ਦਿੱਲੀ ਦੇ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਿਜ਼ (AIIMS) ਵਿੱਚ ਭਿਆਨਕ ਅੱ.ਗ ਲੱਗਣ ਦੀ ਸੂਚਨਾ ਹੈ। ਅੱ.ਗ ਲੱਗਣ ਤੋਂ ਬਾਅਦ ਦਹਿਸ਼ਤ ਫੈਲ ਗਈ। ਏਮਜ਼ ਦੇ ਜਿਸ ਹਿੱਸੇ ‘ਚ ਅੱ.ਗ ਲੱਗੀ ਉੱਥੇ ਮੌਜੂਦ ਲੋਕ ਡਰ ਦੇ ਮਾਰੇ ਇਧਰ-ਉਧਰ ਭੱਜਣ ਲੱਗੇ। ਇਸ ਮਾਮਲੇ ਦੀ ਸੂਚਨਾ ਮਿਲਣ ‘ਤੇ ਦਿੱਲੀ ਫਾਇਰ ਸਰਵਿਸ ਵਿਭਾਗ ਨੇ ਸੱਤ ਫਾਇਰ ਟੈਂਡਰ ਮੌਕੇ ‘ਤੇ ਭੇਜੇ। ਫਿਲਹਾਲ ਇਸ ਅੱਗ ਦੀ ਘਟਨਾ ਵਿੱਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਜਾਣਕਾਰੀ ਮੁਤਾਬਕ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਲੀ ਏਮਜ਼ ‘ਚ ਅੱਗ ਲੱਗਣ ਦੀ ਸੂਚਨਾ ਫੋਨ ਕਾਲ ਰਾਹੀਂ ਮਿਲੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 7 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਦਿੱਲੀ ਏਮਜ਼ ‘ਚ ਅੱਗ ਲੱਗਣ ਦੀ ਇਹ ਘਟਨਾ ਸਵੇਰੇ 6 ਵਜੇ ਦੇ ਕਰੀਬ ਵਾਪਰੀ। ਦਿੱਲੀ AIIMS ਦੇ ਡਾਇਰੈਕਟਰ ਦਫ਼ਤਰ ਦੀ ਦੂਜੀ ਮੰਜ਼ਿਲ ਦੇ ਗੇਟ ਨੰਬਰ 2 ਟੀਚਿੰਗ ਬਲਾਕ ਵਿੱਚ ਅੱਗ ਲੱਗ ਗਈ। ਇਸ ਅੱਗ ਦੀ ਘਟਨਾ ਵਿੱਚ ਡਾਇਰੈਕਟਰ ਬਿਲਡਿੰਗ ਦੀ ਦੂਜੀ ਮੰਜ਼ਿਲ ‘ਤੇ ਫਰਨੀਚਰ, ਫਰਿੱਜ ਅਤੇ ਦਫਤਰ ਦਾ ਰਿਕਾਰਡ ਸੜ ਗਿਆ ਦੱਸਿਆ ਜਾ ਰਿਹਾ ਹੈ। ਫਿਲਹਾਲ ਇਸ ਮਾਮਲੇ ‘ਚ ਕਿਸੇ ਦੇ ਜ਼ਖਮੀ ਜਾਂ ਜਾਨੀ ਨੁਕਸਾਨ ਦੀ ਕੋਈ ਅਧਿਕਾਰਤ ਜਾਣਕਾਰੀ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਦਿੱਲੀ ਫਾਇਰ ਸਰਵਿਸਿਜ਼ ਵਿਭਾਗ ਦੇ ਅਨੁਸਾਰ, ਵੀਰਵਾਰ ਨੂੰ ਦਿੱਲੀ ਏਮਜ਼ ਦੇ ਟੀਚਿੰਗ ਬਲਾਕ ਵਿੱਚ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਸੂਚਨਾ ਦੇ ਆਧਾਰ ‘ਤੇ ਤੁਰੰਤ ਫਾਇਰ ਬ੍ਰਿਗੇਡ ਦੀਆਂ ਸੱਤ ਗੱਡੀਆਂ ਭੇਜੀਆਂ ਗਈਆਂ। ਇਸ ਅੱਗ ਦੀ ਘਟਨਾ ਵਿੱਚ ਫਰਨੀਚਰ ਅਤੇ ਦਫਤਰ ਦਾ ਰਿਕਾਰਡ ਨੁਕਸਾਨਿਆ ਗਿਆ ਹੈ। ਇਸ ਘਟਨਾ ਵਿੱਚ ਕੋਈ ਜਾਨੀ ਜਾਂ ਮਾਲੀ ਨੁਕਸਾਨ ਨਹੀਂ ਹੋਇਆ ਹੈ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।