ਕਿਸਾਨ ਅੰਦੋਲਨ ਦਾ ਅੱਜ 20ਵਾਂ ਦਿਨ ਹੈ। MSP ਤੇ ਕਰਜ਼ਾ ਮਾਫੀ ਸਣੇ ਹੋਰ ਮੰਗਾਂ ਨੂੰ ਲੈ ਕੇ ਕਿਸਾਨ ਸ਼ੰਭੂ ਤੇ ਖਨੌਰੀ ਬਾਰਡਰ ਉਤੇ ਡਟੇ ਹੋਏ ਹਨ। ਕਿਸਾਨ ਆਗੂ ਦਿੱਲੀ ਕੂਚ ਸਬੰਧੀ ਅਗਲੀ ਰਣਨੀਤੀ ਦਾ ਐਲਾਨ ਅੱਜ ਕਰ ਸਕਦੇ ਹਨ। ਉਨ੍ਹਾਂ ਵੱਲੋਂ ਅੱਜ ਕੋਈ ਵੱਡਾ ਫੈਸਲਾ ਲਿਆ ਜਾ ਸਕਦਾ ਹੈ। ਕਿਸਾਨ ਸ਼ੁਭਕਰਨ ਦੇ ਭੋਗ ਤੋਂ ਬਾਅਦ ਰਣਨੀਤੀ ਦਾ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ : ਆਸਮਾਨੀ ਬਿਜਲੀ ਡਿਗਣ ਨਾਲ ਮਾਂ-ਪੁੱਤ ਦੀ ਹੋਈ ਮੌ/ਤ, ਖੇਤਾਂ ‘ਚ ਸਰ੍ਹੋਂ ਕੱਟਦੇ ਸਮੇਂ ਵਾਪਰਿਆ ਹਾਦ/ਸਾ
ਦੱਸ ਦੇਈਏ ਕਿ ਬਠਿੰਡਾ ਦੇ ਪਿੰਡ ਬੱਲੋ ਸ਼ੁਭਕਰਨ ਸਿੰਘ ਦੀ ਅੰਤਿਮ ਅਰਦਾਸ ਹੋਵੇਗੀ। ਕਿਸਾਨ ਆਗੂਆਂ ਨੇ ਵੱਧ ਤੋਂ ਵੱਧ ਕਿਸਾਨਾਂ ਨੂੰ ਬੱਲੋ ਪਿੰਡ ਪਹੁੰਚਣ ਦੀ ਅਪੀਲ ਕੀਤੀ ਹੈ। ਇਸ ਤੋਂ ਪਹਿਲਾਂ ਸ਼ੁਭਕਰਨ ਦੀ ਮੌਤ ਤੋਂ ਬਾਅਦ ਦਿੱਲੀ ਕੂਚ ਦਾ ਫੈਸਲਾ 29 ਫਰਵਰੀ ਤੱਕ ਲਈ ਟਾਲ ਦਿੱਤਾ ਗਿਆ ਸੀ। ਫਿਰ ਕਿਸਾਨ ਆਗੂਆਂ ਨੇ ਕਿਹਾ ਸੀ ਕਿ ਦਿੱਲੀ ਮਾਰਚ ਦੀ ਅਗਲੀ ਰਣਨੀਤੀ ਅੱਜ ਸ਼ੁਭਕਰਨ ਦੀ ਅੰਤਿਮ ਅਰਦਾਸ ਤੋਂ ਬਾਅਦ ਐਲਾਨੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ –