ਦਿੱਲੀ ਦੇ ਉਦਯੋਗ ਨਗਰ ਮੈਟਰੋ ਸਟੇਸ਼ਨ ਨੇੜੇ ਸ਼ੁੱਕਰਵਾਰ ਸਵੇਰੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇੱਥੇ ਸਥਿਤ ਇਕ ਪਲਾਸਟਿਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਕੁਝ ਹੀ ਸਮੇਂ ਵਿੱਚ ਅੱਗ ਨੇ ਪੂਰੀ ਫੈਕਟਰੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਪੂਰੀ ਫੈਕਟਰੀ ਵਿਚ ਦਿਖਾਈ ਦੇ ਰਹੀ ਸੀ। ਅਸਮਾਨ ਵਿੱਚ ਕਾਲੇ ਧੂੰਏਂ ਦਾ ਬੱਦਲ ਛਾਇਆ ਹੋਇਆ ਸੀ।
ਜਿਵੇਂ ਹੀ ਅੱਗ ਲੱਗੀ, ਤੁਰੰਤ ਫਾਇਰ ਵਿਭਾਗ ਨੂੰ ਸੂਚਨਾ ਦਿੱਤੀ ਗਈ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਦੀਆਂ ਕੁੱਲ 26 ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਫਿਲਹਾਲ ਇਸ ਮਾਮਲੇ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਡਾਇਰੈਕਟਰ ਅਤੁਲ ਗਰਗ ਨੇ ਦੱਸਿਆ ਕਿ ਕੰਟਰੋਲ ਰੂਮ ਨੂੰ ਸਵੇਰੇ 6 ਵਜੇ ਦੇ ਕਰੀਬ ਅੱਗ ਲੱਗਣ ਦੀ ਸੂਚਨਾ ਮਿਲੀ ਸੀ। ਜਿਸ ਤੋਂ ਬਾਅਦ ਵੱਖ-ਵੱਖ ਫਾਇਰ ਸਟੇਸ਼ਨਾਂ ਤੋਂ ਅੱਗ ਬੁਝਾਊ ਗੱਡੀਆਂ ਨੂੰ ਘਟਨਾ ਵਾਲੀ ਥਾਂ ‘ਤੇ ਭੇਜਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਅੱਗ ਦੀ ਸਥਿਤੀ ਨੂੰ ਦੇਖਦੇ ਹੋਏ ਹਾਈਡ੍ਰੌਲਿਕ ਗੱਡੀ ਨੂੰ ਵੀ ਘਟਨਾ ਵਾਲੀ ਥਾਂ ‘ਤੇ ਬੁਲਾਇਆ ਗਿਆ। ਮੌਕੇ ‘ਤੇ 125 ਤੋਂ ਵੱਧ ਫਾਇਰ ਕਰਮਚਾਰੀ 26 ਫਾਇਰ ਗੱਡੀਆਂ ਦੀ ਮਦਦ ਨਾਲ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਵੀ ਦਿੱਲੀ ਵਿੱਚ ਐਨਸੀਸੀ ਦੇ ਆਰਕੇ ਪੁਰਮ ਦਫ਼ਤਰ ਵਿੱਚ ਅੱਗ ਲੱਗ ਗਈ ਸੀ। ਇਸ ਦੌਰਾਨ ਵੀ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ।