Delhi IIT Students Accident: IIT ਦਿੱਲੀ ਦੇ ਇੱਕ ਵਿਦਿਆਰਥੀ ਦੀ ਕਥਿਤ ਤੌਰ ‘ਤੇ ਕਾਰ ਦੀ ਟੱਕਰ ਨਾਲ ਮੌਤ ਹੋ ਗਈ। ਜਦਕਿ ਉਸ ਦਾ ਇੱਕ ਦੋਸਤ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਅਸ਼ਰਫ ਬਿਹਾਰ ਦਾ ਰਹਿਣ ਵਾਲਾ ਹੈ ਅਤੇ ਜ਼ਖਮੀ ਅੰਕੁਰ ਯੂਪੀ ਦੇ ਕਾਨਪੁਰ ਦਾ ਰਹਿਣ ਵਾਲਾ ਹੈ। ਇਸ ਮਾਮਲੇ ਵਿੱਚ ਦਿੱਲੀ ਪੁਲਿਸ ਨੇ ਗੱਡੀ ਦੇ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਮਾਮਲੇ ਵਿੱਚ ਦਿੱਲੀ ਪੁਲਿਸ ਦੇ ਇੱਕ ਅਧਿਕਾਰੀ ਨੇ ਦੱਸਿਆ ਕਿ ਅਸ਼ਰਫ਼ ਨਵਾਜ਼ ਖਾਨ ਅਤੇ ਅੰਕੁਰ ਸ਼ੁਕਲਾ ਨਾਮ ਦੇ ਦੋ ਆਈਆਈਟੀ ਵਿਦਿਆਰਥੀ ਮੰਗਲਵਾਰ ਰਾਤ ਇੱਕ ਰੈਸਟੋਰੈਂਟ ਵਿੱਚ ਖਾਣਾ ਖਾਣ ਗਏ ਸਨ। ਉੱਥੇ ਰਾਤ ਦੇ ਖਾਣੇ ਤੋਂ ਬਾਅਦ ਸੜਕ ਪਾਰ ਕਰਦੇ ਸਮੇਂ ਇੱਕ ਕਾਰ ਨੇ ਦੋਵਾਂ ਨੂੰ ਟੱਕਰ ਮਾਰ ਦਿੱਤੀ। ਦੋਵਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਅਸ਼ਰਫ ਦੀ ਇਲਾਜ ਦੌਰਾਨ ਮੌਤ ਹੋ ਗਈ, ਜਦਕਿ ਜ਼ਖਮੀ ਸ਼ੁਕਲਾ ਦੀ ਲੱਤ ‘ਚ ਫਰੈਕਚਰ ਹੈ। ਉਨ੍ਹਾਂ ਨੂੰ ਸਾਕੇਤ ਦੇ ਮੈਕਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦੋਵੇਂ ਆਈਆਈਟੀ ਦਿੱਲੀ ਦੇ ਪੀਐਚਡੀ ਵਿਦਿਆਰਥੀ ਹਨ। ਮ੍ਰਿਤਕ ਅਸ਼ਰਫ ਬਿਹਾਰ ਦੇ ਸੀਵਾਨ ਸਥਿਤ ਸੋਨਬਰਸਾ ਦਾ ਰਹਿਣ ਵਾਲਾ ਹੈ। ਅੰਕੁਰ ਉੱਤਰ ਪ੍ਰਦੇਸ਼ ਦੇ ਕਾਨਪੁਰ ਦਾ ਰਹਿਣ ਵਾਲਾ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਇਸ ਦੇ ਨਾਲ ਹੀ ਮ੍ਰਿਤਕ ਅਸ਼ਰਫ ਦੀ ਲਾਸ਼ ਪੋਸਟਮਾਰਟਮ ਤੋਂ ਬਾਅਦ ਉਸ ਦੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ, ਜਿਸ ਦੇ ਨਾਲ ਪਰਿਵਾਰ ਉਨ੍ਹਾਂ ਦੇ ਜੱਦੀ ਨਿਵਾਸ ਲਈ ਰਵਾਨਾ ਹੋ ਗਏ ਹਨ। ਦੋਸ਼ੀ ਡਰਾਈਵਰ ਕਾਰ ਖੜ੍ਹੀ ਕਰਕੇ ਮੌਕੇ ਤੋਂ ਫਰਾਰ ਹੋ ਗਿਆ। ਪੁਲੀਸ ਵੱਲੋਂ ਮੁਲਜ਼ਮ ਦੀ ਪਛਾਣ ਕਰ ਲਈ ਗਈ ਹੈ ਪਰ ਅਜੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਮੁਲਜ਼ਮ ਮਹੀਪਾਲਪੁਰ ਦਾ ਰਹਿਣ ਵਾਲਾ ਹੈ। ਦਿੱਲੀ ਪੁਲੀਸ ਨੇ ਉਸ ਦੇ ਘਰ ਛਾਪਾ ਮਾਰਿਆ ਹੈ ਪਰ ਮੁਲਜ਼ਮ ਘਰੋਂ ਫਰਾਰ ਹੈ। ਡੀਸੀਪੀ ਮਨੋਜ ਸੀ ਨੇ ਦੱਸਿਆ ਕਿ ਹਾਦਸੇ ਦੀ ਸੂਚਨਾ ਮੰਗਲਵਾਰ ਰਾਤ 11.15 ਵਜੇ ਮਿਲੀ। ਫੋਨ ਕਰਨ ਵਾਲੇ ਨੇ ਪੁਲਿਸ ਨੂੰ ਦੱਸਿਆ ਕਿ ਆਈਆਈਟੀ ਦਿੱਲੀ ਦੇ ਗੇਟ ਨੰਬਰ ਇੱਕ ਨੇੜੇ ਇੱਕ ਕਾਰ ਨੇ ਦੋ ਨੌਜਵਾਨਾਂ ਨੂੰ ਟੱਕਰ ਮਾਰ ਦਿੱਤੀ ਹੈ। ਇਸ ਤੋਂ ਬਾਅਦ ਦੋਵਾਂ ਜ਼ਖਮੀਆਂ ਨੂੰ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।