ਅੱਜ ਜਲੰਧਰ, ਵਿੱਚ ਡੈਮੋਕਰੇਟਿਕ ਟੀਚਰਜ਼ ਫਰੰਟ (ਡੀ.ਟੀ.ਐਫ.) ਆਪਣੀਆਂ ਮੰਗਾਂ ਨੂੰ ਲੈ ਕੇ ਸੂਬੇ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਕੋਠੀ ਵੱਲ ਰੋਸ ਮਾਰਚ ਕੱਢੇਗਾ। ਇਹ ਰੋਸ ਮਾਰਚ ਪੁਰਾਣੀ ਪੈਨਸ਼ਨ, ਪੁਰਾਣੇ ਤਨਖਾਹ ਸਕੇਲ ਅਤੇ ਏ.ਸੀ.ਪੀ ਸਕੀਮ, ਪੇਂਡੂ ਭੱਤੇ ਸਮੇਤ ਕੱਟੇ ਭੱਤੇ ਬਹਾਲ ਕਰਨ ਅਤੇ ਸਰਹੱਦੀ ਖੇਤਰ ਭੱਤੇ ਸਮੇਤ ਹੋਰ ਮੰਗਾਂ ਨੂੰ ਲੈ ਕੇ ਕੱਢਿਆ ਜਾਵੇਗਾ।

Democratic Teachers Protest jalandhar
ਇਹ ਫੈਸਲਾ ਸ਼ਨੀਵਾਰ ਨੂੰ ਪੰਜਾਬ ਡੈਮੋਕਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਹੋਈ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਆਪਣੇ ਦੋ ਸਾਲਾਂ ਦੇ ਕਾਰਜਕਾਲ ਦੌਰਾਨ ਅਧਿਆਪਕਾਂ ਦੇ ਮਸਲੇ ਸਮੇਂ ਸਿਰ ਹੱਲ ਨਹੀਂ ਹੋਣ ਦਿੱਤੇ। ਇਸ ਨੂੰ ਲੈ ਕੇ ਮੁਲਾਜ਼ਮਾਂ ਵਿੱਚ ਰੋਸ ਹੈ। ਇਸ ਲਈ 30 ਜੂਨ ਯਾਨੀ ਅੱਜ ਸਵੇਰੇ 11 ਵਜੇ ਮਾਰਚ ਕੱਢਿਆ ਜਾਵੇਗਾ। ਜਥੇਬੰਦੀ ਦੇ ਝੰਡੇ ਲੈ ਕੇ ਜ਼ਿਲ੍ਹਾ ਆਗੂਆਂ ਦਾ ਵੱਡਾ ਕਾਫਲਾ ਮੁੱਖ ਮੰਤਰੀ ਨਿਵਾਸ ਵੱਲ ਜਾਵੇਗਾ ਅਤੇ ਰੋਸ ਪ੍ਰਦਰਸ਼ਨ ਕਰੇਗਾ।
ਦੱਸ ਦਈਏ ਕਿ ਉਕਤ ਜਥੇਬੰਦੀ ਪਿਛਲੇ ਕਾਫੀ ਸਮੇਂ ਤੋਂ ਆਪਣੀਆਂ ਮੰਗਾਂ ਲਈ ਆਵਾਜ਼ ਬੁਲੰਦ ਕਰਦੀ ਆ ਰਹੀ ਹੈ ਅਤੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੀ ਹੈ। ਪਰ ਕੋਈ ਵੀ ਜ਼ਿੰਮੇਵਾਰ ਸੁਣਨ ਨੂੰ ਤਿਆਰ ਨਹੀਂ। ਮੁਲਾਜ਼ਮਾਂ ਨੂੰ ਭਰੋਸੇ ਦੇ ਕੇ ਠੱਗਿਆ ਜਾ ਰਿਹਾ ਹੈ। ਜੇਕਰ ਹਕੀਕਤ ‘ਤੇ ਨਜ਼ਰ ਮਾਰੀਏ ਤਾਂ ਜ਼ਮੀਨੀ ਪੱਧਰ ‘ਤੇ ਉਨ੍ਹਾਂ ਦੇ ਹਿੱਤ ‘ਚ ਕੋਈ ਕੰਮ ਨਹੀਂ ਹੋ ਰਿਹਾ। ਜਿਸ ਕਾਰਨ ਅੱਜ ਉਹ ਸੀ.ਐਮ ਮਾਨ ਦੇ ਘਰ ਦੇ ਬਾਹਰ ਰੋਸ ਮਾਰਚ ਕਰਨਗੇ।
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .