ਮੁਕਤਸਰ ਜ਼ਿਲ੍ਹੇ ਦੇ ਸੀਆਈਏ ਸਟਾਫ਼ ਨੇ ਇੱਕ ਨਸ਼ਾ ਤਸਕਰ ਨੂੰ ਇੱਕ ਕਿੱਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕੀਤਾ ਹੈ। ਦੋਸ਼ੀ ਰਾਜਸਥਾਨ ਤੋਂ ਅਫੀਮ ਸਪਲਾਈ ਕਰਨ ਲਈ ਮੁਕਤਸਰ ਆਏ ਸਨ।
ਜਾਣਕਾਰੀ ਦਿੰਦੇ ਹੋਏ ਐਸਪੀ (ਡੀ) ਮਨਮੀਤ ਸਿੰਘ ਨੇ ਦੱਸਿਆ ਕਿ ਡੀਐਸਪੀ (ਡੀ) ਜਸਪਾਲ ਸਿੰਘ ਦੀ ਅਗਵਾਈ ਵਿੱਚ ਇੰਸਪੈਕਟਰ ਗੁਰਵਿੰਦਰ ਸਿੰਘ ਇੰਚਾਰਜ ਸੀਆਈਏ ਮੁਕਤਸਰ ਅਤੇ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਇੱਕ ਨਿੱਜੀ ਹੋਟਲ ਦੇ ਕੋਲ ਇੱਕ ਵਿਅਕਤੀ ਨੂੰ ਸ਼ੱਕੀ ਹਾਲਤ ਵਿੱਚ ਖੜ੍ਹਾ ਦੇਖਿਆ। ਪੁਲਿਸ ਨੇ ਸ਼ੱਕ ਦੇ ਆਧਾਰ ‘ਤੇ ਉਸ ਦੀ ਤਲਾਸ਼ੀ ਲਈ ਤਾਂ ਉਸ ਕੋਲੋਂ ਇਕ ਕਿਲੋ ਅਫੀਮ ਬਰਾਮਦ ਹੋਈ।
ਇਹ ਵੀ ਪੜ੍ਹੋ : ਮੌ.ਤ ਦੀ ਸਜ਼ਾ ਹੋਣ ‘ਤੇ ਭੁੱਬਾਂ ਮਾਰ ਰੋਈ ਦਿਲਰੋਜ਼ ਦੀ ਕਾਤ.ਲ, ਜੱਜ ਨੂੰ ਕਹਿੰਦੀ-‘ਮੇਰੇ ਵੀ 2 ਬੱਚੇ…’
ਪੁਲਿਸ ਨੇ ਉਸ ਨੂੰ ਮੌਕੇ ’ਤੇ ਹੀ ਕਾਬੂ ਕਰ ਲਿਆ। ਪੁਲਿਸ ਪੁੱਛਗਿੱਛ ਦੌਰਾਨ ਦੋਸ਼ੀ ਨੇ ਆਪਣਾ ਨਾਮ ਮੀਠਾ ਲਾਲ ਗੁਰਜਰ ਪੁੱਤਰ ਸੀਤਾ ਲਾਲ ਗੁੱਜਰ ਵਾਸੀ ਗੁੱਜਰ ਮੁਹੱਲਾ ਜ਼ਿਲ੍ਹਾ ਸਵਾਈ ਮਾਧੋਪੁਰ (ਰਾਜਸਥਾਨ) ਦੱਸਿਆ। ਐਸਪੀ ਡੀ ਨੇ ਦੱਸਿਆ ਕਿ ਉਕਤ ਤਸਕਰ ਨੂੰ ਰਿਮਾਂਡ ‘ਤੇ ਲਿਆ ਗਿਆ ਹੈ, ਜਿਸ ਤੋਂ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਉਕਤ ਸਮੱਗਲਰ ਇਹ ਅਫੀਮ ਰਾਜਸਥਾਨ ਤੋਂ ਲੈ ਕੇ ਆਇਆ ਸੀ।
ਵੀਡੀਓ ਲਈ ਕਲਿੱਕ ਕਰੋ -: