ਦੇਸ਼ ਦੇ ਪਹਾੜੀ ਇਲਾਕਿਆਂ ਵਿਚ ਬਰਫਬਾਰੀ ਹੋ ਰਹੀ ਹੈ ਜਿਸ ਨਾਲ ਮੈਦਾਨੀ ਇਲਾਕਿਆਂ ਵਿਚ ਵੀ ਠੰਡ ਵਧ ਗਈ ਹੈ। ਪੰਜਾਬ ਤੇ ਹਰਿਆਣਾ ਵਿਚ ਸੰਘਣੀ ਧੁੰਦ ਵੀ ਪੈ ਰਹੀ ਹੈ। ਮੌਸਮ ਵਿਭਾਗ ਨੇ ਪੰਜਾਬ ਦੇ 15 ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕਰ ਦਿੱਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ 19 ਦਸੰਬਰ ਤੱਕ ਸੰਘਣੀ ਧੁੰਦ ਰਹੇਗੀ। ਧੁੰਦ ਦਾ ਅਸਰ ਰੇਲ ਸੇਵਾਵਾਂ ‘ਤੇ ਵੀ ਪਿਆ ਹੈ। ਬੀਤੇ ਦਿਨੀਂ ਦਿੱਲੀ, ਅੰਮ੍ਰਿਤਸਰ ਤੇ ਜੰਮੂ ਰੇਲ ਮਾਰਗ ‘ਤੇ ਚੱਲਣ ਵਾਲੀਆਂ ਟ੍ਰੇਨਾਂ ਪ੍ਰਭਾਵਿਤ ਹੋਈਆਂ ਹਨ। ਲੰਬੀ ਦੂਰੀ ਦੀਆਂ ਟ੍ਰੇਨਾਂ ਕਈ ਘੰਟੇ ਦੇਰੀ ਤੋਂ ਚੱਲ ਰਹੀਆਂ ਹਨ।
IMD ਮੁਤਾਬਕ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਤੇ ਜਲੰਧਰ ਵਿਚ ਅੱਜ ਮੀਂਹ ਪੈਣ ਦੇ ਆਸਾਰ ਹਨ। ਜਦੋਂ ਕਿ ਕਈ ਜ਼ਿਲ੍ਹਿਆਂ ਵਿਚ ਧੁੰਦ ਪੈਣ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਧੁੰਦ ਦੀ ਵਜ੍ਹਾ ਨਾਲ ਵਿਜ਼ੀਬਿਲਟੀ 50 ਤੋਂ 100 ਮੀਟਰ ਦੇ ਵਿਚ ਰਹਿ ਸਕਦੀ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ ਪੁਲਿਸ ‘ਚ ਵੱਡਾ ਫੇਰਬਦਲ, 96 ਮੁਲਾਜ਼ਮਾਂ ਦੇ ਹੋਏ ਤਬਾਦਲੇ, ਵੇਖੋ ਲਿਸਟ
19 ਦਸੰਬਰ ਤੱਕ ਸੰਘਣੀ ਧੁੰਦ ਤੇ ਕੋਹਰਾ ਪੈਣ ਨੂੰ ਲੈ ਕੇ ਅਲਰਟ ਜਾਰੀ ਕੀਤਾ ਗਿਆ ਹੈ। ਹਾਲਾਂਕਿ ਇਸ ਦੌਰਾਨ ਘੱਟੋ-ਘੱਟ ਤਾਪਮਾਨ ਵਿਚ ਕੋਈ ਖਾਸਾ ਬਦਲਾਅ ਨਹੀਂ ਦਿਖੇਗਾ।ਦੂਜੇ ਪਾਸੇ ਸ਼ੁੱਕਰਵਾਰ ਨੂੰ ਬਠਿੰਡਾ ਸਭ ਤੋਂ ਠੰਡਾ ਰਿਹਾ ਜਿਥੇ ਘੱਟੋ-ਘੱਟ ਤਾਪਮਾਨ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦੋਂ ਮੋਗਾ ਵਿਚ 5.1 ਡਿਗਰੀ, ਅੰਮ੍ਰਿਤਸਰ ਤੇ ਐੱਸਬੀਐੱਸ ਨਗਰ ‘ਚ 5.4 ਡਿਗਰੀ ਸੈਲਸੀਅਸ, ਚੰਡੀਗੜ੍ਹ ‘ਚ 7.4, ਲੁਧਿਆਣਾ ਵਿਚ 7.5 ਤੇ ਰੋਪੜ ‘ਚ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਵੀਡੀਓ ਲਈ ਕਲਿੱਕ ਕਰੋ : –