਸ਼ਨ ਰੱਦ ਕਰਨ ਦੇ ਹੁਕਮ ਨੂੰ ਗਲਤ ਦੱਸਦੇ ਹੋਏ ਫੈਸਲਾ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਇਹ ਵੀ ਪੜ੍ਹੋ : ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ, ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਪਹੁੰਚੇ ਵਿਜੀਲੈਂਸ ਦਫਤਰ
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਈਕੋਰਟ ਨੂੰ 15 ਫਰਵਰੀ ਨੂੰ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਦਾ ਫੈਸਲਾ ਵਾਪਸ ਲੈਣ ਦੀ ਜਾਣਕਾਰੀ ਦਿੱਤੀ ਸੀ। ਹਾਈਕੋਰਟ ਵੱਲੋਂ ਪਟੀਸ਼ਨ ਦਾ ਨਿਪਟਾਰਾ ਕੀਤਾ ਗਿਆ ਸੀ ਪਰ ਬਾਅਦ ਵਿਚ ਪੰਜਾਬ ਸਰਕਾਰ ਨੇ ਦੁਬਾਰਾ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣ ਦਾ ਹੁਕਮ ਜਾਰੀ ਕੀਤਾ।
ਵੀਡੀਓ ਲਈ ਕਲਿੱਕ ਕਰੋ -: