ਹਾਈਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਰਖ਼ਾਸਤ ਏਆਈਜੀ ਆਸ਼ੀਸ਼ ਕਪੂਰ ਅਤੇ ਉਨ੍ਹਾਂ ਦੀ ਪਤਨੀ ਨੂੰ ਰਾਹਤ ਦਿੰਦਿਆਂ ਉਨ੍ਹਾਂ ਦੀ ਰੈਗੂਲਰ ਜ਼ਮਾਨਤ ਦੀ ਮੰਗ ਮੰਨ ਲਈ ਹੈ। ਵਿਜੀਲੈਂਸ ਵੱਲੋਂ ਦਰਜ ਐਫਆਈਆਰ ਵਿੱਚ ਕਿਹਾ ਗਿਆ ਹੈ ਕਿ ਏਜੰਸੀ ਨੇ 1-08-2017 ਤੋਂ 31-08-2022 ਤੱਕ ਆਸ਼ੀਸ਼ ਕਪੂਰ ਅਤੇ ਉਨ੍ਹਾਂ ਦੀ ਪਤਨੀ ਕਮਲ ਕਪੂਰ ਦੀ ਜਾਇਦਾਦ ਦੀ ਤਲਾਸ਼ੀ ਲਈ।
ਪਤਾ ਲੱਗਾ ਹੈ ਕਿ ਉਨ੍ਹਾਂ ਨੇ ਚੰਡੀਗੜ੍ਹ ਅਤੇ ਮੋਹਾਲੀ ‘ਚ ਗੈਰ-ਕਾਨੂੰਨੀ ਤੌਰ ‘ਤੇ ਜਾਇਦਾਦਾਂ ਬਣਾਈਆਂ ਸਨ। ਆਸ਼ੀਸ਼ ਕਪੂਰ ਨੇ ਆਪਣੇ ਪਰਿਵਾਰ ਨਾਲ ਵਿਦੇਸ਼ੀ ਟੂਰ ‘ਤੇ ਅਤੇ ਐਸ਼ੋ-ਆਰਾਮ ਦੀ ਜ਼ਿੰਦਗੀ ਬਤੀਤ ਕਰਨ ‘ਤੇ ਕਰੋੜਾਂ ਰੁਪਏ ਖਰਚ ਕੀਤੇ ਸਨ। ਉਹ ਟੈਨਿਸ ਖੇਡਣ ਲਈ ਵਾਰ-ਵਾਰ ਵਿਦੇਸ਼ ਗਿਆ।
ਆਮਦਨ ਦੇ ਸਿੱਧੇ ਸਰੋਤਾਂ ਤੋਂ ਉਸ ਦੀ ਕੁੱਲ ਆਮਦਨ 2,44,64,871 ਰੁਪਏ ਸੀ ਜਦੋਂ ਕਿ ਇਸ ਸਮੇਂ ਦੌਰਾਨ ਉਸਦਾ ਖਰਚਾ 5,60,91,650 ਰੁਪਏ ਸੀ। ਇਸੇ ਤਰ੍ਹਾਂ ਉਸ ਦੀ ਤਰਫੋਂ 3,16,26,779 ਰੁਪਏ ਹੋਰ ਖਰਚੇ ਗਏ। ਆਸ਼ੀਸ਼ ਕਪੂਰ ਖਿਲਾਫ 30 ਮਈ ਨੂੰ ਐਫਆਈਆਰ ਦਰਜ ਕੀਤੀ ਗਈ ਸੀ ਅਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ।
ਇਹ ਵੀ ਪੜ੍ਹੋ : ਮੀਂਹ ਤੇ ਗੜੇਮਾਰੀ ਨਾਲ ਪੰਜਾਬ ‘ਚ ਵਧੀ ਠੰਡ, ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਬਰਖਾਸਤ ਪੀਪੀਐਸ ਅਧਿਕਾਰੀ ਰਾਜਜੀਤ ਸਿੰਘ ਹੁੰਦਲ ਦੀ ਅਗਾਊਂ ਜ਼ਮਾਨਤ ‘ਤੇ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਹਾਈ ਕੋਰਟ ਨੇ ਹੁੰਦਲ ਨੂੰ 10 ਅਕਤੂਬਰ ਨੂੰ ਅਗਾਊਂ ਜ਼ਮਾਨਤ ‘ਤੇ ਫੈਸਲਾ ਆਉਣ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ। ਵਿਜੀਲੈਂਸ ਨੇ ਭ੍ਰਿਸ਼ਟਾਚਾਰ ਅਤੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਰਾਜਜੀਤ ਖ਼ਿਲਾਫ਼ 20 ਅਪਰੈਲ ਨੂੰ ਐਫਆਈਆਰ ਦਰਜ ਕੀਤੀ ਸੀ। ਇਸ ਮਾਮਲੇ ਵਿੱਚ ਹੁਣ ਹੁੰਦਲ ਨੇ ਹਾਈ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: