ਪੰਜਾਬ ਦੇ ਗੁਰਦਾਸਪੁਰ ‘ਚ ਡੇਰਾ ਬਾਬਾ ਨਾਨਕ-ਅੰਮ੍ਰਿਤਸਰ ਰੋਡ ‘ਤੇ ਇਕ ਤੇਜ਼ ਰਫਤਾਰ ਸਵਿਫਟ ਗੱਡੀ ਦਰਖਤ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ। ਦੱਸਿਆ ਜਾ ਰਿਹਾ ਹੈ ਟੱਕਰ ਕਾਰਨ ਗੱਡੀ ਦੇ ਇੰਜਣ ਅਤੇ ਬੈਟਰੀ ਵੀ ਵੱਖ ਹੋ ਗਏ ਹਨ। ਗ਼ਨੀਮਤ ਰਹੀ ਕਿ ਹਾਦਸੇ ‘ਚ ਡਰਾਈਵਰ ਤੇ ਉਸ ਦਾ ਸਾਥੀ ਵਾਲ-ਵਾਲ ਬਚ ਗਏ। ਦੋਵਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਘਟਨਾ ਉੱਥੇ ਲੱਗੇ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ।
ਘਟਨਾ ਸਬੰਧੀ ਜਿੰਮ ‘ਚ ਕਸਰਤ ਕਰਨ ਵਾਲੇ ਇਕ ਨੌਜਵਾਨ ਦੇ ਦੱਸਿਆ ਕਿ ਉਹ ਰੋਜ਼ਾਨਾ ਵਾਂਗ ਜਿੰਮ ਵਿੱਚ ਕਸਰਤ ਕਰ ਰਿਹਾ ਸੀ। ਅਚਾਨਕ ਬਾਹਰੋਂ ਉੱਚੀ ਆਵਾਜ਼ ਸੁਣਾਈ ਦਿੱਤੀ। ਉਹ ਤੁਰੰਤ ਬਾਹਰ ਆਇਆ, ਉਸ ਨੇ ਦੇਖਿਆ ਕਿ ਇਕ ਚਿੱਟੀ ਕਾਰ ਦਰੱਖਤ ਨਾਲ ਟਕਰਾ ਕੇ ਸੜਕ ‘ਤੇ ਪਲਟੀ ਹੋਈ ਸੀ। ਨੌਜਵਾਨ ਨੇ ਦੱਸਿਆ ਕਿ ਘਟਨਾ ਦੌਰਾਨ ਕਾਰ ਵਿੱਚ 2 ਲੋਕ ਸਵਾਰ ਸਨ। ਦੋਵੇਂ ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ।
ਇਹ ਵੀ ਪੜ੍ਹੋ : ਪਠਾਨਕੋਟ ਪੁਲਿਸ ਨੇ ਹਵਾ ‘ਚ ਗੋ.ਲੀ ਚਲਾਉਣ ਵਾਲਾ ਕੀਤਾ ਕਾਬੂ, ਹਥਿਆਰ ਤੇ ਲਾਈਸੈਂਸ ਜ਼ਬਤ
ਨੌਜਵਾਨ ਨੇ ਦੱਸਿਆ ਕਿ ਦੋਵਾਂ ਨੂੰ ਸੱਟਾਂ ਲੱਗੀਆਂ ਸਨ ਜਿਸ ਕਰਕੇ ਉਨ੍ਹਾਂ ਨੂੰ ਫਤਿਹਗੜ੍ਹ ਦੇ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਦੱਸਿਆ ਜਾ ਰਿਹਾ ਹੈ ਹਾਦਸੇ ਕਾਰਨ ਗੱਡੀ ਪੂਰੀ ਤਰ੍ਹਾਂ ਨੁਕਸਾਨੀ ਗਈ ਹੈ। ਇਸ ਦੇ ਨਾਲ ਹੀ ਰਾਹਗੀਰਾਂ ਨੇ ਪੁਲਿਸ ਨੂੰ ਮਾਮਲੇ ਦੀ ਸੂਚਨਾ ਦਿੱਤੀ ਗਈ। ਥਾਣਾ ਚੌਕੀ ਮਾਲੇਵਾਲ ਦੇ ਜਾਂਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਨੇ ਦੱਸਿਆ ਕਿ ਡਰਾਈਵਰ ਮਨਜੋਤ ਸਿੰਘ ਅਤੇ ਉਸ ਦਾ ਸਾਥੀ ਜਸਪ੍ਰੀਤ ਸਿੰਘ ਪਿੰਡ ਕਾਹਲਾਂਵਾਲੀ ਤੋਂ ਕਿਸੇ ਰਿਸ਼ਤੇਦਾਰ ਨੂੰ ਛੱਡ ਕੇ ਅੰਮ੍ਰਿਤਸਰ ਤੋਂ ਡੇਰਾ ਬਾਬਾ ਨਾਨਕ ਆ ਰਹੇ ਸਨ। ਜਦੋਂ ਉਹ ਤਲਵੰਡੀ ਰਾਮਾਂ ਕੋਲ ਪਹੁੰਚਿਆ ਤਾਂ ਮਨਜੋਤ ਤੇਜ਼ ਰਫਤਾਰ ਹੋਣ ਕਾਰਨ ਗੱਡੀ ਤੋਂ ਕੰਟਰੋਲ ਗੁਆ ਬੈਠਾ ਅਤੇ ਕਾਰ ਦਰੱਖਤ ਨਾਲ ਟਕਰਾਉਣ ‘ਤੋਂ ਬਾਅਦ ਪਲਟ ਗਈ। ਫਿਲਹਾਲ ਦੋਵਾਂ ਜਖਮੀਆਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: