ਫਾਜ਼ਿਲਕਾ ‘ਚ ਉਸ ਵੇਲੇ ਸਨਸਨੀ ਫੈਲ ਗਈ, ਜਦੋਂ ਦਿਨ-ਦਿਹਾੜੇ ਨਿਹੰਗ ਸਿੰਘ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ। ਕਾਤਲ ਉਸ ਦੇ ਰਿਸ਼ਤੇਦਾਰ ਹਨ। ਦੋਵਾਂ ਧਿਰਾਂ ਵਿੱਚ ਪਹਿਲਾਂ ਹੀ ਦੁਸ਼ਮਣੀ ਚੱਲ ਰਹੀ ਸੀ, ਜਿਸ ਕਾਰਨ ਹਥੌੜੇ ਅਤੇ ਹੋਰ ਹਥਿਆਰਾਂ ਨਾਲ ਵਾਰ ਕਰਕੇ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਮਾਮਲਾ ਮੰਡੀ ਅਰਨੀਵਾਲਾ ਦੇ ਪਿੰਡ ਮਾਹੁਆਨਾ ਤੋਂ ਸਾਹਮਣੇ ਆਇਆ ਹੈ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਮੁਤਾਬਕ ਪਿੰਡ ਬੋਦਲਾ ਵਾਸੀ ਨਿਹੰਗ ਪ੍ਰਤਾਪ ਸਿੰਘ ਅਤੇ ਉਸ ਦੇ ਪੁੱਤਰ ਗਗਨਦੀਪ ਦਾ ਆਪਣੇ ਹੀ ਰਿਸ਼ਤੇਦਾਰਾਂ ਨਾਲ ਝਗੜਾ ਚੱਲ ਰਿਹਾ ਸੀ। ਇਸ ਸਬੰਧੀ ਕੁਝ ਦਿਨ ਪਹਿਲਾਂ ਉਨ੍ਹਾਂ ਦਾ ਸਮਝੌਤਾ ਵੀ ਹੋਇਆ ਸੀ, ਜਿਸ ਤੋਂ ਬਾਅਦ ਸ਼ਨੀਵਾਰ ਨੂੰ ਮੁਲਜ਼ਮ ਦਿਲਬਾਗ ਸਿੰਘ, ਸੰਦੀਪ ਸਿੰਘ ਅਤੇ ਵਿਕਰਮ ਸਿੰਘ ਨੇ ਦੋਵਾਂ ਦਾ ਕਤਲ ਕਰ ਦਿੱਤਾ। ਪੁਲਿਸ ਨੇ ਦੱਸਿਆ ਕਿ ਦੋਸ਼ੀ ਦਿਲਬਾਗ ਸਿੰਘ ਮ੍ਰਿਤਕ ਪ੍ਰਤਾਪ ਸਿੰਘ ਦਾ ਭਰਾ ਹੈ ਜਦਕਿ ਸੰਦੀਪ ਅਤੇ ਵਿਕਰਮ ਉਸ ਦੇ ਭਤੀਜੇ ਹਨ।
ਇਹ ਵੀ ਪੜ੍ਹੋ : ਲੁਧਿਆਣਾ : ਲੇਡੀਜ਼ ਸੂਟ ਪਾ ਕੇ ਘੁੰਮ ਰਹੇ ਬੰਦੇ ਦੀ ਲੋਕਾਂ ਨੇ ਕੀਤੀ ਛਿੱਤਰ ਪਰੇਡ, ਵੱਡਾ ਕਾਰਾ ਹੋਣ ਤੋਂ ਬਚਿਆ
ਇਸ ਸਬੰਧੀ ਐਸਪੀ (ਡੀ) ਮਨਜੀਤ ਸਿੰਘ ਨੇ ਦੱਸਿਆ ਕਿ ਕਤਲ ਦੀ ਇਹ ਘਟਨਾ ਆਪਸੀ ਰੰਜਿਸ਼ ਕਾਰਨ ਵਾਪਰੀ ਹੈ। ਮਾਮਲਾ ਦਰਜ ਕਰਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਮੌਕੇ ‘ਤੇ ਹੋਏ ਝਗੜੇ ਸਬੰਧੀ ਜਾਂਚ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -: