ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਸੱਦੇ ਨੂੰ ਦੇਖਦਿਆਂ ਹਰਿਆਣਾ ਤੋਂ ਬਾਅਦ ਦਿੱਲੀ ਸਰਕਾਰ ਵੀ ਐਕਸ਼ਨ ਵਿਚ ਆ ਗਈ ਹੈ। ਦਿੱਲੀ ਦੇ ਕਈ ਸਰਹੱਦੀ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੰਭੂ ਬਾਰਡਰ ‘ਤੇ ਚੌਕਸੀ ਵਧਾ ਦਿੱਤੀ ਗਈ ਹੈ।
ਦਿੱਲੀ ਪੁਲਿਸ ਵੱਲੋਂ ਇਹ ਫੈਸਲਾ ਕਿਸਾਨਾਂ ਦੇ ਮਾਰਚ ਦੌਰਾਨ ਸੰਭਾਵਿਤ ਪ੍ਰਦਰਸ਼ਨ ਨੂੰ ਦੇਖਦੇ ਹੋਏ ਲਿਆ ਗਿਆ ਹੈ। ਇਸ ਦੇ ਨਾਲ ਹੀ ਦਿੱਲੀ ਦੇ ਕਿਸੇ ਵੀ ਬਾਰਡਰ ‘ਤੇ ਭੀੜ ਇਕੱਠਾ ਕਰਨਾ ਕਾਨੂੰਨ ਖਿਲਾਫ ਮੰਨਿਆ ਜਾਵੇਗਾ। ਟਰੈਕਟਰ, ਟਰਾਲੀ, ਬਸ, ਟਰੱਕਸ, ਕਮਰਸ਼ੀਅਲ ਵ੍ਹੀਕਲ ਆਦਿ ‘ਤੇ ਪ੍ਰਦਰਸ਼ਨ ਦਾ ਦਿੱਲੀ ਵਿਚ ਆਉਣਾ ਪ੍ਰਤੀਬੰਧਤ ਹੋਵੇਗਾ।
ਦੱਸ ਦੇਈਏ ਕਿ ਕਿਸਾਨ ਜਥੇਬੰਦੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਹਾਈ ਅਲਰਟ ‘ਤੇ ਹੈ ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਦਿੱਲੀ ਸਰਕਾਰ ਵੱਲੋਂ ਸਰਹੱਦੀ ਇਲਾਕਿਆਂ ਵਿਚ ਧਾਰਾ 144 ਲਾਗੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ : ਦਿੱਲੀ ਕੂਚ ‘ਤੇ ਅੜੇ ਕਿਸਾਨ, ਸੀਲ ਕੀਤਾ ਗਿਆ ਪੰਜਾਬ-ਹਰਿਆਣਾ ਦਾ ਬਾਰਡਰ
ਜ਼ਿਕਰਯੋਗ ਹੈ ਕਿ ਇਸ ਮਾਰਚ ਵਿੱਚ 200 ਕਿਸਾਨ ਯੂਨੀਅਨਾਂ ਹਿੱਸਾ ਲੈਣਗੀਆਂ। ਕਿਸਾਨ ਜਥੇਬੰਦੀਆਂ ਨੇ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਹਨ। ਕਿਸਾਨ ਜਥੇਬੰਦੀਆਂ ਦੀ ਮੁੱਖ ਮੰਗ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਲਾਜ਼ਮੀ ਬਣਾਉਣ ਲਈ ਕਾਨੂੰਨ ਬਣਾਉਣਾ ਅਤੇ ਲਾਗੂ ਕਰਨਾ ਹੈ। ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਦਿੱਲੀ ਮਾਰਚ ਦਾ ਸੱਦਾ ਦਿੱਤਾ ਹੈ।
ਵੀਡੀਓ ਲਈ ਕਲਿੱਕ ਕਰੋ –