ਜਲੰਧਰ ਪੁਲਿਸ ਨੇ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਮੁਲਜ਼ਮ ਕੋਲੋਂ 200 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁਲਜ਼ਮ ਦੀ ਪਛਾਣ ਰੋਹਿਤ ਕੁਮਾਰ ਵਾਸੀ ਜਸਵੰਤ ਨਗਰ ਮੁਹੱਲਾ ਤਰਨਤਾਰਨ ਵਜੋਂ ਹੋਈ ਹੈ। ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਜਲੰਧਰ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਪੁਲੀਸ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰੇਗੀ।
ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਸ਼ਹਿਰ ‘ਚ ਨਸ਼ਾ ਤਸਕਰੀ ਕਰਨ ਵਾਲਾ ਗਿਰੋਹ ਸਰਗਰਮ ਹੈ, ਪੁਲਿਸ ਟੀਮ ਨੇ ਜੋਗਿੰਦਰ ਨਗਰ, ਰਾਮਾ ਮੰਡੀ, ਜਲੰਧਰ ਦੇ ਕੋਲ ਜਾਲ ਵਿਛਾਇਆ ਹੈ। ਪੁਲਿਸ ਨੇ ਹੁਸ਼ਿਆਰਪੁਰ ਸਾਈਡ ਤੋਂ ਟੋਇਟਾ ਇਨੋਵਾ ਕਾਰ ਨੂੰ ਰੋਕਿਆ। ਪੁਲੀਸ ਨੇ ਕਾਰ ਦੀ ਤਲਾਸ਼ੀ ਲੈਣ ’ਤੇ ਕਾਰ ਵਿੱਚੋਂ 200 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲੀਸ ਨੇ ਤੁਰੰਤ ਕਾਰ ਚਾਲਕ ਰੋਹਿਤ ਕੁਮਾਰ ਵਾਸੀ ਮੁਹੱਲਾ ਜਸਵੰਤ ਨਗਰ, ਤਰਨਤਾਰਨ ਨੂੰ ਗ੍ਰਿਫ਼ਤਾਰ ਕਰ ਲਿਆ।
ਵੀਡੀਓ ਲਈ ਕਲਿੱਕ ਕਰੋ –
“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”
ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .
ਮੁਲਜ਼ਮਾਂ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਮਾਮਲੇ ਦੀ ਹੋਰ ਜਾਂਚ ਕੀਤੀ ਜਾ ਰਹੀ ਹੈ ਅਤੇ ਵੇਰਵੇ ਬਾਅਦ ਵਿੱਚ ਸਾਂਝੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਅਜੇ ਤੱਕ ਅਪਰਾਧੀ ਦਾ ਕੋਈ ਪਿਛੋਕੜ ਸਾਹਮਣੇ ਨਹੀਂ ਆਇਆ ਹੈ। ਪੰਜਾਬ ਪੁਲਿਸ ਲਗਾਤਾਰ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਕਰਨ ‘ਚ ਲੱਗੀ ਹੋਈ ਹੈ।