ਰਾਸ਼ਟਰੀ ਰਾਜਧਾਨੀ ਦਿੱਲੀ ਦੇ ਲੈਫਟੀਨੈਂਟ ਗਵਰਨਰ ਵਿਨੈ ਕੁਮਾਰ ਸਕਸੈਨਾ ਨੇ 5 ਅਕਤੂਬਰ ਨੂੰ ਫਰਜ਼ੀ ਸਰਟੀਫਿਕੇਟਾਂ ਦੇ ਆਧਾਰ ‘ਤੇ ਨੌਕਰੀ ਕਰਨ ਵਾਲੇ 7 ਅਧਿਆਪਕਾਂ ਨੂੰ ਬਰਖਾਸਤ ਕਰ ਦਿੱਤਾ ਹੈ। ਇਹ ਮਾਮਲਾ 2022 ਵਿੱਚ ਸਰਕਾਰੀ ਸਹਾਇਤਾ ਪ੍ਰਾਪਤ ਦਿੱਲੀ ਤਮਿਲ ਐਜੂਕੇਸ਼ਨ ਐਸੋਸੀਏਸ਼ਨ ਵਿੱਚ ਕਥਿਤ ਤੌਰ ’ਤੇ ਫਰਜ਼ੀ ਦਸਤਾਵੇਜ਼ਾਂ ’ਤੇ ਨਿਯੁਕਤ ਕੀਤੇ ਗਏ ਸੱਤ ਅਧਿਆਪਕਾਂ ਨਾਲ ਸਬੰਧਤ ਹੈ। ਨਿਯੁਕਤੀਆਂ ‘ਚ ਧੋਖਾਧੜੀ ਦੇ ਸਾਹਮਣੇ ਆਉਣ ਤੋਂ ਬਾਅਦ LG ਨੇ ਇਹ ਆਦੇਸ਼ ਦਿੱਤਾ ਹੈ।
ਉਨ੍ਹਾਂ ਨੇ ਇਸ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ CBI ਤੋਂ ਜਾਂਚ ਦੇ ਹੁਕਮ ਵੀ ਦਿੱਤੇ ਹਨ। ਵੀਰਵਾਰ ਨੂੰ ਜਾਰੀ ਇੱਕ ਬਿਆਨ ਵਿੱਚ ਕਿਹਾ ਗਿਆ ਕਿ LG ਵਿਨੈ ਕੁਮਾਰ ਸਕਸੈਨਾ ਨੇ ਪਿਛਲੇ 10 ਸਾਲਾਂ ਵਿੱਚ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿੱਚ ਭਰਤੀ ਦੇ ਰਿਕਾਰਡ ਦੀ ਜਾਂਚ ਕਰਨ ਅਤੇ ਇਹਨਾਂ ਸਕੂਲਾਂ ਵਿੱਚ ਭਰਤੀ ਪ੍ਰਕਿਰਿਆ ਦਾ ਅਧਿਐਨ ਕਰਨ ਲਈ ਇੱਕ ਕਮੇਟੀ ਦਾ ਗਠਨ ਦੀ ਮੰਗ ਵੀ ਕੀਤੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਉਪ ਰਾਜਪਾਲ ਵੀਕੇ ਸਕਸੈਨਾ ਦੀ ਇਹ ਕਾਰਵਾਈ ਦਿੱਲੀ ਸਰਕਾਰ ਦੇ ਵਿਜੀਲੈਂਸ ਡਾਇਰੈਕਟੋਰੇਟ ਦੀ ਸਿਫ਼ਾਰਸ਼ ‘ਤੇ ਆਈ ਹੈ, ਜਿਸ ਵਿਚ ਫਰਜ਼ੀ ਨਿਯੁਕਤੀਆਂ ਵਿਚ ਸਿੱਖਿਆ ਵਿਭਾਗ ਅਤੇ ਸਕੂਲ ਪ੍ਰਬੰਧਨ ਵਿਚਾਲੇ ਕਥਿਤ ‘ਮਿਲੀਭੁਗਤ’ ਪਾਈ ਗਈ ਸੀ। ਇਸ ਮਾਮਲੇ ਵਿੱਚ ਤਾਮਿਲ ਐਜੂਕੇਸ਼ਨ ਐਸੋਸੀਏਸ਼ਨ ਨਾਲ ਸਬੰਧਤ ਸਿੱਖਿਆ ਵਿਭਾਗ ਅਤੇ ਸਕੂਲ ਪ੍ਰਬੰਧਕਾਂ ਵੱਲੋਂ ਤੁਰੰਤ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ ਗਈ।
ਵੀਡੀਓ ਲਈ ਕਲਿੱਕ ਕਰੋ -:
ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਰਾਜ ਭਵਨ ਵੱਲੋਂ ਜਾਰੀ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਸੱਤ ਟੀਜੀਟੀ ਅਤੇ ਪੀਜੀਟੀ ਅਧਿਆਪਕਾਂ ਨੂੰ ਬਰਖਾਸਤ ਕਰਦੇ ਹੋਏ, ਐਲਜੀ ਨੇ ਦਿੱਲੀ ਸਰਕਾਰ ਦੁਆਰਾ ਸਹਾਇਤਾ ਪ੍ਰਾਪਤ ਸਕੂਲ ਵਿੱਚ ਕਥਿਤ ਤੌਰ ‘ਤੇ ਜਾਅਲੀ ਦਸਤਾਵੇਜ਼ਾਂ ਦੀ ਵਰਤੋਂ ਕਰਕੇ ਉਨ੍ਹਾਂ ਦੀ ਨਿਯੁਕਤੀ ਦੀ ਸੀਬੀਆਈ ਜਾਂਚ ਲਈ ਵਿਜੀਲੈਂਸ ਵਿਭਾਗ ਦੀ ਸਿਫ਼ਾਰਸ਼ ਦੀ ਪਾਲਣਾ ਕੀਤੀ ਹੈ। ਸੀਬੀਆਈ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਇਸ ਮਾਮਲੇ ਵਿੱਚ ਅਗਲੀ ਕਾਰਵਾਈ ਕੀਤੀ ਜਾਵੇਗੀ।