ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫਤਾਰ ਪੰਜਾਬ ਦੇ ਸਾਬਕਾ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਈਡੀ ਨੇ ਕੋਰਟ ਵਿਚ ਪੇਸ਼ ਕੀਤਾ। ਅਦਾਲਤ ਵਿਚ ਈਡੀ ਨੇ ਧਰਮਸੋਤ ਦਾ ਰਿਮਾਂਡ ਲੈਣ ਲਈ ਕਈ ਤਰਕ ਰੱਖੇ। ਇਸ ਮੌਕੇ ‘ਤੇ ਕਿਹਾ ਕਿ ਇਨ੍ਹਾਂ ਦੇ ਬੈਂਕ ਖਾਤਿਆਂ, ਪ੍ਰਾਪਰਟੀ ਤੇ ਹੋਰ ਚੀਜ਼ਾਂ ਦੀ ਜਾਂਚ ਕਰੀ ਹੈ। ਇਸ ਤੋਂ ਇਲਾਵਾ ਕਈ ਚੀਜ਼ਾਂ ਦੀ ਪੜਤਾਲ ਜਾਰੀ ਹੈ। ਅਦਾਲਤ ਨੇ ਸਾਰੇ ਤੱਥਾਂ ਨੂੰ ਸੁਣਨ ਦੇ ਬਾਅਦ ਧਰਮਸੋਤ ਨੂੰ ਦੋ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ।
ਦੱਸ ਦੇਈਏ ਕਿ ਈਡੀ ਨੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਨੂੰ ਜੰਗਲਾਤ ਘਪਲੇ ਤੇ ਆਮਦਨ ਤੋਂ ਵੱਧ ਜਾਇਦਾਦ ਕੇਸ ਵਿਚ ਪੁੱਛਗਿਛ ਲਈ ਈਡੀ ਨੇ ਬੁਲਾਇਆ ਸੀ। ਈਡੀ ਧਰਮਸੋਤ ਦੇ ਕਰੀਬੀ ਤੇ ਜੰਗਲਾਤ ਵਿਭਾਗ ਦੇ ਠੇਕੇਦਾਰ ਹਰਮੋਹਿੰਦਰ ਸਿੰਘ, ਖੰਨਾ ਸਥਿਤ ਇਕ ਕਰੀਬੀ ਤੇ ਕੁਝ ਅਧਿਕਾਰੀਆਂ ‘ਤੇ ਕਾਰਵਾਈ ਕਰ ਸਕਦੀ ਹੈ।
ਇਹ ਵੀ ਪੜ੍ਹੋ : ਮਹੂਆ ਮੋਇਤਰਾ ਨੇ ਖਾਲੀ ਕੀਤਾ ਆਪਣਾ ਸਰਕਾਰੀ ਬੰਗਲਾ, ਤਿੰਨ ਦਿਨ ਪਹਿਲਾਂ ਮਿਲਿਆ ਸੀ ਨੋਟਿਸ
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਦੇ ਆਉਣ ਦੇ ਬਾਅਦ ਵਿਜੀਲੈਂਸ ਨੇ ਮਾਮਲਾ ਦਰਜ ਕਰਕੇ ਧਰਮਸੋਤ ਸਣੇ ਉਕਤ ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਮਾਮਲੇ ਵਿਚ ਸੰਗਤ ਸਿੰਘ ਗਿਲਜੀਆਂ ਦਾ ਨਾਂ ਵੀ ਐੱਫਆਈਆਰ ਵਿਚ ਜੋੜਿਆ ਗਿਆ ਸੀ। ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਹਨ। ਪੰਜਾਬ ਵਿਜੀਲੈਂਸ ਦੀ ਰਡਾਰ ‘ਤੇ ਆਉਣ ਦੇ ਬਾਅਦ ਈਡੀ ਦਾ ਧਿਆਨ ਧਰਮਸੋਤ ਤੇ ਗਿਲਜੀਆਂ ‘ਤੇ ਗਿਆਸੀ। ਈਡੀ ਨੇ ਵਿਜੀਲੈਂਸ ਨੂੰ ਹੁਕਮ ਭੇਜ ਜਾਂਚ ਨਾਲ ਜੁੜੇ ਦਸਤਾਵੇਜ਼ ਤੇ ਜਾਂਚ ਰਿਪੋਰਟ ਮੰਗਵਾਈ ਸੀ।
ਵੀਡੀਓ ਲਈ ਕਲਿੱਕ ਕਰੋ –
“ਰੇਡਾਂ ਮਾਰਨ ਵਾਲਾ ਧਾਕੜ ਅਫ਼ਸਰ ਕਿਉਂ ਰੋ ਪਿਆ ? ਕਹਿੰਦਾ, ਕਦੇ ਵੀ ਵਿਆਹ ਦੀ ਰੋਟੀ ਨਾ ਖਾਓ”