ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਕਾਂਗਰਸ ਨੇ ਆਪਣੀਆਂ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਕੁਝ ਖੇਤਰ ਅਜਿਹੇ ਹਨ ਜਿੱਥੇ ਕਾਂਗਰਸ ਉਮੀਦਵਾਰ ਵਜੋਂ ਵੱਡਾ ਚਿਹਰਾ ਲੱਭਣਾ ਵੱਡੀ ਚੁਣੌਤੀ ਬਣ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਕਾਂਗਰਸ ਦੇ ਇੰਚਾਰਜ ਦੇਵੇਂਦਰ ਯਾਦਵ 23 ਜਨਵਰੀ ਤੋਂ 25 ਜਨਵਰੀ ਤੱਕ ਪੰਜਾਬ ਦੇ ਦੌਰੇ ‘ਤੇ ਹਨ।
ਯਾਦਵ 6 ਸੰਸਦੀ ਹਲਕਿਆਂ ਦਾ ਦੌਰਾ ਕਰਨਗੇ। ਇਹ ਦੌਰਾ ਪਟਿਆਲਾ ਤੋਂ ਸ਼ੁਰੂ ਹੋਇਆ। ਅੱਜ ਯਾਦਵ ਜਲੰਧਰ ਦੇ ਦੌਰੇ ‘ਤੇ ਹੋਣਗੇ। ਉਹ ਅੱਜ ਜਲੰਧਰ ਵਿੱਚ ਸੀਨੀਅਰ ਲੀਡਰਸ਼ਿਪ ਨਾਲ ਮੀਟਿੰਗ ਕਰਨਗੇ। ਇਸ ਮੀਟਿੰਗ ਵਿੱਚ ਮੁੱਖ ਮੁੱਦਾ ਸੰਸਦੀ ਚੋਣਾਂ ਲਈ ਉਮੀਦਵਾਰ ਦੇ ਚਿਹਰੇ ਦੀ ਚੋਣ ਦਾ ਹੋਵੇਗਾ।
ਯਾਦਵ ਦੀ ਮੀਟਿੰਗ 24 ਜਨਵਰੀ ਯਾਨੀ ਅੱਜ ਸਵੇਰੇ ਕਰੀਬ 10 ਵਜੇ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਯਾਦਵ ਦੁਪਹਿਰ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਵਿੱਚ ਵਰਕਰਾਂ ਨਾਲ ਗੱਲਬਾਤ ਕਰਨਗੇ। 25 ਜਨਵਰੀ ਨੂੰ ਸਵੇਰੇ ਆਨੰਦਪੁਰ ਸਾਹਿਬ ਲੋਕ ਸਭਾ ਹਲਕੇ ਦੀ ਮੀਟਿੰਗ ਰੋਪੜ ਵਿੱਚ ਹੋਵੇਗੀ ਅਤੇ ਬਾਅਦ ਦੁਪਹਿਰ ਫਤਿਹਗੜ੍ਹ ਸਾਹਿਬ ਵਿੱਚ ਕਾਂਗਰਸ ਦੇ ਹਲਕਾ ਇੰਚਾਰਜਾਂ ਦੀ ਅਹਿਮ ਮੀਟਿੰਗ ਹੋਵੇਗੀ।
ਹਲਕਾ ਇੰਚਾਰਜ ਯਾਦਵ ਵੱਲੋਂ ਮੰਗਲਵਾਰ ਨੂੰ ਪਟਿਆਲਾ ‘ਚ ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਪਾਰਟੀ ਤੋਂ ਦੂਰੀ ਬਣਾ ਕੇ ਰੱਖ ਰਹੀ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੂੰ ਕਾਂਗਰਸ ਦੀ ਟਿਕਟ ਨਾ ਦੇਣ ਦਾ ਐਲਾਨ ਕੀਤਾ ਗਿਆ। ਇਸ ਵਾਰ ਉਹ ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਨਹੀਂ ਹੋਣਗੇ।
ਇਹ ਵੀ ਪੜ੍ਹੋ : ਨਸ਼ੇ ਨਾਲ ਫੜੇ ਜਾਣ ਵਾਲੇ ਨੂੰ ਹੁਣ ਜੇਲ੍ਹ ਨਹੀਂ! ਮਾਨ ਸਰਕਾਰ ਸੰਵਾਰ ਰਹੀ ਜ਼ਿੰਦਗੀ, ਕੀਤੀ ਇਹ ਪਹਿਲ
ਮੀਟਿੰਗ ਵਿੱਚ ਕਾਂਗਰਸ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਹਾਜ਼ਰ ਸਨ। ਹਾਲਾਂਕਿ ਅਜੇ ਤੱਕ ਇਹ ਤੈਅ ਨਹੀਂ ਹੋਇਆ ਹੈ ਕਿ ਪਟਿਆਲਾ ਤੋਂ ਕਾਂਗਰਸ ਦਾ ਉਮੀਦਵਾਰ ਕੌਣ ਹੋਵੇਗਾ। ਵੜਿੰਗ ਨੇ ਕਿਹਾ ਕਿ ਪਟਿਆਲਾ ਸੀਟ ਲਈ ਫੈਸਲਾ ਦਿੱਲੀ ਹਾਈਕਮਾਂਡ ਵੱਲੋਂ ਲਿਆ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ –