ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੀਆਂ ਮੁਸ਼ਕਲਾਂ ਵਧਦੀਆਂ ਹੋਈਆਂ ਨਜ਼ਰ ਆ ਰਹੀਆਂ ਹਨ। ਵਿਜੀਲੈਂਸ ਬਿਊਰੋ ਨੇ ਧਰਮਸੋਤ ਨੂੰ ਅੱਜ ਮੋਹਾਲੀ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿਥੇ ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਇਸ ‘ਤੇ ਸਾਬਕਾ ਮੰਤਰੀ ਦਾ ਕਹਿਣਾ ਹੈ ਕਿ ਮੈਨੂੰ ਫਸਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
ਸੋਮਵਾਰ ਨੂੰ ਸਾਧੂ ਸਿੰਘ ਨੂੰ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਇਸ ਦੌਰਾਨ ਉਸ ਨੂੰ ਮੋਹਾਲੀ ਥਾਣੇ ਵਿੱਚ ਦਰਜ ਨਵੀਂ ਐਫਆਈਆਰ ਭ੍ਰਿਸ਼ਟਾਚਾਰ ਐਕਟ ਦੀ ਧਾਰਾ 13 (ਬੀ), 13 (ਏ) ਤਹਿਤ ਗ੍ਰਿਫ਼ਤਾਰ ਕੀਤਾ ਗਿਆ।
ਇਹ ਵੀ ਪੜ੍ਹੋ : ਮੰਦਭਾਗੀ ਖਬਰ : ਜਲੰਧਰ ਦੇ ਸਾਬਕਾ ਮੇਅਰ ਤੇ BJP ਨੇਤਾ ਸੁਨੀਲ ਜੋਤੀ ਦਾ ਹੋਇਆ ਦੇਹਾਂਤ
ਦੱਸ ਦੇਈਏ ਕਿ ਧਰਮਸੋਤ ਨੂੰ ਬੀਤੇ ਦਿਨੀਂ ਵਿਜੀਲੈਂਸ ਨੇ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ‘ਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਲੱਗੇ ਹਨ। 3 ਦਿਨ ਦੀ ਮਿਲੀ ਪੁਲਿਸ ਰਿਮਾਂਡ ਦੇ ਬਾਅਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਮੇਰੇ ‘ਤੇ ਲੱਗੇ ਦੋਸ਼ਾਂ ਨੂੰ ਲੈ ਕੇ ਕੋਰਟ ਵਿਚ ਮੈਂ ਆਪਣਾ ਪੱਖ ਰੱਖ ਦਿੱਤਾ ਹੈ। ਜੱਜ ਸਾਹਿਬ ਵੱਲੋਂ ਜੋ ਵੀ ਫੈਸਲਾ ਲਿਆ ਜਾਵੇਗਾ, ਉਹ ਮੈਨੂੰ ਮਨਜ਼ੂਰ ਹੋਵੇਗਾ। ਉਨ੍ਹਾਂ ਕਿਹਾ ਕਿ ਮੈਨੂੰ ਫਸਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: