ਤਰਨ ਤਾਰਨ ਦੇ ਪਿੰਡ ਸਭਰਾ ਵਿਖੇ ਵੱਡਾ ਹਾਦਸਾ ਵਾਪਰਿਆ ਹੈ। ਇਥੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮਾਗਮ ਦੌਰਾਨ ਸੰਗਤਾਂ ‘ਤੇ ਗਾਡਰ ਬਾਲਿਆਂ ਵਾਲੀ ਛੱਤ ਡਿੱਗੀ। ਹਾਦਸੇ ‘ਚ ਕਈ ਲੋਕਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਜ਼ਖਮੀਆਂ ਨੂੰ ਪੱਟੀ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।
ਜਾਣਕਾਰੀ ਮੁਤਾਬਕ ਤਰਨਤਾਰਨ ਦੇ ਪਿੰਡ ਸਭਰਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਚੱਲ ਰਿਹਾ ਸੀ ਤੇ ਇਸ ਦਰਮਿਆਨ ਸੰਗਤਾਂ ‘ਤੇ ਗਾਡਰ ਬਾਲਿਆਂ ਵਾਲੀ ਛੱਤ ਡਿੱਗ ਜਾਂਦੀ ਹੈ ਤੇ ਕਈ ਲੋਕਾਂ ਨੂੰ ਸੱਟਾਂ ਲੱਗੀਆਂ ਹਨ। ਗਨੀਮਤ ਰਹੀ ਕਿ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਸੰਗਤਾਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ।
ਇਹ ਵੀ ਪੜ੍ਹੋ : PUB-G ਖੇਡਦਾ ਮੁੰਡਾ ਘਰੋਂ ਹੋਇਆ ਲਾਪਤਾ, ਬਿਆਸ ਦਰਿਆ ਕੋਲ ਪਹੁੰਚ ਭੈਣ ਨੂੰ ਵੀਡੀਓ ਕਾਲ ਕਰ ਕਹਿੰਦਾ Bye- Bye”
ਮੌਕੇ ‘ਤੇ ਸਹਿਮ ਦਾ ਮਾਹੌਲ ਹੈ। ਐਂਬੂਲੈਂਸ ਪਹੁੰਚ ਚੁੱਕੀ ਹੈ। ਆਸ-ਪਾਸ ਦੇ ਲੋਕਾਂ ਦੀ ਮਦਦ ਨਾਲ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਜਾ ਰਿਹਾ ਹੈ। ਹਾਦਸੇ ਵਿਚ ਕਿੰਨੇ ਲੋਕ ਇਸ ਦੀ ਚਪੇਟ ਵਿਚ ਆਏ ਹਨ, ਇਸ ਬਾਰੇ ਪਤਾ ਨਹੀਂ ਲੱਗਾ ਹੈ।ਪ੍ਰਸ਼ਾਸਨ ਮੌਕੇ ਉਤੇ ਪਹੁੰਚ ਚੁੱਕਾ ਹੈ ਤੇ ਉਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
