ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (CBSE) ਦੀ 15 ਫਰਵਰੀ ਤੋਂ ਸ਼ੁਰੂ ਹੋ ਰਹੀ 10ਵੀਂ ਅਤੇ 12ਵੀਂ ਦੀ ਪ੍ਰੀਖਿਆ ‘ਚ ਬੈਠਣ ਵਾਲੇ ਸ਼ੂਗਰ ਦੇ ਮਰੀਜ਼ਾਂ ਲਈ ਰਾਹਤ ਦੀ ਖਬਰ ਹੈ। ਅਸਲ ਵਿੱਚ ਸੀ.ਬੀ.ਐਸ.ਈ. ਨੇ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਹੈ ਜਿਸ ਵਿੱਚ ਟਾਈਪ 1 ਸ਼ੂਗਰ ਵਾਲੇ ਵਿਦਿਆਰਥੀਆਂ ਨੂੰ ਸ਼ੂਗਰ ਦੀਆਂ ਗੋਲੀਆਂ, ਚਾਕਲੇਟਾਂ, ਕੈਂਡੀਜ਼ ਅਤੇ ਫਲਾਂ ਨੂੰ ਪ੍ਰੀਖਿਆ ਹਾਲ ਵਿੱਚ ਲਿਜਾਣ ਦੀ ਇਜਾਜ਼ਤ ਦਿੱਤੀ ਗਈ ਹੈ। ਇੰਨਾ ਹੀ ਨਹੀਂ, ਅਜਿਹੇ ਵਿਦਿਆਰਥੀ ਆਪਣੇ ਨਾਲ ਇਮਤਿਹਾਨ ਹਾਲ ਵਿਚ ਗਲੂਕੋਮੀਟਰ, ਸ਼ੂਗਰ ਸਟ੍ਰਿਪਸ ਜਾਂ ਕੋਈ ਹੋਰ ਮੈਡੀਕਲ ਵਸਤੂ ਲੈ ਸਕਦੇ ਹਨ, ਜਿਸ ਦੀ ਉਨ੍ਹਾਂ ਨੂੰ ਡਾਇਬਟੀਜ਼ ਮੈਨੇਜਮੈਂਟ ਜਾਂ ਮਾਨੀਟਰਿੰਗ ਲਈ ਲੋੜ ਹੁੰਦੀ ਹੈ।
ਜਾਣਕਾਰੀ ਮੁਤਾਬਕ ਸੀ.ਬੀ. ਐੱਸ.ਈ. ਨੇ ਮਾਹਿਰਾਂ ਦੀ ਮਦਦ ਨਾਲ ਟਾਈਪ 1 ਸ਼ੂਗਰ ਵਾਲੇ ਵਿਦਿਆਰਥੀਆਂ ਨੂੰ ਦਿੱਤੀ ਜਾਣ ਵਾਲੀ ਸਹਾਇਤਾ ਦੀ ਸਮੀਖਿਆ ਕੀਤੀ ਹੈ ਅਤੇ ਫੈਸਲਾ ਕੀਤਾ ਹੈ ਕਿ ਹੁਣ ਅਜਿਹੇ ਵਿਦਿਆਰਥੀਆਂ ਨੂੰ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਦੌਰਾਨ ਵਿਸ਼ੇਸ਼ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਮਾਹਿਰਾਂ ਮੁਤਾਬਕ ਇਸ ਨਿਯਮ ਦੇ ਲਾਗੂ ਹੋਣ ਨਾਲ ਸ਼ੂਗਰ ਦੇ ਮਰੀਜ਼ ਸ਼ੂਗਰ ਲੈਵਲ ਡਿੱਗਣ ਦੇ ਖਤਰੇ ਤੋਂ ਬਚ ਸਕਣਗੇ ਕਿਉਂਕਿ ਕਈ ਵਾਰ ਤਣਾਅ ਜਾਂ ਬੱਚਿਆਂ ਦੇ ਖਾਣ-ਪੀਣ ਦੇ ਠੀਕ ਨਾ ਹੋਣ ਕਾਰਨ ਸੈਂਟਰ ਵਿੱਚ ਸ਼ੂਗਰ ਲੈਵਲ ਪ੍ਰਭਾਵਿਤ ਹੋ ਜਾਂਦਾ ਹੈ। ਇਸ ਦੇ ਨਾਲ ਹੀ ਸੀ.ਬੀ.ਐਸ.ਈ. ਨੇ ਸਪੱਸ਼ਟ ਕੀਤਾ ਹੈ ਕਿ ਕੋਈ ਵੀ ਵਿਦਿਆਰਥੀ ਪ੍ਰੀਖਿਆ ਹਾਲ ਵਿੱਚ ਕੋਈ ਮਿਊਨਿਕੇਟਿੰਗ ਡਿਵਾਈਸ ਜਾਂ ਇਤਰਾਜ਼ਯੋਗ ਵਸਤੂ ਨਹੀਂ ਲੈ ਕੇ ਜਾਵੇਗਾ।
ਇਹ ਵੀ ਪੜ੍ਹੋ : ਕਿਸਾਨਾਂ ਦੀ ਦਿੱਲੀ ਕੂਚ ਦੀ ਤਿਆਰੀ, ਫਤਿਹਗੜ੍ਹ ਸਾਹਿਬ ਵਿਖੇ ਹੋਣਗੇ ਇਕੱਠੇ, ਅੱਜ ਕੇਂਦਰੀ ਮੰਤਰੀਆਂ ਨਾਲ ਮੀਟਿੰਗ
ਜ਼ਿਕਰਯੋਗ ਹੈ ਕਿ ਇਮਤਿਹਾਨ ਤੋਂ ਇੱਕ ਦਿਨ ਪਹਿਲਾਂ ਪ੍ਰੀਖਿਆ ਕੇਂਦਰ ਵਿੱਚ ਜਾਣਾ ਹੋਵੇਗਾ ਅਤੇ ਸੁਪਰਡੈਂਟ ਨੂੰ ਆਪਣੇ ਨਾਲ ਲਿਜਾਣ ਵਾਲੀਆਂ ਚੀਜ਼ਾਂ ਬਾਰੇ ਸੂਚਿਤ ਕਰਨਾ ਹੋਵੇਗਾ। ਉਥੇ ਹੀ ਉਮੀਦਵਾਰਾਂ ਨੂੰ ਪ੍ਰੀਖਿਆ ਸ਼ੁਰੂ ਹੋਣ ਤੋਂ ਘੱਟੋ-ਘੱਟ 45 ਮਿੰਟ ਪਹਿਲਾਂ ਪ੍ਰੀਖਿਆ ਕੇਂਦਰ ਵਿੱਚ ਪਹੁੰਚਣਾ ਹੋਵੇਗਾ।
ਵੀਡੀਓ ਲਈ ਕਲਿੱਕ ਕਰੋ –