ਦੇਸ਼ ਭਗਤ ਯੂਨੀਵਰਸਿਟੀ, ਮੰਡੀ ਗੋਬਿੰਦਗੜ੍ਹ ਵਲੋਂ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯੂਨੀਵਰਸਿਟੀ ਕੈਂਪਸ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ।ਇਸ ਮੌਕੇ ਡਾ. ਜ਼ੋਰਾ ਸਿੰਘ, ਚਾਂਸਲਰ, ਦੇਸ਼ ਭਗਤ ਯੂਨੀਵਰਸਿਟੀ, ਡਾ. ਤਜਿੰਦਰ ਕੌਰ, ਪ੍ਰੋ. ਚਾਂਸਲਰ, ਡਾ. ਸੰਦੀਪ ਸਿੰਘ, ਪ੍ਰੈਜ਼ੀਡੈਂਟ, ਡਾ. ਹਰਸ਼ ਸਦਾਵਰਤੀ, ਵਾਈਸ ਪ੍ਰੈਜ਼ਿਡੈਂਟ ਨੇ ਸ਼ਮੂਲੀਅਤ ਕੀਤੀ।
ਡਾ. ਜ਼ੋਰਾ ਸਿੰਘ, ਮਾਣਯੋਗ ਚਾਂਸਲਰ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ, ਸ੍ਰੀ ਗੁਰੂ ਰਾਮਦਾਸ ਜੀ ਅਤੇ ਮਾਤਾ ਭਾਨੀ ਜੀ ਦੇ ਸਭ ਤੋਂ ਛੋਟੇ ਸਪੁੱਤਰ ਸਨ। ਸ੍ਰੀ ਗੁਰੂ ਅਰਜਨ ਦੇਵ ਜੀ ਦਾ ਜਨਮ ਗੋਇੰਦਵਾਲ ਸਾਹਿਬ ਵਿਖੇ ਹੋਇਆ।ਸ੍ਰੀ ਗੁਰੂ ਅਰਜਨ ਦੇਵ ਜੀ ਸਿੱਖ ਧਰਮ ਦੇ ਪੰਜਵੇਂ ਗੁਰੂ ਸਨ।ਡਾ. ਜ਼ੋਰਾ ਸਿੰਘ ਨੇ ਇਹ ਵੀ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਨੇ ਸਿੱਖ ਧਰਮ ਦੇ ਸਮੁੱਚੇ ਚਰਿੱਤਰ ਨੂੰ ਮੂਲ ਰੂਪ ਵਿਚ ਬਦਲ ਦਿੱਤਾ ਹੈ।
ਇਹ ਵੀ ਪੜ੍ਹੋ : ਜਲੰਧਰ ‘ਚ ਚੱਲਦੀ ਕਾਰ ‘ਚ ਲੱਗੀ ਅੱਗ, ਲੁਧਿਆਣਾ ਤੋਂ ਟਾਂਡਾ ਜਾ ਰਿਹਾ ਪਰਿਵਾਰ ਵਾਲ-ਵਾਲ ਬਚਿਆ
ਡਾ. ਜ਼ੋਰਾ ਸਿੰਘ ਨੇ ਗੁਰੂ ਸਾਹਿਬ ਦੀ ਸ਼ਹਾਦਤ ਬਾਰੇ ਦੱਸਦਿਆਂ ਕਿਹਾ ਕਿ ਮੁਗਲ ਬਾਦਸ਼ਾਹ ਜਹਾਂਗੀਰ ਦੇ ਹੁਕਮਾਂ ਤਹਿਤ ਸ੍ਰੀ ਗੁਰੂ ਅਰਜਨ ਦੇਵ ਸਹਿਬ ਜੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ ਅਤੇ ਇਸਲਾਮ ਕਬੂਲ ਕਰਨ ਲਈ ਕਿਹਾ ਗਿਆ, ਪਰ ਗੁਰੂ ਸਹਿਬ ਜੀ ਨੇ ਇਸਲਾਮ ਕਬੂਲ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਕਰਕੇ ਮੁਗਲ ਬਾਦਸ਼ਾਹ ਵਲੋਂ ਗੁਰੁ ਸਹਿਬ ਨੂੰ ਤੱਤੀ ਤਵੀ ਤੇ ਬਿਠਾ ਕੇ ਤਸੀਹੇ ਦਿੱਤੇ ਗਏ ਅਤੇ 1606 ਈਸਵੀ ਨੂੰ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਸ਼ਹੀਦ ਹੋ ਗਏ।ਉਨ੍ਹਾਂ ਦਾ ਸ਼ਹੀਦੀ ਦਿਹਾੜਾ ਸਾਨੂੰ ਸਿੱਖ ਗੁਰੂਆਂ ਦੀਆਂ ਕੁਰਬਾਨੀਆਂ ਅਤੇ ਕਦਰਾਂ-ਕੀਮਤਾਂ ਦੇ ਇਤਿਹਾਸ ਅਤੇ ਮਹੱਤਵ ਦੀ ਯਾਦ ਦਿਵਾਉਂਦਾ ਹੈ ਅਤੇ ਸਾਨੂੰ ਉਨ੍ਹਾਂ ਦੇ ਗਿਆਨ ਅਤੇ ਮਾਨਵਤਾ ਦੇ ਮਾਰਗ ‘ਤੇ ਚੱਲਣ ਲਈ ਪ੍ਰੇਰਿਤ ਕਰਦਾ ਹੈ।
ਇਸ ਮੋਕੇ ਡਾ. ਵਰਿੰਦਰ ਸਿੰਘ, ਵਾਈਸ ਚਾਂਸਲਰ, ਕਰਨਲ ਪਰਦੀਪ ਕੁਮਾਰ, ਰਜਿਸਟਰਾਰ, ਡਾ. ਐਲ.ਐਸ. ਬੇਦੀ, ਡੀਨ ਅਕਾਦਮਿਕ ਮਾਮਲੇ ਅਤੇ ਸਮੂਹ ਫੈਕਟਰੀ ਅਤੇ ਸਟਾਫ ਮੈਬਰਾਂ ਵਲੋਂ ਯੂਨੀਵਰਸਿਟੀ ਦੇ ਮੇਨ ਗੇਟ ਤੇ ਛਬੀਲ ਦਾ ਲੰਗਰ ਵੀ ਲਗਾਇਆ ਗਿਆ।
ਵੀਡੀਓ ਲਈ ਕਲਿੱਕ ਕਰੋ -: