ਚੰਡੀਗੜ੍ਹ : ਪੰਜਾਬ ਵਿੱਚ 20 ਫ਼ਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਇਸ ਨੂੰ ਲੈ ਕੇ ਭਾਰਤੀ ਚੋਣ ਕਮਿਸ਼ਨ ਨੇ ਵੱਡਾ ਫੈਸਲਾ ਲੈਂਦੇ ਹੋਏ ਪੰਜਾਬ ਤੇ ਗੁਆਂਢੀ ਸੂਬਿਆਂ ‘ਚ ਸ਼ਰਾਬ ਦੀ ਵਿਕਰੀ ‘ਤੇ 3 ਦਿਨਾਂ ਲਈ ਰੋਕ ਲਾ ਦਿੱਤੀ ਹੈ।
ਦਰਅਸਲ ਚੋਣ ਕਮਿਸ਼ਨ ਨੇ ਪੰਜਾਬ ਅਤੇ ਗੁਆਂਢੀ ਰਾਜਾਂ ਵਿੱਚ 18 ਤੋਂ 20 ਫਰਵਰੀ ਤੱਕ ‘ਡਰਾਈ ਡੇਅ’ ਦਾ ਐਲਾਨ ਕੀਤਾ ਹੈ। ਇਨ੍ਹਾਂ ਦਿਨਾਂ ਦੌਰਾਨ ਸ਼ਰਾਬ ਦੀ ਵਿਕਰੀ ‘ਤੇ ਪਾਬੰਦੀ ਰਹੇਗੀ।
ਭਾਰਤੀ ਚੋਣ ਕਮਿਸ਼ਨ ਨੇ ਪੰਜਾਬ, ਜੰਮੂ-ਕਸ਼ਮੀਰ, ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼ ਅਤੇ ਯੂਟੀ ਚੰਡੀਗੜ੍ਹ ਵਿੱਚ ‘ਡਰਾਈ ਡੇ’ ਦਾ ਐਲਾਨ ਕੀਤਾ ਹੈ।
ਵੀਡੀਓ ਲਈ ਕਲਿੱਕ ਕਰੋ -:
“”ਗਾਇਕੀ ਦਾ ਐਸਾ ਸੁਰੂਰ ਕਿ ਸਭ ਭੁੱਲ ਕੇ ਬਸ ਗਾਣੇ ਲਿਖਦਾ ਤੇ ਗਾਉਂਦਾ ਰਹਿੰਦਾ, ਇਹਦੀ ਆਵਾਜ਼ ਤੁਹਾਨੂੰ ਵੀ ਕੀਲ ਲਵੇਗੀ !”
ਚੋਣ ਕਮਿਸ਼ਨ ਵੱਲੋਂ ਇਹ ਫੈਸਲਾ ਇਸ ਲਈ ਲਿਆ ਗਿਆ ਹੈ ਤਾਂਜੋ ਇਨ੍ਹਾਂ ਇਲਾਕਿਆਂ ਤੋਂ ਸ਼ਰਾਬ ਦੀ ਗੁਪਤ ਆਵਾਜਾਈ ਦੀ ਕੋਈ ਸੰਭਾਵਨਾ ਨਾ ਹੋਵੇ। 18 ਫਰਵਰੀ ਸ਼ਾਮ 6 ਵਜੇ ਤੋਂ ਇਹ ਹੁਕਮ ਲਾਗੂ ਹੋ ਜਾਣਗੇ ਅਤੇ 20 ਫਰਵਰੀ ਤੱਕ ਜਾਰੀ ਰਹਿਣਗੇ, ਜਿਸ ਦਿਨ ਵੋਟਾਂ ਪੈਣੀਆਂ ਹਨ। ਇਸ ਦੇ ਨਾਲ ਹੀ 10 ਮਾਰਚ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਤਾਂ ਉਸ ਦਿਨ ਵੀ ਡਰਾਈ ਡੇ ਦਾ ਐਲਾਨ ਕੀਤਾ ਜਾਵੇਗਾ।