DGP Dinkar Gupta reviewed the : ਡੀਜੀਪੀ ਦਿਨਕਰ ਗੁਪਤਾ ਨੇ ਐਤਵਾਰ ਨੂੰ ਕੋਵਿਡ-19 ਮਹਾਮਾਰੀ ਨਾਲ ਨਜਿੱਠਣ ਲਈ ਪੁਲਿਸ ਵੱਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਜ਼ਿਲ੍ਹੇ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣ ਲਈ ਲੁਧਿਆਣਾ ਕਮਿਸ਼ਨਰੇਟ ਦਾ ਦੌਰਾ ਕੀਤਾ। ਡੀਜੀਪੀ ਨੇ ਪੰਜਾਬ ਦੇ ਪਹਿਲੇ ਪੁਲਿਸ ਕੋਰੋਨਾ ਸ਼ਹੀਦ ਏਸੀਪੀ ਅਨਿਲ ਕੋਹਲੀ ਨੂੰ ਸ਼ਰਧਾਂਜਲੀ ਵੀ ਭੇਟ ਕੀਤੀ, ਜੋ ਕੋਰੋਨਾ ਵਿਰੁੱਧ ਜੰਗ ਵਿੱਚ ਮੋਹਰਲੀ ਕਤਾਰ ਵਿੱਚ ਕੰਮ ਕਰਦਿਆਂ 18 ਅਪ੍ਰੈਲ ਨੂੰ ਸ਼ਹੀਦ ਹੋ ਗਏ ਸਨ। ਡੀਜੀਪੀ ਕੋਹਲੀ ਦੇ ਭੋਗ ਸਮਾਗਮ ਵਿਚ ਸ਼ਾਮਲ ਹੋਏ ਅਤੇ ਦੁਖੀ ਪਰਿਵਾਰ ਨਾਲ ਡੂੰਘੇ ਦੁੱਖ ਅਤੇ ਏਕਤਾ ਦਾ ਪ੍ਰਗਟਾਵਾ ਕੀਤਾ।
ਉਨ੍ਹਾਂ ਪੁਲਿਸ ਲਾਈਨਜ਼ ਲੁਧਿਆਣਾ ਵਿਖੇ ਸੀਨੀਅਰ ਪੁਲਿਸ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀ ਗੁਪਤਾ ਨੇ ਮੌਜੂਦਾ ਸਥਿਤੀ ਅਤੇ ਕੋਵਿਡ ਦਿਸ਼ਾ-ਨਿਰਦੇਸ਼ਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਲਈ ਚੁੱਕੇ ਗਏ ਕਦਮਾਂ ਦਾ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਕਰਫਿਊ ਅਤੇ ਕੋਵਿਡ ਦਿਸ਼ਾ ਨਿਰਦੇਸ਼ਾਂ ਨੂੰ ਲਾਗੂ ਕਰਨ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਡੀਜੀਪੀ ਨੂੰ ਦੱਸਿਆ ਕਿ ਜ਼ਿਲ੍ਹਾ ਪੁਲਿਸ ਕੋਵਿਡ ਸਬੰਧੀ ਪਾਬੰਦੀਆਂ ਨੂੰ ਸਖ਼ਤੀ ਨਾਲ ਲਾਗੂ ਕਰ ਰਹੀ ਹੈ ਅਤੇ ਕਰਫਿਊ ਦੀ ਉਲੰਘਣਾ ਕਰਨ ਵਾਲਿਆਂ ਨਾਲ ਦ੍ਰਿੜਤਾ ਨਾਲ ਪੇਸ਼ ਆ ਰਹੀ ਹੈ। ਸ਼੍ਰੀ ਅਗਰਵਾਲ ਨੇ ਦੱਸਿਆ ਕਿ ਪਿਛਲੇ 5 ਦਿਨਾਂ ਵਿੱਚ 20,000 ਪ੍ਰਵਾਸੀ ਸ਼੍ਰਮੀਕ ਐਕਸਪ੍ਰੈਸ ਸਪੈਸ਼ਲ ਟ੍ਰੇਨਾਂ ਰਾਹੀਂ ਆਪਣੇ ਮੂਲ ਜ਼ਿਲ੍ਹਿਆਂ ਵਿੱਚ ਵਾਪਸ ਪਰਤੇ। ਮੀਟਿੰਗ ਵਿੱਚ ਦੱਸਿਆ ਗਿਆ ਕਿ ਲੁਧਿਆਣਾ ਸ਼ਹਿਰ ਵਿੱਚ ਅਮਨ-ਕਾਨੂੰਨ ਦੇ ਸੁਚੱਜੇ ਪ੍ਰਬੰਧਾਂ ਲਈ 2020 ਵਲੰਟੀਅਰ ਪੁਲਿਸ ਦੀ ਮਦਦ ਕਰ ਰਹੇ ਸਨ ਅਤੇ ਲੋਕਾਂ ਵੱਲੋਂ ਉਨ੍ਹਾਂ ਵਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ। ਕੋਵਿਡ -19 ਦੇ ਸੰਕਟਕਾਲੀ ਦੌਰ ਵਿੱਚ ਆਮ ਲੋਕ ਦੀ ਭੂਮਿਕਾ ਵੀ ਸ਼ਲਾਘਾਯੋਗ ਹੈ ਕਿਉ਼ਜੋ 276 ਪਿੰਡਾਂ ਅਤੇ 1077 ਮੁਹੱਲਿਆਂ ਲੋਕਾਂ ਵਲੋਂ ਸਵੈ ਇੱਛਾ ਨਾਲ ਸੀਲ ਕੀਤੇ ਗਏ ਹਨ।
ਪੁਲਿਸ ਫੋਰਸ ਦੇ ਮਨੋਬਲ ਨੂੰ ਵਧਾਉਣ ਲਈ ਅਤੇ ਫਰੰਟਲਾਈਨ ਮਰਦਾਂ ਅਤੇ ਔਰਤਾਂ ਵਲੋਂ ਕੀਤੇ ਕੰਮਾਂ ਦੀ ਪਛਾਣ ਕਰਨ ਲਈ, ਗੁਪਤਾ ਨੇ 11 ਜਵਾਨਾਂ ਸਮੇਤ ਆਈਪੀਐਸ ਅਧਿਕਾਰੀ ਏਡੀਸੀਪੀ (ਹੈੱਡਕੁਆਰਟਰ) ਦੀਪਕ ਪਾਰੀਕ ਸਮਾਜ ਦੀ ਮਿਸਾਲੀ ਸੇਵਾ ਕਰਨ ਲਈ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ, ਜੋ ਕਿ ਪੁਲਿਸ ਕਮਿਸ਼ਨਰੇਟ, ਲੁਧਿਆਣਾ ਵਿੱਚ ਕੋਵਿਡ -19 ਸਬੰਧੀ ਨੋਡਲ ਅਫਸਰ ਵਜੋਂ ਤਾਇਨਾਤ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਲੁਧਿਆਣਾ ਵਿੱਚ ਪਹਿਲਾਂ ਹੀ ਕਈ ਫੈਕਟਰੀਆਂ ਨੇ ਕੰਮ ਸ਼ੁਰੂ ਕਰ ਦਿੱਤਾ ਸੀ ਅਤੇ ਵੱਡੀ ਗਿਣਤੀ ਵਿੱਚ ਮਜ਼ਦੂਰ ਕੰਮ ਵਿੱਚ ਸ਼ਾਮਲ ਹੋ ਗਏ ਸਨ। ਇਸ ਤੋਂ ਇਲਾਵਾ, 57 ਸ਼ੈਲਟਰ ਹੋਮ ਸਥਾਪਤ ਕੀਤੇ ਗਏ ਅਤੇ ਲਗਭਗ 800 ਪ੍ਰਵਾਸੀ ਉਥੇ ਰਹਿ ਰਹੇ ਸਨ ਜਿਹਨਾਂ ਵਿੱਚ ਪ੍ਰਸ਼ਾਸਨ ਦੁਆਰਾ ਮੁਫ਼ਤ ਖਾਣਾ ਅਤੇ ਰਹਿਣ ਦੀ ਸਹੂਲਤ ਦਿੱਤੀ ਗਈ ਸੀ।